Friday, August 21, 2026

Punjab

ਜਿ਼ਲ੍ਹਾ ਖਪਤਕਾਰ ਅਤੇ ਸਿ਼ਕਾਇਤ ਨਿਵਾਰਨ ਕਮਿਸ਼ਨ ਫਾਜਿ਼ਲਕਾ ਵਿਖੇ ਹੋਇਆ ਸ਼ੁਰੂ

Punjab News Express | March 18, 2023 04:18 PM

ਫਾਜਿ਼ਲਕਾ : ਫਾਜਿ਼ਲਕਾ ਵਿਖੇ ਜਿ਼ਲ੍ਹਾ ਖਪਤਕਾਰ ਅਤੇ ਸਿ਼ਕਾਇਤ ਨਿਵਾਰਨ ਕਮਿਸ਼ਨ ਦੇ ਦਫ਼ਤਰ ਦੀ ਸ਼ੁਰੂਆਤ ਹੋ ਗਈ ਹੈ। ਇਸਦਾ ਉਦਘਾਟਨ ਪੰਜਾਬ ਰਾਜ ਝਗੜਾ ਨਿਵਾਰਨ ਕਮਿਸ਼ਨ ਦੇ ਮਾਨਯੋਗ ਪ੍ਰਧਾਨ ਜ਼ਸਟਿਸ ਦਯਾ ਚੌਧਰੀ ਜੀ ਨੇ ਕੀਤਾ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜੱਜ ਜ਼ਸਟਿਸ ਸ੍ਰੀ ਸੁਧੀਰ ਮਿੱਤਲ ਜੀ ਵੀ ਵਿਸੇਸ਼ ਤੌਰ ਤੇ ਹਾਜਰ ਰਹੇ। ਇਸ ਮੌਕੇ ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਵਿਨੋਦ ਘਈ, ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ, ਐਸਐਸਪੀ ਅਵਨੀਤ ਕੌਰ ਸਿੱਧੂ ਵੀ ਵਿਸੇਸ਼ ਤੌਰ ਤੇ ਹਾਜਰ ਸਨ।

ਉਦਘਾਟਨ ਕਰਨ ਤੋਂ ਬਾਅਦ ਪੰਜਾਬ ਰਾਜ ਝਗੜਾ ਨਿਵਾਰਨ ਕਮਿਸ਼ਨ ਦੇ ਮਾਨਯੋਗ ਪ੍ਰਧਾਨ ਜ਼ਸਟਿਸ ਦਯਾ ਚੌਧਰੀ ਜੀ ਨੇ ਜਿ਼ਲ੍ਹਾ ਖਪਤਕਾਰ ਅਤੇ ਸਿ਼ਕਾਇਤ ਨਿਵਾਰਨ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਸ਼ਾਲ ਅਰੋੜਾ ਨੂੰ ਉਨ੍ਹਾਂ ਦੇ ਅਹੁਦੇ ਤੇ ਬਿਠਾਇਆ ਅਤੇ ਸੁਭਕਾਮਨਾਵਾਂ ਦਿੱਤੀਆਂ। ਇੱਥੇ ਸ੍ਰੀ ਰਘੁਵੀਰ ਸਿੰਘ ਸੁਖੀਜਾ ਨੂੰ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਫਾਜਿ਼ਲਕਾ ਵਿਖੇ ਜਿ਼ਲ੍ਹਾ ਖਪਤਕਾਰ ਅਤੇ ਸਿ਼ਕਾਇਤ ਨਿਵਾਰਨ ਕਮਿਸ਼ਨ ਸਥਾਪਿਤ ਹੋਣ ਨਾਲ ਫਾਜਿ਼ਲਕਾ ਜਿ਼ਲ੍ਹੇ ਦੇ ਉਪਭੋਗਤਾਵਾਂ ਨੂੰ ਆਪਣੇ ਉਪਭੋਗਤਾ ਅਧਿਕਾਰਾਂ ਸਬੰਧੀ ਆਪਣੇ ਹੱਕ ਲੈਣ ਵਿਚ ਵੱਡੀ ਸੌਖ ਹੋਵੇਗੀ ਅਤੇ ਜਿ਼ਲ੍ਹੇ ਦੇ ਲੋਕਾਂ ਦੀ ਲੰਬੀ ਮੰਗ ਇਸ ਕਮਿਸ਼ਨ ਦੀ ਸਥਾਪਨਾ ਨਾਲ ਪੂਰੀ ਹੋਈ ਹੈ।

ਇਸ ਮੌਕੇ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਅਮਨਦੀਪ ਸਿੰਘ, ਐਸਡੀਐਮ ਸ੍ਰੀ ਨਿਕਾਸ ਖੀਂਚੜ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਸਾਰੰਗਪ੍ਰੀਤ ਸਿੰਘ ਔਜਲਾ, ਫਾਜਿ਼ਲਕਾ ਬਾਰ ਐਸੋੋਸੀਏਸ਼ਨ ਦੇ ਪ੍ਰਧਾਨ ਸ੍ਰੀ ਗੁਲਸ਼ਨ ਮਹਿਰੋਕ ਸਮੇਤ ਵਕੀਲ ਭਾਈਚਾਰੇ ਦੇ ਨੁੰਮਾਇੰਦੇ ਹਾਜਰ ਸਨ। ਜਿੰਨ੍ਹਾਂ ਵੱਲੋਂ ਇੱਥੇ ਜਿ਼ਲ੍ਹਾ ਖਪਤਕਾਰ ਅਤੇ ਸਿ਼ਕਾਇਤ ਨਿਵਾਰਨ ਕਮਿਸ਼ਨ ਦੀ ਸਥਾਪਨਾ ਹੋਣ ਲਈ ਪੰਜਾਬ ਰਾਜ ਝਗੜਾ ਨਿਵਾਰਨ ਕਮਿਸ਼ਨ ਦੇ ਮਾਨਯੋਗ ਪ੍ਰਧਾਨ ਜ਼ਸਟਿਸ ਦਯਾ ਚੌਧਰੀ ਜੀ ਦਾ ਧੰਨਵਾਦ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ

66 ਸਾਲਾ ਮਹਿਲਾ ਨੂੰ ਗੰਭੀਰ ਹਾਰਟ ਵਾਲਵ ਲੀਕੇਜ ਤੋਂ ਮਿਲੀ ਰਾਹਤ, ਪਾਰਸ ਹੈਲਥ ਪੰਚਕੂਲਾ ਵਿਖੇ ਸਫਲ ਮਾਈਟ੍ਰਾਕਲਿਪ ਪ੍ਰਕਿਰਿਆ

ਮੋਹਾਲੀ ਪੁਲਿਸ ਵੱਲੋਂ 302 ਭਗੌੜਿਆਂ ਖ਼ਿਲਾਫ਼ ਕਾਰਵਾਈ, 200 ਗ੍ਰਿਫ਼ਤਾਰ

ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਬੈਂਸ

ਪੰਜਾਬ ਸੂਬੇ ਨੇ ਮੋਹਾਲੀ ਦੇ ਸਰਕਾਰੀ ਸੰਸਥਾਨ ਵਿੱਚ ਤਿੰਨ ਹੋਰ ਸਫਲ ਲਿਵਰ ਟਰਾਂਸਪਲਾਂਟ ਨਾਲ ਰਚਿਆ ਨਵਾਂ ਮੀਲ ਪੱਥਰ: ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਚੀਮਾ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਸਪੀਕਰ ਸੰਧਵਾਂ ਅਤੇ ਮੰਤਰੀ ਡਾ. ਬਲਜੀਤ ਕੌਰ

ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ

ਸੰਤ ਲੋਂਗੋਵਾਲ ਦੀ ਕੁਰਬਾਨੀ ਪੰਜਾਬ ਦੀ ਅਮਨ-ਸ਼ਾਂਤੀ ਤੇ ਏਕਤਾ ਲਈ ਮਾਰਗਦਰਸ਼ਨ: ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ