Thursday, April 25, 2024

Punjab

ਨਰਮੇ ਦੇ ਬੀਜਾਂ ਤੇ ਸਬਸਿਡੀ ਦੇਣ ਲਈ ਖੇਤੀਬਾੜੀ ਵਿਭਾਗ ਦਾ ਪੋਰਟਲ ਸ਼ੁਰੂ : ਡਿਪਟੀ ਕਮਿਸ਼ਨਰ

Punjab News Express | March 27, 2023 06:50 PM

ਫਾਜਿ਼ਲਕਾ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਟੀ ਬੀਜਾਂ ਤੇ ਸਬਸਿਡੀ ਦੇਣ ਲਈ ਖੇਤੀਬਾੜੀ ਵਿਭਾਗ ਦਾ ਪੋਰਟਲ ਖੋਲ ਦਿੱਤਾ ਗਿਆ ਹੈ ਅਤੇ ਬੀਜ ਤੇ ਸਬਸਿਡੀ ਪ੍ਰਾਪਤ ਕਰਨ ਦੇ ਚਾਹਵਾਨ ਕਿਸਾਨ ਆਨਲਾਈਨ ਅਪਲਾਈ ਕਰ ਸਕਦੇ ਹਨ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸਾਨhttps://agrimachinerypb.com/ ਪੋਰਟਲ ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਸ ਲਈ ਕਿਸਾਨ ਆਪਣੇ ਅਧਾਰ ਕਾਰਡ ਰਾਹੀਂ ਰਜਿਸਟਡਰ ਮੋਬਾਇਲ ਨੰਬਰ ਤੇ ਪ੍ਰਾਪਤ ਓਟੀਪੀ ਰਾਹੀਂ ਅਪਲਾਈ ਕਰਵਾ ਸਕਦੇ ਹਨ। ਜਿੰਨ੍ਹਾਂ ਕਿਸਾਨਾਂ ਦਾ ਵੇਰਵਾ ਪੋਰਟਲ ਤੇ ਅਪਲੋਡ ਨਹੀਂ ਹੈ ਤਾਂ ਉਹ ਕਿਸਾਨ ਨਵੀਂ ਰਜਿਸਟੇ੍ਰਸ਼ਨ ਵਾਲੇ ਲਿੰਕ ਤੇ ਜਾ ਕੇ ਪਹਿਲਾਂ ਆਪਣੀ ਰਜਿਸਟੇ੍ਰਸ਼ਨ ਕਰਵਾ ਕੇ ਫਿਰ ਅਪਲਾਈ ਕਰ ਸਕਣਗੇ।
ਇਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਜਾਂ 10 ਪੈਕਟ ਬੀਟੀ ਹਾਇਬ੍ਰਿਡ ਨਰਮੇ ਦੇ ਬੀਜ ਤੇ ਸਬਸਿਡੀ ਮਿਲਣ ਯੋਗ ਹੋਵੇਗੀ। ਸਬਸਿਡੀ ਕੇਵਲ ਸਰਕਾਰ ਤੋਂ ਪ੍ਰਵਾਨਿਤ ਕਿਸਮਾਂ ਦੇ ਬੀਜਾਂ ਤੇ ਹੀ ਮਿਲੇਗੀ। ਮਿਤੀ 25 ਮਾਰਚ ਤੋਂ 15 ਮਈ 2023 ਦੇ ਵਿਚਕਾਰਲੀ ਮਿਤੀਆਂ ਦੇ ਬਿੱਲ ਹੀ ਸਵਿਕਾਰ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਲਈ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਰਮੇ ਦੀ ਖੇਤੀ ਨੂੰ ਤਰਜੀਹ ਦੇਣ ਕਿਊਂਕਿ ਇਹ ਇਕ ਵਪਾਰਕ ਫਸਲ ਹੈ ਅਤੇ ਝੋਨੇ ਦੇ ਮੁਕਾਬਲੇ ਘੱਟ ਪਾਣੀ ਨਾਲ ਪੱਕਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਨਰਮੇ ਦੀ ਖੇਤੀ ਲਈ ਹਰ ਪ੍ਰਕਾਰ ਦਾ ਸਹਿਯੋਗ ਕਰੇਗੀ।
ਇਸ ਮੌਕੇ ਮੌਕੇ ਖੇਤੀਬਾੜੀ ਅਫ਼ਸਰ ਸ੍ਰੀ ਸਰਵਨ ਕੁਮਾਰ ਨੇ ਕਿਸਾਨਾਂ ਨੂੰ ਛੱਟੀਆਂ ਵਿਚਲੇ ਟੀੰਡਿਆਂ ਨੂੰ ਨਸ਼ਟ ਕਰਨ, ਨਦੀਨਾਂ ਨੂੰ ਨਸ਼ਟ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਖੇਤਾਂ ਵਿਚ ਛੱਟੀਆਂ ਨਾ ਛੱਡੀਆਂ ਜਾਣ ਕਿਉਂਕਿ ਇਸ ਵਿਚ ਲੁਕੀ ਗੁਲਾਬੀ ਸੂੰਡੀ ਨਰਮੇ ਦੀ ਅਗਲੀ ਫਸਲ ਤੇ ਹਮਲਾ ਕਰ ਸਕਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਕੁਮਾਰ, ਖੇਤੀਬਾੜੀ ਵਿਕਾਸ ਅਫ਼ਸਰ ਵਿੱਕੀ ਕੁਮਾਰ ਵੀ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ