Friday, April 26, 2024

Punjab

3 ਅਪ੍ਰੈਲ ਤੱਕ ਮਨਾਇਆ ਜਾਵੇਗਾ ਪੋਸ਼ਣ ਪੰਦਰਵਾੜਾ ਮੋਟੇ ਅਨਾਜ ਦੇ ਲਾਭ ਬਾਰੇ ਕੀਤਾ ਜਾ ਰਿਹੈ ਜਾਗਰੂਕ: ਡਾ. ਪਰਮਿੰਦਰ ਕੌਰ

ਦਲਜੀਤ ਕੌਰ | March 28, 2023 08:40 AM

ਸੰਗਰੂਰ : ਬੱਚਿਆਂ ਤੇ ਔਰਤਾਂ ਵਿੱਚ ਪੋਸ਼ਣ ਤੇ ਸਿਹਤ ਦੇਖਭਾਲ ਸਬੰਧੀ ਜਾਗਰੂਕਤਾ ਅਤੇ ਖਾਣ-ਪੀਣ ਦੀਆਂ ਆਦਤਾਂ ਵਿੱਚ ਸੁਧਾਰ ਲਿਆਉਣ ਲਈ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਪੋਸ਼ਣ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਹ ਪੋਸ਼ਣ ਪੰਦਰਵਾੜਾ 3 ਅਪ੍ਰੈਲ ਤੱਕ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਮਹਾਸਭਾ ਵੱਲੋਂ ਸਾਲ 2023 ਨੂੰ ਕੌਮਾਂਤਰੀ ਮੋਟਾ ਅਨਾਜ (ਮੀਲੇਟ) ਸਾਲ ਘੋਸ਼ਿਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਲਈ ਪੋਸ਼ਣ ਪੰਦਰਵਾੜੇ ਦੌਰਾਨ ਲੋਕਾਂ ਨੂੰ ਮੋਟੇ ਅਨਾਜ ਦੇ ਲਾਭ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਪਣੀ ਰੋਜ਼ਾਨਾ ਦੀ ਖੁਰਾਕ ਵਿੱਚ ਇਸ ਨੂੰ ਸ਼ਾਮਲ ਕਰ ਸਕਣ। ਉਨ੍ਹਾਂ ਕਿਹਾ ਕਿ ਮੋਟੇ ਅਨਾਜ ਜਿਵੇਂ ਰਾਗੀ, ਕੋਧਰਾ, ਕੰਗਣੀ ਆਦਿ ਪੌਸ਼ਟਿਕ ਅਨਾਜ ਹਨ ਜੋ ਸਰੀਰ ਦੀ ਰੋਜ਼ਾਨਾ ਪੋਸ਼ਣ ਜ਼ਰੂਰਤ ਨੂੰ ਪੂਰਾ ਕਰਨ ਵਿੱਚ ਮਦਦ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਇਹ ਗਰਭਵਤੀ ਔਰਤਾਂ ਤੇ ਦੁੱਧ ਪਿਲਾਉਂਦੀਆਂ ਔਰਤਾਂ ਲਈ ਵੀ ਬਹੁਤ ਲਾਭਦਾਇਕ ਹਨ। ਇਨ੍ਹਾਂ ਮੋਟੇ ਅਨਾਜਾਂ ਵਿੱਚ ਕੈਲਸ਼ੀਅਮ, ਆਇਰਨ, ਪ੍ਰੋਟੀਨ, ਫ਼ਾਇਬਰ, ਮਿਨਰਲਜ਼ ਜਹੇ ਪੋਸ਼ਟਿਕ ਤੱਤ ਭਰਭੂਰ ਮਾਤਰਾ ਵਿੱਚ ਹੁੰਦੇ ਹਨ।

ਸਿਵਲ ਸਰਜਨ ਨੇ ਕਿਹਾ ਕਿ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਤਹਿਤ ਡਾਕਟਰਾਂ ਦੀ ਟੀਮਾਂ ਵੀ ਜ਼ਿਲ੍ਹੇ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਤੇ ਆਂਗਵਾੜੀ ਕੇਂਦਰਾਂ ਵਿੱਚ ਜਾ ਕੇ ਬੱਚਿਆਂ ਲਈ ਮੋਟੇ ਅਨਾਜ ਦੇ ਲਾਭ ਬਾਰੇ ਜਾਗਰੂਕ ਕਰ ਰਹੀਆਂ ਹਨ। ਇਸ ਤੋਂ ਇਲਾਵਾ ਟੀਮਾਂ ਵੱਲੋਂ ਬੱਚਿਆਂ ਦਾ ਭਾਰ, ਲੰਬਾਈ ਆਦਿ ਮਾਪਿਆ ਜਾ ਰਿਹਾ ਹੈ ਤੇ ਘੱਟ ਭਾਰ, ਜਾਂ ਜ਼ਿਆਦਾ ਜੰਕ ਫੂਡ ਖਾਣ ਵਾਲੇ ਬੱਚਿਆਂ ਨੂੰ ਸੰਤੁਲਿਤ ਖੁਰਾਕ ਖਾਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ