Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਮੁੱਖ ਮੰਤਰੀ ਵੱਲੋਂ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਅਪੀਲ

Punjab News Express | March 27, 2023 07:20 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਮੀਂਹ ਅਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੀਂਹ ਅਤੇ ਗੜ੍ਹੇਮਾਰੀ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਗਿਰਦਾਵਰੀ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲ ਨੂੰ ਹਰ ਤਰ੍ਹਾਂ ਦੇ ਨੁਕਸਾਨ ਦਾ ਪਤਾ ਲਾਇਆ ਜਾਵੇ ਤਾਂ ਜੋ ਪੀੜਤ ਧਿਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਕਿਸਾਨਾਂ ਨੂੰ ਹੀ ਮੁਆਵਜ਼ਾ ਮਿਲੇ, ਜਿਨ੍ਹਾਂ ਦੀ ਫ਼ਸਲ ਪ੍ਰਭਾਵਿਤ ਹੋਈ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ੇ ਦੀ ਵੰਡ ਤੋਂ ਪਹਿਲਾਂ ਜਨਤਕ ਅਨਾਊਂਸਮੈਂਟਾਂ ਕੀਤੀਆਂ ਜਾਣ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜੇ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15, 000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫ਼ੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਮਜ਼ਦੂਰਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਦੇ ਮਕਾਨ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ, ਉਨ੍ਹਾਂ ਨੂੰ 95100 ਰੁਪਏ ਜਦਕਿ ਜਿਨ੍ਹਾਂ ਦੇ ਘਰਾਂ ਦਾ ਮਾਮੂਲੀ ਨੁਕਸਾਨ ਹੋਇਆ ਹੈ, ਨੂੰ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਇਸ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਕੰਮ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਅਤੇ ਉਨ੍ਹਾਂ ਨੂੰ ਰੋਜ਼ਾਨਾ ਰਿਪੋਰਟ ਸੌਂਪਣ। ਭਗਵੰਤ ਮਾਨ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ