Friday, July 04, 2025

Punjab

ਸੀ.ਈ.ਓ. ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਸਿੱਖਿਆ, ਭਲਾਈ ਸਕੀਮਾਂ ਨਾਲ ਸਬੰਧਤ ਵਿਭਾਗਾਂ ਨਾਲ ਕੀਤੀ ਮੀਟਿੰਗ

Punjab News Express | March 28, 2023 05:50 PM

ਚੰਡੀਗੜ੍ਹ : ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਸਿਬਿਨ ਸੀ ਨੇ ਅੱਜ ਵਿਦਿਆਰਥੀਆਂ ਅਤੇ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਡੀਲ ਕਰ ਰਹੇ ਵੱਖ-ਵੱਖ ਵਿਭਾਗਾਂ ਨੂੰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਦੇਣ ਲਈ ਕਿਹਾ।

ਉਨ੍ਹਾਂ ਨੇ 17 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਸਬੰਧੀ ਅਗਾਊਂ ਅਰਜੀਆਂ ਨੂੰ ਵਿਚਾਰਨ ਲਈ ਭਾਰਤ ਦੇ ਚੋਣ ਕਮਿਸ਼ਨ ਦੇ ਮਹੱਤਵਪੂਰਨ ਕਦਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪ੍ਰਕਿਰਿਆ ਲਈ ਅਗਲੀਆਂ ਚਾਰ ਯੋਗਤਾ ਮਿਤੀਆਂ 1 ਅਪ੍ਰੈਲ, 1 ਜੁਲਾਈ, 1 ਅਕਤੂਬਰ ਅਤੇ 1 ਜਨਵਰੀ ਨਿਰਧਾਰਿਤ ਕੀਤੀਆਂ ਗਈਆਂ ਹਨ।
ਸੀ.ਈ.ਓ. ਪੰਜਾਬ ਅੱਜ ਇੱਥੇ ਵਧੀਕ ਸੀ.ਈ.ਓ. ਵਿਪੁਲ ਉਜਵਲ ਨਾਲ ਆਪਣੇ ਦਫ਼ਤਰ ਵਿਖੇ ਤਕਨੀਕੀ ਸਿੱਖਿਆ, ਖੇਡਾਂ, ਮੈਡੀਕਲ ਸਿੱਖਿਆ, ਸਕੂਲ ਸਿੱਖਿਆ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਆਦਿ ਸਮੇਤ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਸਿਬਿਨ ਸੀ ਨੇ ਹਾਜ਼ਰ ਵੱਖ-ਵੱਖ ਵਿਭਾਗਾਂ ਨੂੰ 17 ਸਾਲ ਦੀ ਉਮਰ ਦੇ ਵਿਦਿਆਰਥੀਆਂ/ਲਾਭਪਾਤਰੀਆਂ ਦੇ ਵੇਰਵੇ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਉਹਨਾਂ ਦੀਆਂ ਅਗਾਊਂ ਅਰਜ਼ੀਆਂ ਦੀ ਪ੍ਰਕਿਰਿਆ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਕੋਲ ਨੌਜਵਾਨ ਵੋਟਰਾਂ ਦਾ ਸਾਰਾ ਡਾਟਾ ਮੌਜੂਦ ਹੈ ਅਤੇ ਇਹ ਵਿਭਾਗ ਸੀ.ਈ.ਓ ਦਫ਼ਤਰ ਨਾਲ ਮਿਲ ਕੇ ਵੱਧ ਤੋਂ ਵੱਧ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਵਿੱਚ ਮਦਦ ਕਰ ਸਕਦੇ ਹਨ। ਉਨ੍ਹਾਂ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਉਪਰਾਲੇ ਕਰਨ। ਉਨ੍ਹਾਂ ਹਰੇਕ ਵਿਦਿਅਕ ਸੰਸਥਾ ਵਿੱਚ ਇੱਕ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਵੀ ਨਿਰਦੇਸ਼ ਦਿੱਤੇ।
ਸੀ.ਈ.ਓ. ਦਫ਼ਤਰ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਸਿਬਿਨ ਸੀ ਨੇ ਕਿਹਾ ਕਿ ਉਹ ਹਰੇਕ ਵਿੱਦਿਅਕ ਸੰਸਥਾ ਲਈ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਤਾਇਨਾਤ ਕਰਨਗੇ ਤਾਂ ਜੋ ਨਵੇਂ ਵੋਟਰਾਂ ਨੂੰ ਆਪਣੀ ਵੋਟ ਰਜਿਸਟਰ ਕਰਨ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਇਨ੍ਹਾਂ ਵਿਭਾਗਾਂ ਨੂੰ ਵਿਭਾਗਾਂ/ਸੰਸਥਾਵਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਵਿੱਪ ਗਤੀਵਿਧੀਆਂ ਨੂੰ ਸਾਂਝਾ ਕਰਨ ਅਤੇ ਅਧਿਕਾਰਤ ਵੈੱਬਸਾਈਟਾਂ 'ਤੇ ਆਨਲਾਈਨ ਰਜਿਸਟ੍ਰੇਸ਼ਨ ਲਈ ਅਧਿਕਾਰਤ ਵੈੱਬਸਾਈਟ 'ਤੇ www.nsvp.in ਲਿੰਕ ਦੇ ਨਾਲ ਬੈਨਰ ਨੂੰ ਦਰਸਾਉਣ ਦੇ ਨਿਰਦੇਸ਼ ਦਿੱਤੇ।
ਇਸ ਦੇ ਨਾਲ ਹੀ ਵੋਟਰ ਐਂਡਰਾਇਡ ਅਤੇ ਆਈਓਐਸ ਜਾਂ ਵੈੱਬ ਪੋਰਟਲ www.nvsp.in 'ਤੇ ਉਪਲਬਧ ਵੋਟਰ ਹੈਲਪਲਾਈਨ ਐਪਲੀਕੇਸ਼ਨ ਦੀ ਵਰਤੋਂ ਕਰਕੇ ਆਪਣੇ ਆਪ ਨੂੰ ਆਨਲਾਈਨ ਵੀ ਰਜਿਸਟਰ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

Samana Tragedy Becomes Test Case for Punjab Govt as Protests Erupt Over Inaction in Death of Six Schoolchildren

Powercom engineers welcome the setting up of three supercritical units

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਿਸ਼ਵ ਵਾਤਾਵਰਣ ਦਿਵਸ 2025 ਮਨਾਇਆ

ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ

ਰਵਨੀਤ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੀ ਆਈ ਐਸ ਐਫ ਬਾਰੇ ਸਟੈਂਡ ਨੂੰ 'ਗੈਰ-ਜ਼ਿੰਮੇਵਾਰਾਨਾ ਅਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ' ਦੱਸਿਆ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਮੁਆਫ਼ੀ ਮੰਗਣ ਤੋਂ ਬਾਅਦ ਅਕਾਲ ਤਖ਼ਤ ਨੇ ਉਨ੍ਹਾਂ ਤੋਂ ਪ੍ਰਚਾਰ 'ਤੇ ਲੱਗੀ ਪਾਬੰਦੀ ਹਟਾ ਦਿੱਤੀ

ਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਕਰੇ ਸਿੱਖਿਆ ਵਿਭਾਗ: ਡੀ ਟੀ ਐੱਫ ਪੰਜਾਬ 

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਖੁਦਕੁਸ਼ੀਆਂ ਨੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ 'ਤੇ ਪਾਇਆ ਪਰਛਾਵਾਂ

ਭਾਰਤੀ ਫੌਜ ਦੇ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ 'ਤੇ ਐਂਟੀ-ਡਰੋਨ ਬੰਦੂਕਾਂ ਤਾਇਨਾਤ ਕਰਨ ਦੇ ਦਾਅਵੇ 'ਤੇ ਵਿਵਾਦ ਛਿੜ ਗਿਆ, ਸ਼੍ਰੋਮਣੀ ਕਮੇਟੀ ਨੇ ਫੌਜ ਦੇ ਦਾਅਵੇ ਦਾ ਖੰਡਨ ਕੀਤਾ

ਪੰਜਾਬ ਦੇ ਮੁੱਖ ਅਹੁਦਿਆਂ 'ਤੇ 'ਆਪ' ਦੇ ਦਿੱਲੀ ਆਗੂਆਂ ਦੀ ਨਿਯੁਕਤੀ ਨੇ ਸਿਆਸੀ ਅੱਗ ਭੜਕਾ ਦਿੱਤੀ