Saturday, April 27, 2024

Punjab

ਵਿਦਿਆਰਥੀ ਵਰਗ ਨੂੰ ਛੋਟੀ ਉਮਰੇ ਹੀ ਚੰਗੇ ਮਾੜੇ ਦੀ ਸਮਝ ਬਾਰੇ ਕੀਤਾ ਜਾਵੇ ਪ੍ਰੇਰਿਤ : ਮਨਦੀਪ ਕੌਰ ਵਧੇਰੇ ਜ਼ਿੰਦਗੀ ਜਿਉਣ ਲਈ ਤੰਦਰੁਸਤ ਰਹਿਣ ਦੀ ਲੋੜ

Punjab News Express | March 28, 2023 04:51 PM

ਫਾਜ਼ਿਲਕਾ : ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਰਹੱਦੀ ਇਲਾਕੇ ਵਿਚ ਸ਼ੁਰੂ ਕੀਤੇ ਗਏ ਸਿੱਖੋ ਤੇ ਵਧੋ ਪ੍ਰੋਗਰਾਮ ਤਹਿਤ ਲੜੀ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ—ਨਾਲ ਹੋਰਨਾ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀ ਵਰਗ ਨੂੰ ਉਨ੍ਹਾਂ ਦੇ ਉਜਵਲ ਭਵਿਖ ਤੇ ਬਿਹਤਰ ਤਰੀਕੇ ਨਾਲ ਜਿੰਦਗੀ ਜਿਉਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਸਰਹਦੀ ਇਲਾਕੇ ਵਿਚ ਸ਼ੁਰੂ ਕੀਤੇ ਇਸ ਪ੍ਰੋਜੈਕਟ ਨਾਲ ਵਿਦਿਆਰਥੀ ਵਰਗ ਨੂੰ ਕਾਫੀ ਲਾਹਾ ਹਾਸਲ ਹੋਇਆ ਹੈ।
ਸਿਖੋ ਤੇ ਵਧੋ ਪ੍ਰੋਗਰਾਮ ਦੀ ਲਗਾਤਾਰਤਾ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਨੱਥਾ ਸਿੰਘ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਡਾ. ਮਨਦੀਪ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਵਰਗ ਦੀ ਉਮਰ ਤੋਂ ਹੀ ਬਚਿਆਂ ਨੂੰ ਚੰਗੇ ਮਾੜੇ ਦੀ ਸਮਝ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜਿੰਦਗੀ ਵਿਚ ਕਾਮਯਾਬ ਹੋਣ ਲਈ ਸਾਡਾ ਖਾਣਾ—ਪੀਣਾ ਵੀ ਵਧੀਆ ਹੋਣਾ ਚਾਹੀਦਾ ਹੈ ਤੇ ਸਾਨੂੰ ਰੋਜਾਨਾ ਕਸਰਤ ਵੀ ਕਰਨੀ ਚਾਹੀਦੀ ਹੈ।
ਮੈਡੀਕਲ ਅਫਸਰ ਨੇ ਕਿਹਾ ਕਿ ਤੰਦਰੁਸਤ ਰਹਿ ਕੇ ਅਸੀਂ ਆਪਣੀ ਰੋਜਮਰਾਂ ਦੀਆਂ ਗਤੀਵਿਧੀਆਂ ਬਿਹਤਰ ਤਰੀਕੇ ਨਾਲ ਕਰ ਸਕਾਂਗੇ।ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਜਿਉਣ ਲਈ ਸਾਨੂੰ ਆਪਣੇ ਖਾਣ—ਪੀਣ ਤੇ ਰਹਿਣ—ਸਹਿਣ ਤੇ ਧਿਆਨ ਦੇਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਅਸੀਂ ਅਜ ਦੇ ਸਮੇਂ ਵਿਚ ਪੋਸ਼ਟਿਕ ਆਹਾਰ ਨੂੰ ਛੱਡ ਕੇ ਫਾਸਟ ਫੂਡ ਦੀ ਵਰਤੋਂ ਕਰਨ ਨੁੰ ਤਰਜੀਹ ਦਿੰਦੇ ਹਨ ਜ਼ੋ ਕਿ ਬਿਲਕੁਲ ਗਲਤ ਹੈ ਤੇ ਸਾਡੀ ਸਿਹਤ ਵੀ ਕਮਜੋਰ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਸਿਹਤਮੰਦ ਬਣਨ ਲਈ ਸਮੇਂ ਸਿਰ ਸੋਣਾ ਚਾਹੀਦਾ ਹੈ ਤੇ ਸਵੇਰੇ ਜਲਦੀ ਉਠਣਾ ਚਾਹੀਦਾ ਹੈ। ਇਸ ਤੋਂ ਇਲਾਵਾ ਬਚਿਆਂ ਵੱਲੋਂ ਮੋਬਾਈਲ ਦੀ ਵਰਤੋਂ ਵੀ ਵਧੇਰੇ ਕੀਤੀ ਜਾ ਰਹੀ ਹੈ ਜ਼ੋ ਕਿ ਬਚਿਆਂ ਲਈ ਹਾਨੀਕਾਰਕ ਹੈ।ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬਚਿਆਂ ਨੂੰ ਮੋਬਾਈਲ ਦੀ ਲੋੜ ਤੋਂ ਵਧੇਰੇ ਵਰਤੋਂ ਕਰਨ ਤੋਂ ਰੋਕਣਾ ਚਾਹੀਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ