Friday, May 17, 2024

Punjab

ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਨੂੰ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ: ਡਾ. ਇੰਦਰਬੀਰ ਸਿੰਘ ਨਿੱਜਰ

Punjab News Express | March 22, 2023 07:22 PM

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ) ਨੇ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕੀਤੀ ਗਈ ਹੈ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਧਾਇਕ ਸ: ਦਲਜੀਤ ਸਿੰਘ ਗਰੇਵਾਲ (ਭੋਲਾ) ਅਤੇ ਸ: ਗੁਰਪ੍ਰੀਤ ਸਿੰਘ ਬਣਾਵਾਲੀ ਵੱਲੋਂ ਲਿਆਂਦੇ ਗਏ ਧਿਆਨ ਦਿਵਾਓ ਮੱਤੇ ਦਾ ਜਵਾਬ ਦਿੰਦਿਆਂ ਕਹੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੂਬੇ ਵਿੱਚ ਲਗਭਗ 417 ਪ੍ਰਾਈਵੇਟ ਰਜਿਸਟਰਡ ਗਊਸ਼ਾਲਾਵਾਂ ਵਿਖੇ 1.70 ਲੱਖ ਅਵਾਰਾ ਪਸ਼ੂ ਹਨ। ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ ਪੰਜਾਬ ਵੱਲੋਂ ਰਾਜ ਵਿੱਚ 20 ਸਰਕਾਰੀ ਕੈਟਲ ਪੌਂਡਜ ਦੇ ਵਿੱਚ 77 ਕੈਟਲ ਸੈੱਡ ਉਸਾਰੇ ਗਏ ਹਨ, ਜਿਨ੍ਹਾਂ ਵਿੱਚ ਲਗਭਗ 10, 024 ਅਵਾਰਾ ਪਸ਼ੂ ਹਨ।

ਡਾ. ਨਿੱਜਰ ਨੇ ਅੱਗੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਆਪਣੇ ਪੱਧਰ 'ਤੇ 10 ਗਊਸਾਲਾਵਾਂ ਚਲਾਈਆ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਲਗਭਗ 3385 ਦੇ ਕਰੀਬ ਅਵਾਰਾ ਪਸ਼ੂ ਰੱਖੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਉਨ੍ਹਾਂ ਦੀ ਹਦੂਦ ਅੰਦਰ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਫੜ ਕੇ ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਛੱਡਿਆ ਜਾਂਦਾ ਹੈ। ਉਨ੍ਹਾਂ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਲਗਭਗ 33575 ਅਵਾਰਾ ਪਸੂਆਂ ਨੂੰ ਫੜ ਕੇ ਗਊਸ਼ਾਲਾਵਾਂ ਵਿਖੇ ਛੱਡਿਆ ਗਿਆ ਹੈ।

ਡਾ ਨਿੱਜਰ ਨੇ ਕਿਹਾ ਕਿ ਸਹਿਰੀ ਸਥਾਨਕ ਸੰਸਥਾਵਾਂ ਵੱਲੋਂ ਲਗਭਗ 185 ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਨੂੰ ਆਪਣੀ ਵਿੱਤੀ ਸਥਿਤੀ ਅਤੇ ਉਨ੍ਹਾਂ ਪਾਸ ਉਪਲਬਧ ਕਾਊਸੈਸ ਦੇ ਫੰਡਾਂ ਮੁਤਾਬਿਕ 10 ਤੋਂ 30 ਰੁਪਏ ਪ੍ਰਤੀ ਪਸ਼ੂ ਪ੍ਰਤੀ ਦਿਨ ਜਾਂ ਮਹੀਨਾਵਾਰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਗਊਸੈੱਸ ਵਜੋਂ 183.44 ਕਰੋੜ ਰੁਪਏ ਇਕੱਠੇ ਕੀਤੇ ਜਾ ਚੁੱਕੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ