Sunday, May 19, 2024

Punjab

ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅਮਰੀਕ ਸਿੰਘ | March 30, 2023 05:53 PM

ਅੰਮ੍ਰਿਤਸਰ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਜੂਨ ਮਹੀਨੇ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਸਬੰਧੀ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਜਮ੍ਹਾਂ ਕਰਵਾਉਣ। ਇਸ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ