Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਮੋਟੇ ਅਨਾਜ਼ਾਂ ਦੀ ਮਨੁੱਖੀ ਜ਼ਿੰਦਗੀ ਵਿਚ ਮਹਤੱਤਾ ਅਤੇ ਪੋਸ਼ਣ ਸੁਰੱਖਿਆ ਨੂੰ ਲੈ ਕੇ ਲਗਾਇਆ ਗਿਆ ਸੈਮੀਨਾਰ

Punjab News Express | March 18, 2023 04:20 PM

ਅਬੋਹਰ, ਫ਼ਾਜ਼ਿਲਕਾ : ਮੋਟੇ ਅਨਾਜਾਂ ਦੀ ਮਨੁੱਖੀ ਜ਼ਿੰਦਗੀ ਵਿਚ ਮਹੱਤਤਾ, ਔਰਤਾਂ ਦੇ ਸ਼ਸ਼ਕਤੀਕਰਨ ਅਤੇ ਪੋਸ਼ਣ ਸੁਰੱਖਿਆ ਨੂੰ ਲੈ ਕੇ ਅੱਜ ਅਬੋਹਰ ਦੇ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸਰਵਣ ਕੁਮਾਰ ਦੀ ਅਗਵਾਈ ਵਿਚ ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਤਹਿਤ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿਚ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਨੇ ਹੁੰਮ ਹੁੰਮਾ ਕੇ ਸ਼ਿਰਕਤ ਕੀਤੀ।

ਇਸ ਮੌਕੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸਰਵਣ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਾਨੂੰ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਬਦਲਵੀਂ ਖੇਤੀ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਲ ਦੁਨੀਆਂ ਭਰ ਵਿੱਚ ਮੋਟੇ ਅਨਾਜਾਂ ਦੇ ਵਰ੍ਹੇ ਵਜੋਂ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਮਾਡਲ ਵਿਚ ਆਪਣੀ ਪੁਰਾਣੀ ਖੇਤੀ ਨੂੰ ਅਪਣਾਉਣਾ ਵੀ ਸਮੇਂ ਦੀ ਮੁੱਖ ਲੋੜ ਹੈ।

ਇਸ ਮੌਕੇ ਬੋਲਦਿਆਂ ਖੇਤੀ ਵਿਰਾਸਤ ਮਿਸ਼ਨ ਤੋਂ ਪਹੁੰਚੇ ਡਾ. ਸਰਬਜੀਤ ਕੌਰ ਨੇ ਕਿਹਾ ਕਿ ਅੱਜ ਸਮੇਂ ਦੀ ਵੱਡੀ ਲੋੜ ਹੈ ਕਿ ਸਾਨੂੰ ਆਧੁਨਿਕ ਖੇਤੀ ਵਿਚੋਂ ਨਿਕਲ ਕੇ ਆਪਣੇ ਵਿਰਾਸਤੀ ਖੇਤੀ ਸੱਭਿਆਚਾਰ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਆਧੁਨਿਕੀਕਰਨ ਦੀ ਦੌੜ ਵਿਚ ਅਸੀ ਆਪਣੀ ਖੇਤੀ ਨੂੰ ਵੀ ਡੂੰਘੀ ਖਾਈ ਵਿਚ ਡੇਗਦੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਮੋਟੇ ਅਨਾਜਾਂ ਦੀ ਖੇਤੀ ਵਿਚ ਰਾਗੀ, ਕੋਦਰਾ, ਸੁਵਾਂਕ ਅਤੇ ਕੁਟਕੀ ਆਦਿ ਦੀ ਬਿਜਾਈ ਕਰ ਸਕਦੇ ਹਾਂ। ਇਹ ਅਨਾਜ ਸਾਨੂੰ ਮਾਰੂ ਬਿਮਾਰੀਆਂ ਸੂਗਰ ਅਤੇ ਕੈਂਸਰ ਆਦਿ ਤੋਂ ਬਚਾਉਂਦੇ ਹਨ। ਉੱਥੇ ਹੀ ਡਾ. ਸੰਦੀਪ ਕੌਰ ਵਲੋਂ ਆਰਗੇਨਿਕ ਖੇਤੀ ਨੂੰ ਤਰਜੀਹ ਦੇਣ ਤੇ ਜੋਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਮੋਟੇ ਅਨਾਜਾਂ ਦੀ ਖੋਜ ਅਤੇ ਕੈਮੀਕਲ ਖੇਤੀ ਨਾਲ ਸਿਹਤ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ। ਇਸ ਮੌਕੇ ਡਾ. ਰਾਜਵੀਰ ਕੌਰ ਨੇ ਮਿੱਟੀ ਦੀ ਪਰਖ, ਡਾ. ਮਨਪ੍ਰੀਤ ਸਿੰਘ ਨੇ ਨਰਮੇ ਦੇ ਸੁਧਰੇ ਬੀਜਾਂ ਅਤੇ ਡਾ. ਜਗਦੀਸ਼ ਅਰੋੜਾ ਨੇ ਬਦਲਵੀਂ ਖੇਤੀ ਦੇ ਸਬੰਧ ਵਿਚ ਆਪਣੇ ਵਿਚਾਰ ਰੱਖੇ। ਇਸ ਮੌਕੇ ਇਲਾਕੇ ਦੇ ਉਘੇ ਕਿਸਾਨਾਂ ਨੇ ਭਾਗ ਲਿਆ ਅਤੇ ਸਵਾਲ ਜਵਾਬ ਵੀ ਕੀਤੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ