Saturday, May 18, 2024

Punjab

ਕੈਪਟਨ ਅਮਰਿੰਦਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਹਿੰਸਾ ਦੀ ਵਰਤੋਂ ਦੀ ਕੀਤੀ ਨਿੰਦਾ

PUNJAB NEWS EXPRESS | December 21, 2022 12:30 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਨੇੜੇ ਮਨਸੂਰਵਾਲ ਪਿੰਡ ਵਿੱਚ ਇੱਕ ਡਿਸਟਿਲਰੀ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖ਼ਿਲਾਫ਼ ਹਿੰਸਾ ਦੀ ਵਰਤੋਂ ਦੀ ਨਿਖੇਧੀ ਕੀਤੀ ਹੈ।

“ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਪੁਲਿਸ ਤਾਕਤ ਦੀ ਵਰਤੋਂ ਕਰਨਾ ਕੋਈ ਹੱਲ ਨਹੀਂ ਹੈ, ਤੁਹਾਨੂੰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸੁਣਨ ਦੀ ਲੋੜ ਹੈ”, ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਹਟਾਉਣ ਲਈ ਸਰਕਾਰ ਵੱਲੋਂ ਭਾਰੀ ਪੁਲਿਸ ਬਲ ਦੀ ਵਰਤੋਂ ਕਰਨ ਦੀਆਂ ਰਿਪੋਰਟਾਂ ਦਾ ਜਵਾਬ ਦਿੰਦਿਆਂ ਇੱਕ ਬਿਆਨ ਵਿੱਚ ਕਿਹਾ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਡਿਸਟਿਲਰੀ ਲਈ ਰਸਤਾ ਖੋਲ੍ਹਣ ਦੇ ਅਦਾਲਤੀ ਹੁਕਮ ਸਨ, ਪਰ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਕਿਸਾਨਾਂ ਨਾਲ ਗੱਲਬਾਤ ਕਰਕੇ ਸ਼ਾਂਤੀਪੂਰਵਕ ਇਸ ਹੁਕਮ ਨੂੰ ਪੂਰਾ ਕਰ ਸਕਦੇ ਸਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਖਦਸ਼ਾਵਾਂ ਪਿਛਲੇ ਤਜਰਬੇ 'ਤੇ ਆਧਾਰਿਤ ਹੈ ਕਿਉਂਕਿ ਉਦਯੋਗਿਕ ਗੰਦੇ ਤਤਾਂ ਦਾ ਪਾਣੀ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਦਾ ਹੈ ਜਿਸ ਨਾਲ ਕੈਂਸਰ ਸਮੇਤ ਕਈ ਬੀਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਹਨ।

“ਜਦੋਂ ਸਮੁੱਚਾ ਵਿਸ਼ਵ ਵਾਤਾਵਰਣ ਪ੍ਰਤੀ ਜਾਗਰੂਕ ਅਤੇ ਚਿੰਤਤ ਹੋ ਰਿਹਾ ਹੈ, ਸਾਡੇ ਕਿਸਾਨਾਂ ਨੂੰ ਵਾਤਾਵਰਣ ਸੰਬੰਧੀ ਚਿੰਤਾਵਾਂ ਨੂੰ ਉਠਾਉਣ ਲਈ ਕੁੱਟਿਆ ਜਾ ਰਿਹਾ ਹੈ ਜੋ ਕਿ ਬਰਦਾਸ਼ਤ ਨਹੀਂ ਹੈ, ” ਉਨ੍ਹਾਂ ਕਿਹਾ, ਅਤੇ ਸਰਕਾਰ ਨੂੰ ਕਿਸਾਨਾਂ ਵਿਰੁੱਧ ਹਿੰਸਾ ਦੀ ਵਰਤੋਂ ਕਰਨ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਸਲਾਹ ਦਿੱਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ