Wednesday, April 24, 2024

Punjab

ਅੰਮ੍ਰਿਤਪਾਲ ਸਿੰਘ ਸੰਬੰਧੀ ਨੇਪਾਲ 'ਚ ਅਲਰਟ ਜਾਰੀ

Punjab News Express | March 28, 2023 09:21 AM

ਚੰਡੀਗੜ੍ਹ : ਖੁਫੀਆ ਏਜੰਸੀਆਂ ਨੂੰ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਨੇਪਾਲ ਵਿੱਚ ਹੈ। ਜਿਸ ਤੋਂ ਬਾਅਦ ਭਾਰਤ ਸਰਕਾਰ ਦੇ ਕਹਿਣ 'ਤੇ ਨੇਪਾਲ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਭਾਰਤ ਸਰਕਾਰ ਨੂੰ ਵੀ ਅੰਦਾਜਾ ਹੈ ਕਿ ਅੰਮ੍ਰਿਤਪਾਲ ਸਿੰਘ ਨੇਪਾਲ ਪਹੁੰਚ ਗਿਆ ਹੈ।

ਇੱਕ ਨੇਪਾਲੀ ਅਖਬਾਰ ਮੁਤਾਬਕ ਅੰਮ੍ਰਿਤਪਾਲ ਸਿੰਘ ਨੇਪਾਲ ਰਾਹੀਂ ਕਿਸੇ ਤੀਜੇ ਦੇਸ਼ ‘ਚ ਜਾਣ ਦੀ ਤਿਆਰੀ ਕਰ ਰਿਹਾ ਹੈ ਅਤੇ ਫਿਲਹਾਲ ਨੇਪਾਲ ਵਿੱਚ ਲੁਕਿਆ ਹੋਇਆ ਹੈ। ਭਾਰਤ ਨੇ ਨੇਪਾਲੀ ਅਧਿਕਾਰੀਆਂ ਨੂੰ ਬੇਨਤੀ ਕੀਤੀ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਭਾਰਤੀ ਪਾਸਪੋਰਟ ਜਾਂ ਕਿਸੇ ਹੋਰ ਜਾਅਲੀ ਪਾਸਪੋਰਟ ਦੀ ਵਰਤੋਂ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾਵੇ। ਨੇਪਾਲੀ ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਭਾਰਤੀ ਦੂਤਾਵਾਸ ਦੀ ਬੇਨਤੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਨੇ ਨਿਗਰਾਨੀ ਸੂਚੀ ਵਿੱਚ ਪਾ ਦਿੱਤਾ ਹੈ। ਸੂਚਨਾ ਅਧਿਕਾਰੀ ਕਮਲ ਪ੍ਰਸਾਦ ਪਾਂਡੇ ਨੇ ਕਿਹਾ ਕਿ ਸਾਨੂੰ ਪਾਸਪੋਰਟ ਦੀ ਕਾਪੀ ਦੇ ਨਾਲ (ਭਾਰਤੀ) ਦੂਤਾਵਾਸ ਤੋਂ ਲਿਖਤੀ ਨੋਟ ਮਿਲਿਆ ਹੈ। ਜਿਸ ਵਿੱਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੇਪਾਲ ਵਿੱਚ ਦਾਖਲ ਹੋਇਆ ਹੋ ਸਕਦਾ ਹੈ। ਭਾਰਤ ਸਰਕਾਰ ਨੇ ਇੱਕ ਪੱਤਰ ਲਿਖ ਕੇ ਨੇਪਾਲ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਨੇਪਾਲ ਰਾਹੀਂ ਕਿਸੇ ਤੀਜੇ ਦੇਸ਼ ਜਾਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਜੇਕਰ ਉਹ ਇਸ ਮਿਸ਼ਨ ਦੇ ਨੋਟਿਸ ਤਹਿਤ ਭਾਰਤੀ ਪਾਸਪੋਰਟ ਜਾਂ ਕਿਸੇ ਹੋਰ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਨੇਪਾਲ ਤੋਂ ਜਾਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ