Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਪਿੰਡ ਬਕੈਣ ਵਾਲਾ ਵਿਚ ਆਏ ਵੱਡੇ ਵਾਅ ਵਰੋਲੇ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਕਾਰਜਸ਼ੀਲ-ਡਿਪਟੀ ਕਮਿਸ਼ਨਰ

Punjab News Express | March 27, 2023 07:30 PM

ਫ਼ਾਜ਼ਿਲਕਾ : ਫਾਜਿ਼ਲਕਾ ਦੇ ਪਿੰਡ ਬਕੈਣ ਵਾਲਾ ਵਿਚ ਆਏ ਵੱਡੇ ਵਾਅ ਵਰੋਲੇ ਕਾਰਨ ਹੋਏ ਨੁਕਸਾਨ ਦੇ ਮੱਦੇਨਜਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਹਰ ਪੱਖੋਂ ਮਦਦ ਕੀਤੀ ਜਾ ਰਹੀ ਹੈ। ਚਾਹੇ ਉਹ ਮਕਾਨਾਂ ਅਤੇ ਫਸਲਾਂ ਦੇ ਹੋਏ ਨੁਕਸਾਨ ਦੀ ਰਿਪੋਰਟ ਸਰਕਾਰ ਨੂੰ ਭੇਜਣ ਦੀ ਹੋਵੇ, ਭਾਵੇਂ ਪ੍ਰਭਾਵਿਤ ਲੋਕਾਂ ਦੇ ਰਹਿਣ-ਸਹਿਣ ਜਾਂ ਖਾਣ-ਪੀਣ ਦੀ ਹੋਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਵੰਡਰ ਕਾਰਨ ਜੋ ਵੀ ਨੁਕਸਾਨ ਹੋਇਆ ਉਸਦੀ ਭਰਪਾਈ ਲਈ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਹਰ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁਲ 88 ਏਕੜ ਵਿਚ ਫੈਲੇ ਕਣਕ ਦੇ ਕੁਝ ਹਿਸਾ ਅਤੇ 60 ਏਕੜ ਵਿਚ ਫੈਲੇ ਬਾਗਾਂ ਦਾ ਕੁਝ ਹਿਸਾ ਨੁਕਸਾਨਿਆ ਗਿਆ। ਇਸ ਤੋਂ ਇਲਾਵਾ 70 ਡਿਗੇ ਮਕਾਨਾਂ ਦੀ ਉਸਾਰੀ ਦਾ ਕੰਮ ਵੀ ਕਾਰਵਾਈ ਅਧੀਨ ਹੈ। ਇਸ ਤੋਂ ਇਲਾਵਾ ਜੋ 10 ਵਿਅਕਤੀ ਜ਼ਖਮੀ ਹੋਏ ਸਨ, ਨੂੰ ਤੁਰੰਤ ਸਿਵਲ ਹਸਪਤਾਲ ਵਿਖੇ ਡਾਕਟਰੀ ਸਹਾਇਤਾ ਲਈ ਦਾਖਲ ਕਰਵਾਇਆ ਗਿਆ ਜੋ ਕਿ ਇਲਾਜ ਲੈ ਕੇ ਚੁੱਕੇ ਹਨ। 2 ਪਸ਼ੂ ਜਖਮੀ ਹੋਏ ਸਨ ਜਿਨ੍ਹਾ ਦਾ ਇਲਾਜ ਸਰਕਾਰੀ ਤੌਰ ਤੇ ਕੀਤਾ ਜਾ ਰਿਹਾ ਹੈ। ਬੇਘਰ ਹੋਏ ਵਿਅਕਤੀਆਂ/ਪਰਿਵਾਰਾਂ ਦਾ ਟੈਂਟ ਲਗਾ ਕੇ ਆਰਜੀ ਤੌਰ *ਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਇਹਨਾਂ ਲੋਕਾਂ ਦੇ ਖਾਣੇ ਆਦਿ ਦਾ ਪ੍ਰਬੰਧ ਪ੍ਰਸ਼ਾਸਨ ਵੱਲੋਂ, ਪਿੰਡ ਦੀ ਪੰਚਾਇਤ ਅਤੇ ਗੁਰੂਦੁਆਰਾ ਸ੍ਰੀ ਹਰੀਪੁਰਾ ਸਾਹਿਬ ਵੱਲੋਂ ਕੀਤਾ ਗਿਆ ਤੇ ਲੋੜੀਂਦੀ ਸਮਗਰੀ ਦੀਆਂ ਕਿੱਟਾਂ ਤਿਆਰ ਕਰਕੇ ਦਿੱਤੀਆ ਗਈਆ ਹਨ ਅਤੇ ਲੋੜ ਅਨੁਸਾਰ ਹੋਰ ਕਿਟਾਂ ਤਿਆਰ ਹਨ।

ਉਨ੍ਹਾਂ ਦੱਸਿਆ ਕਿ ਡਿੱਗੇ ਮਕਾਨਾਂ ਵਿੱਚੋਂ 3 ਕਮਰੇ ਪਿੰਡ ਦੀ ਪੰਚਾਇਤ ਵੱਲੋਂ ਅਤੇ 2 ਕਮਰਿਆਂ ਦੀ ਉਸਾਰੀ ਐਨ.ਜੀ.ਓ. ਬਾਬੇ ਕਾ ਹੈਲਪਿੰਗ ਹੈਂਡ ਦੋਹਪੁਰ (ਮੋਗਾ) ਸੰਤ ਬਾਬਾ ਕਪੂਰ ਸਿੰਘ ਜੀ ਵੱਲੋਂ ਕਰਵਾਈ ਜਾ ਰਹੀ ਹੈ। ਉਸਾਰੀ ਆਦਿ ਦੇ ਕੰਮਾਂ ਲਈ ਨਰੇਗਾ ਦੇ 215 ਮਜ਼ਦੂਰਾਂ ਦੀ ਸਹਾਇਤਾ ਲਈ ਗਈ ਹੈ ਅਤੇ ਇਹਨਾਂ ਮਜਦੂਰਾਂ ਦੀ ਮਦਦ ਨਾਲ ਡਿੱਗੇ ਹੋਏ ਬਾਗਾਂ ਦੇ ਬੂਟੇ ਵੀ ਸਿੱਧੇ ਕਰਵਾਏ ਗਏ ਹਨ। ਬਾਗਾਂ ਦੇ ਬੂਟੇ ਸਿੱਧ ਕਰਨ ਦਾ ਕੰਮ ਸੋ ਫੀਸਦੀ ਮੁਕੰਮਲ ਹੋ ਚੁੱਕਾ ਹੈ। ਉਪ ਮੰਡਲ ਮੈਜਿਸਟਰੇਟ, ਫਾਜ਼ਿਲਕਾ ਵੱਲੋਂ ਕਮੇਟੀ ਬਣਾਈ ਗਈ ਹੈ ਜਿਸ ਦੀ ਦੇਖਰੇਖ ਵਿਚ ਦਾਨ ਵਿਚ ਪ੍ਰਾਪਤ ਹੋਣ ਵਾਲੀ ਰਕਮ ਪਿੰਡ ਵਿਚ ਰਾਹਤ ਕਾਰਜਾਂ ਦੇ ਖਰਚ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ