Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਏ ਡੀ ਸੀ ਵੱਲੋਂ ਜ਼ਿਲ੍ਹੇ ’ਚ ਬਾਰਸ਼ਾਂ ਕਾਰਨ ਹੋਏ ਫ਼ਸਲੀ ਖਰਾਬੇ ਦੀ ਸਮਾਂ-ਬੱਧ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼

Punjab News Express | March 28, 2023 05:01 PM

ਨਵਾਂਸ਼ਹਿਰ : ਮੁੱਖ ਮੰਤਰੀ ਪੰਜਾਬ ਵੱਲੋਂ ਪਿਛਲੇ ਦਿਨਾਂ ’ਚ ਭਾਰੀ ਬਾਰਸ਼ਾਂ ਕਾਰਨ ਹੋਏ ਫ਼ਸਲੀ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮਾਂ ਨੂੰ ਜ਼ਿਲ੍ਹੇ ’ਚ ਸਮਾਂ-ਬੱਧ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਸਮੂਹ ਮਾਲ ਅਧਿਕਾਰੀਆਂ ਨੂੰ ਇੱਕ ਹਫ਼ਤੇ ’ਚ ਰਿਪੋਰਟ ਦੇਣ ਲਈ ਆਖਿਆ।
ਅੱਜ ਇੱਥੇ ਮਾਲ ਮਹਿਕਮੇ ਨਾਲ ਸਬੰਧਤ ਮਾਸਿਕ ਪ੍ਰਗਤੀ ਦਾ ਮੁਲਾਂਕਣ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਦੌਰਾਨ ਪੂਰੀ ਪਾਰਦਰਸ਼ਤਾ ਵਰਤੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਉਨ੍ਹਾਂ ਨੇ ਉੱਪ ਮੰਡਲ ਮੈਜਿਸਟ੍ਰੇਟਾਂ ਅਤੇ ਤਹਿਸੀਲਦਾਰਾਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨੀ ਵਿਸ਼ੇਸ਼ ਗਿਰਦਾਵਰੀ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ’ਚ ਇੱਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰਕੇ ਭੇਜਣ ਲਈ ਸਬੰਧਤ ਫ਼ੀਲਡ ਸਟਾਫ਼ ਪਾਸੋਂ ਰਿਪੋਰਟ ਮੰਗੀ ਗਈ ਹੈ।
ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਸ਼ੇਸ਼ ਗਿਰਦਾਵਰੀ ਕਰਨ ਆਏ ਮਾਲ ਤੇ ਮੁੜ ਵਸੇਬਾ ਵਿਭਾਗ ਦੇ ਫ਼ੀਲਡ ਸਟਾਫ਼ ਨਾਲ ਪੂਰਣ ਸਹਿਯੋਗ ਕਰਨ ਤਾਂ ਜੋ ਉਨ੍ਹਾਂ ਨੂੰ ਸਮਾਂ-ਬੱਧ ਕੰਮ ਨਿਪਟਾਉਣ ’ਚ ਕੋਈ ਮੁਸ਼ਕਿਲ ਨਾ ਆਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਐਸ ਡੀ ਐਮਜ਼ ਨੂੰ ਆਪੋ-ਆਪਣੇ ਖੇਤਰਾਂ ’ਚ ਇਸ ਵਿਸ਼ੇਸ਼ ਗਿਰਦਾਵਰੀ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਉਣ ਲਈ ਰੋਜ਼ਾਨਾ ਰਿਪੋਰਟ ਵੀ ਇਕੱਤਰ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਕਰਨ ਲੱਗਿਆਂ ਖੇਤ ਮਾਲਕ/ਕਾਸ਼ਤਕਾਰ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਠੇਕੇ ’ਤੇ ਵਾਹੀ ਕਰਨ ਵਾਲਿਆਂ ਨੂੰ ਵੀ ਕੋਈ ਨੁਕਸਾਨ ਨਾ ਹੋਵੇ।
ਮਾਲ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਜ਼ਿਲ੍ਹੇ ’ਚ ਖਾਨਗੀ ਤਕਸੀਮ ਦੇ ਮਾਮਲਿਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਪੋਰਟਲ ਰਾਹੀਂ ਉਤਸ਼ਾਹਿਤ ਕਰਨ, ਇੰਤਕਾਲਾਂ ਦੇ ਬਕਾਇਆ ਪਏ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣ, ਮਿਣਤੀ/ਪੈਮਾਇਸ਼ ਦੀਆਂ ਦਰਖਾਸਤਾਂ ਨੂੰ ਕਣਕ ਦੀ ਵਾਢੀ ਤੋਂ ਬਾਅਦ ਸਮੇਂ ਸਿਰ ਨਿਪਟਾਉੁਣ ਲਈ ਆਖਿਆ।
ਮੀਟਿੰਗ ’ਚ ਐਸ ਡੀ ਐਮ ਬਲਾਚੌਰ ਵਿਕਰਮਜੀਤ ਪਾਂਥੇ ਤੋਂ ਇਲਾਵਾ ਤਹਿਸੀਲਦਾਰ ਨਵਾਂਸ਼ਹਿਰ ਸਰਵੇਸ਼ ਰਾਜਨ, ਤਹਿਸੀਲਦਾਰ ਬਲਾਚੌਰ ਰਵਿੰਦਰ ਬਾਂਸਲ, ਤਹਿਸੀਲਦਾਰ ਬੰਗਾ ਗੁਰਸੇਵਕ ਚੰਦ, ਨਾਇਬ ਤਹਿਸੀਲਦਾਰ ਨਵਾਂਸ਼ਹਿਰ ਕਰਮਜੀਤ ਸਿੰਘ ਤੇ ਨਾਇਬ ਤਹਿਸੀਲਦਾਰ ਬੰਗਾ ਜਗਪਾਲ ਸਿੰਘ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ