Thursday, April 25, 2024

Punjab

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਘਨੌਰ ਤੇ ਰਾਜਪੁਰਾ ਦਾ ਦੌਰਾ

Punjab News Express | March 27, 2023 07:15 PM

ਰਾਜਪੁਰਾ, ਘਨੌਰ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰੀ ਮੀਂਹ ਅਤੇ ਝੱਖੜ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਇਨਾਂ ਕਰਨ ਲਈ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਰਾਜਪੁਰਾ ਅਤੇ ਘਨੌਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਧਾਲੀਵਾਲ ਨੇ ਮਿਰਜਾਪੁਰ, ਭੱਪਲ, ਖੇੜੀਂ ਗੰਡਿਆਂ, ਧਰੇੜੀ ਜੱਟਾਂ, ਨੰਦਗੜ੍ਹ•, ਬਾਸਮਾਂ ਅਤੇ ਖੇੜੀ ਆਦਿ ਪਿੰਡਾਂ ਦੇ ਦੌਰੇ ਦੌਰਾਨ ਅਧਿਕਾਰੀਆਂ ਨੂੰ ਗਿਰਦਾਵਰੀ ਰਿਪੋਰਟ ਤੁਰੰਤ ਤਿਆਰ ਕਰਕੇ ਭੇਜਣ ਦੇ ਹੁਕਮ ਦਿੱਤੇ ਤਾਂ ਜੋ ਸਮੇਂ ਸਿਰ ਮੁਆਵਜਾ ਰਾਸ਼ੀ ਜਾਰੀ ਕੀਤੀ ਜਾ ਸਕੇ।
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਨੂੰ ਬੇਮੌਸਮੀ ਬਾਰਿਸ਼ ਕਾਰਨ ਹੋਏ ਨੁਕਸਾਨ ਦੀ ਭਰਪਾਈ ਬਹੁਤ ਜਲਦ ਕਰ ਦਿੱਤੀ ਜਾਵੇਗੀ।ਇਸ ਮੌਕੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗੀ ਦੇ ਅਧਿਕਾਰੀ ਹਰਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ