Thursday, April 25, 2024

Punjab

ਫਸਲਾਂ ਦੇ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਜਲਦ ਪੂਰੀ ਕੀਤੀ ਜਾਵੇ- ਦਲਜੀਤ ਸਿੰਘ ਮਾਂਗਟ

Punjab News Express | March 28, 2023 05:20 PM

ਫਾਜ਼ਿਲਕਾ : ਡਵੀਜਨਲ ਕਮਿਸ਼ਨਰ ਸ੍ਰੀ ਦਲਜੀਤ ਸਿੰਘ ਮਾਂਗਟ ਆਈਏਐਸ ਨੇ ਅੱਜ ਫਾਜਿਲ਼ਕਾ ਦਾ ਦੌਰਾ ਕੀਤਾ। ਇਸ ਮੌਕੇ ਇੱਥੇ ਪੁੱਜਣ ਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮੌਕੇ ਡਵੀਜਨਲ ਕਮਿਸ਼ਨਰ ਸ੍ਰੀ ਦਲਜੀਤ ਸਿੰਘ ਮਾਂਗਟ ਵੱਲੋਂ ਜਿ਼ਲ੍ਹੇ ਦੇ ਸੀਨਿਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪਿੱਛਲੇ ਦਿਨੀਂ ਹੋਈਆਂ ਬਰਸਾਤਾਂ ਕਾਰਨ ਫਸਲਾਂ ਦੇ ਹੋਏ ਖਰਾਬੇ ਸਬੰਧੀ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਪੈਸ਼ਲ ਗਿਰਦਾਵਰੀ ਦਾ ਕੰਮ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਅਜਿਹਾ ਵਿਅਕਤੀ ਜਿਸ ਦੀ ਫਸਲ ਦਾ ਨੁਕਸਾਨ ਹੋਇਆ ਹੈ, ਉਸਦਾ ਨਾਂਅ ਖਰਾਬੇ ਦੀ ਸੂਚੀ ਵਿਚ ਸ਼ਾਮਿਲ ਹੋਣ ਤਾਂ ਵਾਂਝਾ ਨਾ ਰਹੇ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਗਿਰਦਾਵਰੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਰਵਿਨਿਊ ਕੇਸ਼ਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਇਸ ਮੌਕੇ ਸ੍ਰੀ ਦਲਜੀਤ ਸਿੰਘ ਮਾਂਗਟ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਹਿੱਤ ਦੀਆਂ ਸਕੀਮਾਂ ਦਾ ਲਾਭ ਤੇਜੀ ਨਾਲ ਅਤੇ ਪਾਰਦਰਸ਼ੀ ਤਰੀਕੇ ਨਾਲ ਸਮਾਜ ਦੇ ਹਰ ਵਰਗ ਤੱਕ ਬਿਨ੍ਹਾਂ ਕਿਸੇ ਭੇਦਭਾਵ ਦੇ ਪੁੱਜਦਾ ਕਰਨ ਦੇ ਟੀਚੇ ਨਾਲ ਸਾਰੇ ਅਧਿਕਾਰੀ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਇੰਨ੍ਹਾਂ ਵਿਭਾਗਾਂ ਦੀਆਂ ਸਕੀਮਾਂ ਨੂੰ ਹੋਰ ਵੀ ਪ੍ਰਭਾਵੀ ਤਰੀਕੇ ਨਾਲ ਜਮੀਨੀ ਪੱਧਰ ਤੇ ਲਾਗੂ ਕੀਤਾ ਜਾਵੇ।
ਡਵੀਜਨਲ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕੋਈ ਦਿੱਕਤ ਨਾ ਆਵੇ ਅਤੇ ਅਧਿਕਾਰੀ ਨਿਯਮਤ ਤੌਰ ਤੇ ਫੀਲਡ ਦੇ ਦੌਰੇ ਕਰਕੇ ਲੋਕਾਂ ਵਿਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਉਨ੍ਹਾਂ ਨੂੰ ਜਿ਼ਲ੍ਹੇ ਵਿਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਕੁਮਾਰ, ਐਸਡੀਐਮ ਅਬੋਹਰ ਸ੍ਰੀ ਅਕਾਸ਼ ਬਾਂਸਲ, ਐਸਡੀਐਮ ਫਾਜਿ਼ਲਕਾ ਸ੍ਰੀ ਨਿਕਾਸ ਖੀਂਚੜ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਸਾਰੰਗਪ੍ਰੀਤ ਸਿੰਘ ਔਜਲਾ ਵੀ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ