Thursday, April 09, 2026
ਤਾਜਾ ਖਬਰਾਂ
ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

Punjab

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸ਼ਹੀਦੀ ਜੋੜ ਮੇਲ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

PUNJAB NEWS EXPRESS | December 29, 2022 01:08 PM

ਚੰਡੀਗੜ੍ਹ : ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਧੰਨ-ਧੰਨ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ 26 ਤੋਂ 28 ਦਸੰਬਰ ਤੱਕ ਲੱਗਣ ਵਾਲੇ ਸ਼ਹੀਦੀ ਜੋੜ ਮੇਲ ਦੌਰਾਨ ਦੇਸਾਂ ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਸ.ਚੇਤਨ ਸਿੰਘ ਜੌੜਾਮਾਜਰਾ ਦੀ ਯੋਗ ਅਗਵਾਈ ਹੇਠ 24 ਘੰਟੇ ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।
ਜੌੜਮਾਜਰਾ ਨੇ ਦੱਸਿਆ ਕਿ ਇਹ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਿਭਾਗ ਵੱਲੋਂ ਸੂਬੇ ਦੇ 9 ਹੋਰ ਜ਼ਿਲਿ੍ਹਆਂ ਵਿੱਚੋਂ ਮੈਡੀਕਲ ਤੇ ਪੈਰਾਮੈਡੀਕਲ ਸਟਾਫ ਬੁਲਾਇਆ ਗਿਆ। ਇਸ ਤਰ੍ਹਾਂ ਲਗਭਗ ਕੁੱਲ 75 ਡਾਕਟਰ, 9 ਸਪੈਸ਼ਲਿਸਟ ਡਾਕਟਰ, 55 ਫਾਰਮੇਸੀ ਅਫਸਰ , 13 ਸਿਹਤ ਸੁਪਰਵਾਈਜ਼ਰ, 57 ਦਰਜਾ ਚਾਰ ਕਰਮਚਾਰੀ ਤੋਂ ਇਲਾਵਾ 70 ਹੋਰ ਪੈਰਾ-ਮੈਡੀਕਲ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ। ਸੰਗਤਾਂ ਨੂੰ 24 ਘੰਟੇ ਸਿਹਤ ਸੇਵਾਵਾਂ ਦੇਣ ਲਈ 7 ਸਰਕਾਰੀ ਅਤੇ 7 ਪ੍ਰਾਈਵੇਟ ਆਰਜ਼ੀ ਡਿਸਪੈਂਸਰੀਆਂ ਸਮੇਤ ਐਂਬੂਲੈਂਸ ਤਾਇਨਾਤ ਕੀਤੀਆਂ ਗਈਆ , ਇਹਨਾਂ ਡਿਸਪੈਂਸਰੀਆਂ ਵਿਚ ਸਭਾ ਦੇ ਵਿਚਕਾਰਲੇ ਦਿਨ 27 ਦਸੰਬਰ ਸ਼ਾਮ ਤਕ 7729 ਮਰੀਜਾਂ ਦੀ ਓ.ਪੀ. ਡੀ. ਕੀਤੀ ਗਈ ਜਦ ਕੇ 44 ਮਰੀਜਾਂ ਨੂੰ ਰੈਫਰ ਕੀਤਾ ਗਿਆ , 2 ਐਂਬੂਲੈਂਸਾਂ ਵੀ.ਵੀ.ਆਈ. ਪੀ.ਲਈ, 2 ਐਂਬੂਲੈਂਸਾਂ ਨਗਰ ਕੀਰਤਨ ਦੇ ਅੱਗੇ-ਪਿੱਛੇ ਲਈ ਤੇ ਇਕ ਐਂਬੂਲੈਂਸ ਡਿਸਪੈਂਸਰੀਆਂ ਨੂੰ ਦਵਾਈਆਂ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਦੀ ਸਪਲਾਈ ਦੇਣ ਲਈ , ਇਸ ਤਰਾਂ ਕੁੱਲ 17 ਐਂਬੂਲੰਸਾਂ ਦਾ ਪ੍ਰਬੰਧ ਕੀਤਾ ਗਿਆ।
ਇਸ ਤੋਂ ਇਲਾਵਾ ਸਰਕਾਰ ਤੇ ਸਿਹਤ ਵਿਭਾਗ ਦੀਆਂ ਸਕੀਮਾਂ ਨੂੰ ਜਾਗਰੂਕ ਕਰਦੀ ਇਕ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਆਮ ਆਦਮੀ ਕਲੀਨਿਕ ਵੀ ਦਰਸਾਈ ਗਈ ਅਤੇ ਨੁੱਕੜ ਨਾਟਕਾਂ ਰਾਹੀਂ ਸ਼ਰਧਾਲੂਆਂ ਨੂੰ ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ। ਸਭਾ ਦੌਰਾਨ ਲੋਕਾਂ ਦੁਆਰਾ 348 ਲੰਗਰ ਲਗਾਏ ਗਏ , ਸੈਂਪਲਿੰਗ ਲਈ ਚਾਰ ਫੂਡ ਟੀਮਾਂ ਤਾਇਨਾਤ ਕੀਤੀਆਂ ਗਈਆਂ, ਇਹਨਾਂ ਲੰਗਰਾਂ ਵਿੱਚ ਵਰਤੇ ਜਾਣ ਵਾਲੇ ਪੀਣ ਵਾਲੇ ਪਾਣੀ ਨੂੰ ਸਿਹਤ ਵਿਭਾਗ ਦੀ 16 ਮੈਂਬਰੀ ਟੀਮਾਂ ਵੱਲੋਂ ਕਲੋਰੀਨੇਟ ਕੀਤਾ ਗਿਆ , ਪਾਣੀ ਦੀ ਸੈਂਪਲਿੰਗ ਕੀਤੀ ਗਈ ਤੇ ਪਾਣੀ ਟੈਸਟ ਦੌਰਾਨ ਪੀਣ ਯੋਗ ਪਾਇਆ ਗਿਆ।ਲੰਗਰਾਂ ਦੀ ਸਾਫ ਸਫਾਈ ਅਤੇ ਕੋਵਿਡ -19 ਸਬਂਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਇਸ ਸਾਰੇ ਕੰਮ ਦੀ ਦੇਖ-ਰੇਖ ਸਿਵਲ ਸਰਜਨ ਵੱਲੋਂ ਖੁਦ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਸਮੇਤ 16 ਸੁਪਰਵਾਈਜ਼ਰੀ ਟੀਮਾਂ ਦੁਆਰਾ 24 ਘੰਟੇ ਸੁਪਰਵੀਜ਼ਨ ਕੀਤੀ ਗਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ 'ਚ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ

*ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ*

ਕੈਬਨਿਟ ਮੰਤਰੀ ਗੋਇਲ ਨੇ PAU ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ

ਹਾਈ ਕੋਰਟ ਦਾ ਫੈਸਲਾ ਪੰਜਾਬ ਸਰਕਾਰ ਦੇ ਹੰਕਾਰ ਅਤੇ ਅਵੇਸਲੇਪਨ 'ਤੇ ਕਰਾਰੀ ਚਪੇੜ: ਕਰਨੈਲ ਸਿੰਘ ਪੀਰ ਮੁਹੰਮਦ

ਪਠਾਨਕੋਟ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ: ਤਾਪਮਾਨ ਵਿੱਚ ਗਿਰਾਵਟ

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਪੜ੍ਹੋ ਵੇਰਵਾ