Sunday, May 19, 2024

Punjab

'ਵਾਰਿਸ ਪੰਜਾਬ ਦੇ' ਸੰਗਠਨ ‘ਤੇ ਪਾਬੰਦੀ ਲਾਉਣ ਦੀ ਤਿਆਰੀ

Punjab News Express | March 23, 2023 10:56 AM

ਚੰਡੀਗੜ੍ਹ  : ਖਾਲਿਸਤਾਨ ਪੱਖੀ ਸੰਗਠਨ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ 'ਤੇ ਸ਼ਿਕੰਜਾ ਕੱਸਣ ਤੋਂ ਬਾਅਦ ਹੁਣ ਉਸ ਦੇ ਸੰਗਠਨ 'ਤੇ ਵੀ ਪਾਬੰਦੀ ਲਗਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਰਕਾਰ ਕਿਸੇ ਵੀ ਸਮੇਂ ਇਸ 'ਤੇ ਪਾਬੰਦੀ ਲਗਾ ਕੇ ਇਸ ਨੂੰ ਗੈਰ-ਕਾਨੂੰਨੀ ਐਲਾਨ ਸਕਦੀ ਹੈ। ਇਸ ਦੇ ਲਈ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪੰਜਾਬ ਪੁਲਿਸ ਅਤੇ ਖੁਫੀਆ ਵਿਭਾਗ ਤੋਂ ਰਿਪੋਰਟਾਂ ਮੰਗੀਆਂ ਹਨ, ਤਾਂ ਜੋ ਡੋਜ਼ੀਅਰ ਤਿਆਰ ਕੀਤਾ ਜਾ ਸਕੇ।

ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA) ਦੇ ਤਹਿਤ ਸੰਗਠਨ 'ਤੇ ਪਾਬੰਦੀ ਲਗਾਈ ਜਾ ਸਕਦੀ ਹੈ। ਕੇਂਦਰੀ ਸੁਰੱਖਿਆ ਏਜੰਸੀਆਂ ਨੇ ਕਈ ਸਬੂਤ ਇਕੱਠੇ ਕੀਤੇ ਹਨ।ਅਮਰ ਉਜਾਲਾ ਦੀ ਖ਼ਬਰ ਮੁਤਾਬਕ ਅੰਮ੍ਰਿਤਪਾਲ ਵਿਸਾਖੀ ਵਾਲੇ ਦਿਨ ਆਨੰਦਪੁਰ ਖਾਲਸਾ ਫੋਰਸ (AKF) ਦਾ ਐਲਾਨ ਕਰਨ ਵਾਲਾ ਸੀ। ਇਸ ਵਿੱਚ 260 ਤੋਂ ਵੱਧ ਨੌਜਵਾਨਾਂ ਨੂੰ ਭਰਤੀ ਕੀਤਾ ਜਾਣਾ ਸੀ।ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਇਸ ਵਿੱਚ ਉਸਦੀ ਮਦਦ ਕਰ ਰਹੀ ਸੀ। ਇਸ ਨੂੰ ਕਈ ਪਾਬੰਦੀਸ਼ੁਦਾ ਸੰਗਠਨਾਂ ਤੋਂ ਵਿਦੇਸ਼ਾਂ ਤੋਂ ਫੰਡ ਵੀ ਮਿਲੇ ਹਨ।

 

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ