Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਸ਼ਹੀਦੀ ਜੋੜ ਮੇਲ ਵਿੱਚ ਸਿਹਤ ਵਿਭਾਗ ਵੱਲੋਂ ਮੈਡੀਕਲ ਸਹੂਲਤਾਂ ਸੰਬੰਧੀ ਪੁਖ਼ਤਾ ਪ੍ਰਬੰਧ: ਚੇਤਨ ਸਿੰਘ ਜੌੜਾਮਾਜਰਾ

PUNJAB NEWS EXPRESS | December 29, 2022 01:05 PM

ਚੰਡੀਗੜ੍ਹ : ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਧੰਨ-ਧੰਨ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ 26 ਤੋਂ 28 ਦਸੰਬਰ ਤੱਕ ਲੱਗਣ ਵਾਲੇ ਸ਼ਹੀਦੀ ਜੋੜ ਮੇਲ ਦੌਰਾਨ ਦੇਸਾਂ ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਸ.ਚੇਤਨ ਸਿੰਘ ਜੌੜਾਮਾਜਰਾ ਦੀ ਯੋਗ ਅਗਵਾਈ ਹੇਠ 24 ਘੰਟੇ ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।

ਜੌੜਮਾਜਰਾ ਨੇ ਦੱਸਿਆ ਕਿ ਇਹ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਿਭਾਗ ਵੱਲੋਂ ਸੂਬੇ ਦੇ 9 ਹੋਰ ਜ਼ਿਲ੍ਹਿਆਂ ਵਿੱਚੋਂ ਮੈਡੀਕਲ ਤੇ ਪੈਰਾਮੈਡੀਕਲ ਸਟਾਫ ਬੁਲਾਇਆ ਗਿਆ। ਇਸ ਤਰ੍ਹਾਂ ਲਗਭਗ ਕੁੱਲ 75 ਡਾਕਟਰ, 9 ਸਪੈਸ਼ਲਿਸਟ ਡਾਕਟਰ, 55 ਫਾਰਮੇਸੀ ਅਫਸਰ , 13 ਸਿਹਤ ਸੁਪਰਵਾਈਜ਼ਰ, 57 ਦਰਜਾ ਚਾਰ ਕਰਮਚਾਰੀ ਤੋਂ ਇਲਾਵਾ 70 ਹੋਰ ਪੈਰਾ-ਮੈਡੀਕਲ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ। ਸੰਗਤਾਂ ਨੂੰ 24 ਘੰਟੇ ਸਿਹਤ ਸੇਵਾਵਾਂ ਦੇਣ ਲਈ 7 ਸਰਕਾਰੀ ਅਤੇ 7 ਪ੍ਰਾਈਵੇਟ ਆਰਜ਼ੀ ਡਿਸਪੈਂਸਰੀਆਂ ਸਮੇਤ ਐਂਬੂਲੈਂਸ ਤਾਇਨਾਤ ਕੀਤੀਆਂ ਗਈਆ , ਇਹਨਾਂ ਡਿਸਪੈਂਸਰੀਆਂ ਵਿਚ ਸਭਾ ਦੇ ਵਿਚਕਾਰਲੇ ਦਿਨ 27 ਦਸੰਬਰ ਸ਼ਾਮ ਤਕ 7729 ਮਰੀਜਾਂ ਦੀ ਓ.ਪੀ. ਡੀ. ਕੀਤੀ ਗਈ ਜਦ ਕੇ 44 ਮਰੀਜਾਂ ਨੂੰ ਰੈਫਰ ਕੀਤਾ ਗਿਆ , 2 ਐਂਬੂਲੈਂਸਾਂ ਵੀ.ਵੀ.ਆਈ. ਪੀ.ਲਈ, 2 ਐਂਬੂਲੈਂਸਾਂ ਨਗਰ ਕੀਰਤਨ ਦੇ ਅੱਗੇ-ਪਿੱਛੇ ਲਈ ਤੇ ਇਕ ਐਂਬੂਲੈਂਸ ਡਿਸਪੈਂਸਰੀਆਂ ਨੂੰ ਦਵਾਈਆਂ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਦੀ ਸਪਲਾਈ ਦੇਣ ਲਈ , ਇਸ ਤਰਾਂ ਕੁੱਲ 17 ਐਂਬੂਲੰਸਾਂ ਦਾ ਪ੍ਰਬੰਧ ਕੀਤਾ ਗਿਆ।

ਇਸ ਤੋਂ ਇਲਾਵਾ ਸਰਕਾਰ ਤੇ ਸਿਹਤ ਵਿਭਾਗ ਦੀਆਂ ਸਕੀਮਾਂ ਨੂੰ ਜਾਗਰੂਕ ਕਰਦੀ ਇਕ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਆਮ ਆਦਮੀ ਕਲੀਨਿਕ ਵੀ ਦਰਸਾਈ ਗਈ ਅਤੇ ਨੁੱਕੜ ਨਾਟਕਾਂ ਰਾਹੀਂ ਸ਼ਰਧਾਲੂਆਂ ਨੂੰ ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ। ਸਭਾ ਦੌਰਾਨ ਲੋਕਾਂ ਦੁਆਰਾ 348 ਲੰਗਰ ਲਗਾਏ ਗਏ , ਸੈਂਪਲਿੰਗ ਲਈ ਚਾਰ ਫੂਡ ਟੀਮਾਂ ਤਾਇਨਾਤ ਕੀਤੀਆਂ ਗਈਆਂ, ਇਹਨਾਂ ਲੰਗਰਾਂ ਵਿੱਚ ਵਰਤੇ ਜਾਣ ਵਾਲੇ ਪੀਣ ਵਾਲੇ ਪਾਣੀ ਨੂੰ ਸਿਹਤ ਵਿਭਾਗ ਦੀ 16 ਮੈਂਬਰੀ ਟੀਮਾਂ ਵੱਲੋਂ ਕਲੋਰੀਨੇਟ ਕੀਤਾ ਗਿਆ , ਪਾਣੀ ਦੀ ਸੈਂਪਲਿੰਗ ਕੀਤੀ ਗਈ ਤੇ ਪਾਣੀ ਟੈਸਟ ਦੌਰਾਨ ਪੀਣ ਯੋਗ ਪਾਇਆ ਗਿਆ।ਲੰਗਰਾਂ ਦੀ ਸਾਫ ਸਫਾਈ ਅਤੇ ਕੋਵਿਡ -19 ਸਬਂਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਇਸ ਸਾਰੇ ਕੰਮ ਦੀ ਦੇਖ-ਰੇਖ ਸਿਵਲ ਸਰਜਨ ਵੱਲੋਂ ਖੁਦ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਸਮੇਤ 16 ਸੁਪਰਵਾਈਜ਼ਰੀ ਟੀਮਾਂ ਦੁਆਰਾ 24 ਘੰਟੇ ਸੁਪਰਵੀਜ਼ਨ ਕੀਤੀ ਗਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ 551 ਕਰੋੜ ਦਾ ਰਿਕਾਰਡ ਕਾਰੋਬਾਰ ਕੀਤਾ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਹਾਈਕੋਰਟ ਵਿੱਚ ਅੱਜ ਡੀਏ ਦੇ ਬਕਾਏ 'ਤੇ ਨਹੀਂ ਆਇਆ ਕੋਈ ਫੈਸਲਾ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

BLOs ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਸੀਈਓ ਅਨਿੰਦਿਤਾ ਮਿਤਰਾ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ*

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ