Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਏ ਡੀ ਸੀ ਰਾਜੀਵ ਵਰਮਾ ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਦੀ ਮਾਸਿਕ ਪ੍ਰਗਤੀ ਦਾ ਜਾਇਜ਼ਾ

Punjab News Express | March 28, 2023 04:53 PM

ਨਵਾਂਸ਼ਹਿਰ : ਵਧੀਕ ਡਿਪਟੀ ਕਮਿਸ਼ਨਰ (ਜ), ਸ਼ਹੀਦ ਭਗਤ ਸਿੰਘ ਨਗਰ, ਰਾਜੀਵ ਵਰਮਾ ਵੱਲੋਂ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਮਹੀਨਾ ਫਰਵਰੀ 2023 ਦੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਬਿਊਰੋ ਵੱਲੋਂ ਫਰਵਰੀ 2023 ਮਹੀਨੇ ਦੇ ਕੰਮਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਿਊਰੋ ਵੱਲੋਂ 17 ਮਾਰਚ ਨੂੰ ਬਿਊਰੋ ਵਿੱਚ ਅਤੇ 21 ਮਾਰਚ ਨੂੰ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚੂਐਟ ਕਾਲਜ ਬਲਾਚੌਰ ਵਿਖੇ ਰੋਜ਼ਗਾਰ ਮੇਲੇ ਲਗਾਏ ਗਏ ਹਨ। ਇਸ ਦੇ ਨਾਲ ਹੀ ਭਾਰਤੀ ਫੌਜ ਅਤੇ ਹਵਾਈ ਫੌਜ ਵਿੱਚ ਅਗਨੀਵੀਰ ਸਕੀਮ ਅਧੀਨ ਚੱਲ ਰਹੀ ਭਰਤੀ ਸਬੰਧੀ ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਅਤੇ ਬੀ.ਐਲ.ਐਮ. ਗਰਲਜ਼ ਕਾਲਜ ਵਿੱਚ ਫੌਜ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਏ ਗਏ ਹਨ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਰਤੀ ਲਈ ਪ੍ਰੇਰਿਤ ਕੀਤਾ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਦੇ ਨੌਜੁਆਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਅਵਸਰਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਹੁਨਰ ਸਿਖਲਾਈ ਵੀ ਦਿਵਾਈ ਜਾਵੇ ਤਾਂ ਜੋ ਨੌਜੁਆਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮਿਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਰੋਜ਼ਗਾਰ ਵਿਭਾਗ ਨਾਲ ਜੁੜੇ ਸਰਕਾਰੀ ਲਾਈਨ ਵਿਭਾਗਾਂ ਨੂੰ ਸਵੈ-ਰੋਜ਼ਗਾਰ ਨਾਲ ਸਬੰਧਤ ਯੋਜਨਾਵਾਂ ਬਾਰੇ ਵੀ ਨੌਜੁਆਨਾਂ ਨੂੰ ਜਾਗਰੂਕ ਕਰਨ ਅਤੇ ਬੈਂਕਾਂ ਤੋਂ ਸਪਾਂਸਰਡ ਸਕੀਮਾਂ ਤਹਿਤ ਕਰਜ਼ ਲਈ ਜਾਣੂ ਕਰਵਾਉਣ ਲਈ ਆਖਿਆ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਡਾ. ਗੁਰਲੀਨ, ਹਰਮੇਸ਼ ਲਾਲ ਜ਼ਿਲ੍ਹਾ ਲੀਡ ਬੈਂਕ ਮੈਨੇਜਰ, ਸ਼੍ਰੀਮਤੀ ਸੁਰਿੰਦਰ ਕੌਰ, ਜ਼ਿਲ੍ਹਾ ਮੈਨੇਜਰ ਐਸ ਸੀ ਕਾਰਪੋਰੇਸ਼ਨ, ਸ਼੍ਰੀਮਤੀ ਅੰਜੂ ਪਰਾਸ਼ਰ ਜ਼ਿਲ੍ਹਾ ਮੈਨੇਜਰ ਬੈਕਫਿਨਕੋ, ਅਮਿਤ ਕੁਮਾਰ ਪਲੇਸਮੈਂਟ ਅਫ਼ਸਰ, ਵਿਜੇ ਸਹਿਵਾਗ ਯੰਗ ਪ੍ਰੋਫੈਸ਼ਨਲ ਅਤੇ ਨੇਹਾ ਸਹੋਤਾ ਫੰਕਸ਼ਨਲ ਮੈਨੇਜਰ ਅਤੇ ਹੋਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ