Sunday, May 28, 2023
ਤਾਜਾ ਖਬਰਾਂ
ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਪੰਜਾਬ ਦੇ ਸਕੂਲਾਂ ਵਿੱਚ ਤੇਲਗੂ ਪੜਾਉਣ ਦੀ ਹੋਈ ਸ਼ੁਰੂਆਤ, ਮਾਂ ਬੋਲੀ ਪੰਜਾਬੀ ਨੂੰ ਹੋਰ ਵਧੇਰੇ ਪ੍ਰਫੁਲਿਤ ਕਰੇ ਸਰਕਾਰ: ਰਘਵੀਰ ਭਵਾਨੀਗੜ੍ਹ ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀਭਵਾਨੀਗੜ੍ਹ ਦੀ ਜਸਮੀਤ ਕੌਰ ਨੇ ਦਸਵੀਂ ਜਮਾਤ ਵਿੱਚੋਂ ਸੂਬੇ 'ਚੋਂ ਪ੍ਰਾਪਤ ਕੀਤਾ ਚੌਥਾ ਸਥਾਨ; ਸੰਗਰੂਰ ਜ਼ਿਲ੍ਹੇ 'ਚੋਂ ਹਾਸਿਲ ਕੀਤਾ ਪਹਿਲਾ ਸਥਾਨਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਘਟ ਕੇ 0.16 ਫ਼ੀਸਦੀ ਹੋਈ

Punjab

ਮੁੱਖ ਮੰਤਰੀ ਨੇ ਰਾਜਪੁਰਾ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ

Punjab News Express | March 28, 2023 06:57 PM

ਚੰਡੀਗੜ੍ਹ  : ਰਾਜਪੁਰਾ ਸ਼ਹਿਰ ਦੀ ਨੁਹਾਰ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਖੇਡ ਸਟੇਡੀਅਮ, ਆਮ ਆਦਮੀ ਕਲੀਨਿਕ, ਯੋਗਾ ਸਹੂਲਤ ਸਮੇਤ ਕਈ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ, ਜੋ ਆਗਾਮੀ ਦਿਨਾਂ ਵਿੱਚ ਮੁਕੰਮਲ ਕੀਤੇ ਜਾਣਗੇ।

ਇੱਥੇ ਆਪਣੇ ਦਫ਼ਤਰ ਵਿਖੇ ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸਕ ਕਸਬੇ ਰਾਜਪੁਰਾ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਇਸ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਬੋਰਡ ਦੇ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਵਿੱਚ 19.32 ਕਰੋੜ ਰੁਪਏ ਦੀ ਆਮਦਨ ਅਤੇ 7.19 ਕਰੋੜ ਰੁਪਏ ਦੇ ਖਰਚੇ ਦਾ ਅਨੁਮਾਨ ਲਗਾਇਆ ਗਿਆ ਹੈ। ਭਗਵੰਤ ਮਾਨ ਨੇ ਦੱਸਿਆ ਕਿ ਰਾਜਪੁਰਾ ਸ਼ਹਿਰ ਦੇ ਸੁੰਦਰੀਕਰਨ ਲਈ ਬੋਰਡ ਨੇ ਰਾਜਪੁਰਾ ਟਾਊਨ ਵਿਖੇ ਸਟੇਡੀਅਮ (ਲਗਭਗ 7 ਏਕੜ ਰਕਬੇ ਵਾਲਾ) ਅਤੇ ਰਾਜਪੁਰਾ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਦੇ ਨੇੜੇ ਇਕ ਪਾਰਕ (ਲਗਭਗ 7 ਕਨਾਲ ਖੇਤਰ ਵਾਲਾ) ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬੋਰਡ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੈਪਸੂ ਟਾਊਨਸ਼ਿਪ ਵਿਕਾਸ ਬੋਰਡ ਦੀ ਕਾਰਜਕਾਰੀ ਕਮੇਟੀ ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਦੀ ਅਗਵਾਈ ਸੀਨੀਅਰ ਅਧਿਕਾਰੀ ਵਿੱਤ ਕਮਿਸ਼ਨਰ ਮਾਲ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਗਣੇਸ਼ ਨਗਰ ਇਲਾਕੇ ਵਿੱਚ ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਕਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਝੁੱਗੀ-ਝੌਂਪੜੀਆਂ ਵਾਲੇ ਖੇਤਰਾਂ ਦੀ ਭਲਾਈ ਲਈ ਪੁਰਾਣੀ ਮਿਰਚ ਮੰਡੀ ਵਿੱਚ 585 ਵਰਗ ਗਜ਼ ਖੇਤਰ ਵਿੱਚ ਧਰਮਸ਼ਾਲਾ ਦੇ ਨਿਰਮਾਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜਪੁਰਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਸਮੇਂ-ਸਮੇਂ 'ਤੇ ਇਨ੍ਹਾਂ ਕੰਮਾਂ ਦੀ ਗੁਣਵੱਤਾ ਦੀ ਜਾਂਚ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਵਿਧਾਇਕ ਤੇ ਬੋਰਡ ਦੀ ਵਾਈਸ ਚੇਅਰਪਰਸਨ ਨੀਨਾ ਮਿੱਤਲ ਤੇ ਹੋਰ ਵੀ ਹਾਜ਼ਰ ਸਨ।

Have something to say? Post your comment

Punjab

ਪੰਜਾਬ ਦੇ ਸਕੂਲਾਂ ਵਿੱਚ ਤੇਲਗੂ ਪੜਾਉਣ ਦੀ ਹੋਈ ਸ਼ੁਰੂਆਤ, ਮਾਂ ਬੋਲੀ ਪੰਜਾਬੀ ਨੂੰ ਹੋਰ ਵਧੇਰੇ ਪ੍ਰਫੁਲਿਤ ਕਰੇ ਸਰਕਾਰ: ਰਘਵੀਰ ਭਵਾਨੀਗੜ੍ਹ 

ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀ

ਭਵਾਨੀਗੜ੍ਹ ਦੀ ਜਸਮੀਤ ਕੌਰ ਨੇ ਦਸਵੀਂ ਜਮਾਤ ਵਿੱਚੋਂ ਸੂਬੇ 'ਚੋਂ ਪ੍ਰਾਪਤ ਕੀਤਾ ਚੌਥਾ ਸਥਾਨ; ਸੰਗਰੂਰ ਜ਼ਿਲ੍ਹੇ 'ਚੋਂ ਹਾਸਿਲ ਕੀਤਾ ਪਹਿਲਾ ਸਥਾਨ

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਪ੍ਰਮੁੱਖ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਘਟ ਕੇ 0.16 ਫ਼ੀਸਦੀ ਹੋਈ

ਵਿਜੀਲੈਂਸ ਵੱਲੋਂ 'ਅਜੀਤ' ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਤਲਬ

ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕਰਨਾ ਸੱਤਾ ਦੇ ਨਸ਼ੇ ’ਚ ਹੰਕਾਰੇ ਮੁੱਖ ਮੰਤਰੀ ਵੱਲੋਂ ਬਦਲਾਖੋਰੀ ਦੀ ਕਾਰਵਾਈ: ਸੁਖਬੀਰ ਸਿੰਘ ਬਾਦਲ

ਸੂਬੇ 'ਚ ਦਸਵੀਂ ਜਮਾਤ ਦੀ ਪ੍ਰੀਖਿਆ 'ਚ ਮੋਹਰੀ ਲੜਕੀਆਂ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ; ਕਿਹਾ “ਇਹ ਧੀਆਂ ਦਾ ਯੁੱਗ ਹੈ”

ਬਿਜਲੀ ਬਿੱਲਾਂ ਦੇ ਬਕਾਏ ਭਰਨ ਲਈ ਯਕਮੁਸ਼ਤ ਨਿਬੇੜਾ ਸਕੀਮ ਦਾ ਐਲਾਨ, ਬਕਾਇਆ ਰਾਸ਼ੀ ਦੇ ਵਿਆਜ 'ਚ ਛੋਟ ਸਮੇਤ ਕਿਸ਼ਤਾਂ 'ਚ ਬਕਾਇਆ ਭਰਨ ਦੀ ਸਹੂਲਤ

450 ਕਿਲੋਗ੍ਰਾਮ ਡੋਡਾ ਚੂਰਾ ਪੋਸਤ ਸਮੇਤ ਟਰੱਕ 2 ਵਿਅਕਤੀ ਕਾਬੂ