Sunday, May 28, 2023
ਤਾਜਾ ਖਬਰਾਂ
ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਪੰਜਾਬ ਦੇ ਸਕੂਲਾਂ ਵਿੱਚ ਤੇਲਗੂ ਪੜਾਉਣ ਦੀ ਹੋਈ ਸ਼ੁਰੂਆਤ, ਮਾਂ ਬੋਲੀ ਪੰਜਾਬੀ ਨੂੰ ਹੋਰ ਵਧੇਰੇ ਪ੍ਰਫੁਲਿਤ ਕਰੇ ਸਰਕਾਰ: ਰਘਵੀਰ ਭਵਾਨੀਗੜ੍ਹ ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀਭਵਾਨੀਗੜ੍ਹ ਦੀ ਜਸਮੀਤ ਕੌਰ ਨੇ ਦਸਵੀਂ ਜਮਾਤ ਵਿੱਚੋਂ ਸੂਬੇ 'ਚੋਂ ਪ੍ਰਾਪਤ ਕੀਤਾ ਚੌਥਾ ਸਥਾਨ; ਸੰਗਰੂਰ ਜ਼ਿਲ੍ਹੇ 'ਚੋਂ ਹਾਸਿਲ ਕੀਤਾ ਪਹਿਲਾ ਸਥਾਨਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਘਟ ਕੇ 0.16 ਫ਼ੀਸਦੀ ਹੋਈ

Punjab

ਨਵਰਾਤਰਿਆਂ ਦੇ ਤਿਉਹਾਰ ਮੌਕੇ ਮੰਦਿਰ ਸ੍ਰੀ ਕਾਲੀ ਦੇਵੀ ਸਲਾਹਕਾਰੀ ਕਮੇਟੀ ਨੇ ਵਿਦਿਆਰਥਣਾਂ ਨੂੰ ਸਾਇਕਲ, ਖਿਡਾਰਨਾਂ ਨੂੰ ਖੇਡ ਕਿੱਟਾਂ ਤੇ ਦਿਵਿਆਂਗਜਨਾਂ ਨੂੰ ਟਰਾਈਸਾਈਕਲ ਵੰਡੇ

Punjab News Express | March 28, 2023 07:04 PM

ਪਟਿਆਲਾ : ਚੇਤ ਦੇ ਨਵਰਾਤਰਿਆਂ ਦੇ ਅੱਜ ਸੱਤਵੇਂ ਦਿਨ ਇੱਥੇ ਇਤਿਹਾਸਕ ਤੇ ਪੁਰਾਤਨ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਮੰਦਿਰ ਸ੍ਰੀ ਕਾਲੀ ਦੇਵੀ ਜੀ ਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਦੇ ਸਲਾਹਕਾਰੀ ਕਮੇਟੀ ਵੱਲੋਂ ਲੋੜਵੰਦ ਸਕੂਲੀ ਵਿਦਿਆਰਥਣਾਂ ਨੂੰ 23 ਸਾਈਕਲ, 40 ਉਭਰਦੀਆਂ ਖਿਡਾਰਨਾਂ ਨੂੰ ਖੇਡ ਕਿੱਟਾਂ, 10 ਦਿਵਿਆਂਗਜਨਾਂ ਨੂੰ ਵੀਲ੍ਹਚੇਅਰ ਤੇ ਟਰਾਈਸਾਈਕਲ ਵੰਡੇ ਗਏ। ਜਦਕਿ ਆਰ.ਸੀ.ਬੀ. ਆਈ.ਪੀ.ਐਲ ਦੀ ਉਭਰਦੀ ਖਿਡਾਰਨ ਕਨਿਕਾ ਆਹੂਜਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੇ ਸੁਪਤਨੀ ਸਿਮਰਤ ਕੋਹਲੀ ਤੇ ਹਰਮੀਤ ਸਿੰਘ ਪਠਾਣਾਮਾਜਰਾ ਦੇ ਸੁਪਤਨੀ ਸਿਮਰਨਜੀਤ ਕੌਰ ਨੇ ਮੰਦਿਰ ਵਿਖੇ ਨਤਮਸਤਕ ਹੁੰਦਿਆਂ ਲੋਕਾਈ ਦੇ ਭਲੇ ਦੀ ਕਾਮਨਾ ਕਰਦਿਆਂ ਕਾਲੀ ਦੇਵੀ ਦੇ ਚਰਨਾਂ ਵਿੱਚ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਚਹਿਲ ਵੀ ਮੌਜੂਦ ਸਨ।
ਬਾਅਦ 'ਚ ਮੰਦਿਰ ਵਿਖੇ ਇੱਕ ਸਮਾਰੋਹ ਦੌਰਾਨ ਮਹਿਲਾ ਸਸ਼ਕਤੀਕਰਨ ਤਹਿਤ ਸਕੂਲੀ ਵਿਦਿਆਰਥਣਾਂ ਨੂੰ ਸਾਈਕਲ, ਖਿਡਾਰਨਾਂ ਨੂੰ ਖੇਡ ਕਿੱਟਾਂ ਅਤੇ ਟਰਾਈਸਾਈਕਲ ਤੇ ਵੀਲ੍ਹਚੇਅਰਾਂ ਤਕਸੀਮ ਕਰਨ ਦੀ ਰਸਮ ਅਦਾ ਕਰਦਿਆਂ ਸਿਮਰਤ ਕੋਹਲੀ ਤੇ ਸਿਮਰਨਜੀਤ ਕੌਰ ਪਠਾਣਮਾਜਰਾ ਨੇ ਮੰਦਿਰ ਸਲਾਹਕਾਰੀ ਕਮੇਟੀ ਵੱਲੋਂ ਬੱਚੀਆਂ ਦੀ ਮਦਦ ਕਰਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਇਨ੍ਹਾਂ ਬੱਚੀਆਂ ਦੀ ਹੌਂਸਲਾ ਅਫ਼ਜਾਈ ਹੋਵੇਗੀ ਉਥੇ ਹੀ ਵਿਦਿਆਰਥਣਾਂ ਨੂੰ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵੱਧਣ ਦਾ ਮੌਕਾ ਵੀ ਮਿਲੇਗਾ।
ਮੰਦਿਰ ਸ੍ਰੀ ਕਾਲੀ ਦੇਵੀ ਜੀ ਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਦੀ ਸਲਾਹਕਾਰੀ ਕਮੇਟੀ ਦੇ ਚੇਅਰਪਰਸਨ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਨਵਰਾਤਰਿਆਂ ਦੇ ਇਨ੍ਹਾਂ ਪਾਵਨ ਦਿਨਾਂ ਦੌਰਾਨ ਮੰਦਿਰ ਵਿਖੇ ਆਉਂਦੀ ਸੰਗਤ ਲਈ ਪ੍ਰਸ਼ਾਦ ਵਜੋਂ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਵੱਲੋਂ ਬਣਾਏ ਲੱਡੂ ਵੰਡਣ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਉਨ੍ਹਾਂ ਦੇ ਨਾਲ ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ।
ਮੰਦਿਰ ਸਲਾਹਕਾਰੀ ਕਮੇਟੀ ਦੇ ਮੈਂਬਰਾਂ ਸੰਦੀਪ ਬੰਧੂ, ਕੇ.ਕੇ. ਸਹਿਗਲ, ਨਰੇਸ਼ ਗੁਪਤਾ, ਮਦਨ ਅਰੋੜਾ, ਨਰਿੰਦਰ ਪਾਲ, ਮਨਮੋਹਨ ਕਪੂਰ, ਕ੍ਰਿਸ਼ਨ ਕੁਮਾਰ ਗੁਪਤਾ, ਅਸ਼ਵਨੀ ਗਰਗ, ਰਵਿੰਦਰ ਕੌਸ਼ਲ ਨੇ ਬੀਬਾ ਸਿਮਰਤ ਕੋਹਲੀ ਤੇ ਬੀਬਾ ਸਿਮਰਨਜੀਤ ਕੌਰ ਪਠਾਣਮਾਜਰਾ ਦਾ ਮੰਦਿਰ ਵਿਖੇ ਪੁੱਜਣ 'ਤੇ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜਦਾਨ, ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ, ਮੈਡਮ ਸੁਮਨ ਬੱਤਰਾ, ਸੁਪਰਵਾਈਜਰ ਹਰਜੀਤ ਸਿੰਘ, ਮੈਨੇਜਰ ਮਾਨਵ ਬੱਬਰ, ਸੀਨੀਅਰ ਸਹਾਇਕ ਧਰਮ ਅਰਥ ਬ੍ਰਾਂਚ ਤੋਂ ਹਰਸਿਮਰਤ ਕੌਰ ਤੇ ਨੀਤੂ ਰਾਣੀ ਵੀ ਮੌਜੂਦ ਸਨ।

Have something to say? Post your comment

Punjab

ਪੰਜਾਬ ਦੇ ਸਕੂਲਾਂ ਵਿੱਚ ਤੇਲਗੂ ਪੜਾਉਣ ਦੀ ਹੋਈ ਸ਼ੁਰੂਆਤ, ਮਾਂ ਬੋਲੀ ਪੰਜਾਬੀ ਨੂੰ ਹੋਰ ਵਧੇਰੇ ਪ੍ਰਫੁਲਿਤ ਕਰੇ ਸਰਕਾਰ: ਰਘਵੀਰ ਭਵਾਨੀਗੜ੍ਹ 

ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀ

ਭਵਾਨੀਗੜ੍ਹ ਦੀ ਜਸਮੀਤ ਕੌਰ ਨੇ ਦਸਵੀਂ ਜਮਾਤ ਵਿੱਚੋਂ ਸੂਬੇ 'ਚੋਂ ਪ੍ਰਾਪਤ ਕੀਤਾ ਚੌਥਾ ਸਥਾਨ; ਸੰਗਰੂਰ ਜ਼ਿਲ੍ਹੇ 'ਚੋਂ ਹਾਸਿਲ ਕੀਤਾ ਪਹਿਲਾ ਸਥਾਨ

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਪ੍ਰਮੁੱਖ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਘਟ ਕੇ 0.16 ਫ਼ੀਸਦੀ ਹੋਈ

ਵਿਜੀਲੈਂਸ ਵੱਲੋਂ 'ਅਜੀਤ' ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਤਲਬ

ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕਰਨਾ ਸੱਤਾ ਦੇ ਨਸ਼ੇ ’ਚ ਹੰਕਾਰੇ ਮੁੱਖ ਮੰਤਰੀ ਵੱਲੋਂ ਬਦਲਾਖੋਰੀ ਦੀ ਕਾਰਵਾਈ: ਸੁਖਬੀਰ ਸਿੰਘ ਬਾਦਲ

ਸੂਬੇ 'ਚ ਦਸਵੀਂ ਜਮਾਤ ਦੀ ਪ੍ਰੀਖਿਆ 'ਚ ਮੋਹਰੀ ਲੜਕੀਆਂ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ; ਕਿਹਾ “ਇਹ ਧੀਆਂ ਦਾ ਯੁੱਗ ਹੈ”

ਬਿਜਲੀ ਬਿੱਲਾਂ ਦੇ ਬਕਾਏ ਭਰਨ ਲਈ ਯਕਮੁਸ਼ਤ ਨਿਬੇੜਾ ਸਕੀਮ ਦਾ ਐਲਾਨ, ਬਕਾਇਆ ਰਾਸ਼ੀ ਦੇ ਵਿਆਜ 'ਚ ਛੋਟ ਸਮੇਤ ਕਿਸ਼ਤਾਂ 'ਚ ਬਕਾਇਆ ਭਰਨ ਦੀ ਸਹੂਲਤ

450 ਕਿਲੋਗ੍ਰਾਮ ਡੋਡਾ ਚੂਰਾ ਪੋਸਤ ਸਮੇਤ ਟਰੱਕ 2 ਵਿਅਕਤੀ ਕਾਬੂ