Thursday, April 25, 2024

Punjab

ਹੁਣ ਮੁੰਬਈ ਦੇ ਕਾਰੋਬਾਰੀਆਂ ਨੂੰ ਪੰਜਾਬ 'ਚ ਨਿਵੇਸ਼ ਲਈ ਉਤਸ਼ਾਹਿਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

PUNJAB NEWS EXPRESS | January 22, 2023 06:30 PM

ਮੁੰਬਈ/ਚੰਡੀਗੜ੍ਹ : ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਉੱਘੇ ਉੱਦਮੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਮੁੰਬਈ ਪੁੱਜੇ। ਇਸ ਦੋ ਦਿਨਾਂ ਦੌਰੇ ਦੌਰਾਨ ਮੁੱਖ ਮੰਤਰੀ ਭਲਕੇ ਨਿਵੇਸ਼ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕਰਨਗੇ। ਉਹ ਪ੍ਰਮੁੱਖ ਸੈਕਟਰਾਂ ਵਿੱਚ ਰਣਨੀਤਕ ਤਾਲਮੇਲ ਲਈ ਪ੍ਰਮੁੱਖ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਗਲੇ ਮਹੀਨੇ ਐਸ.ਏ.ਐਸ.ਨਗਰ, ਮੋਹਾਲੀ ਵਿਖੇ ਹੋਣ ਵਾਲੇ ਇਨਵੈਸਟ ਪੰਜਾਬ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਉਦਯੋਗਪਤੀਆਂ ਨੂੰ ਪੰਜਾਬ ਦਾ ਦੌਰਾ ਕਰਨ ਦਾ ਸੱਦਾ ਵੀ ਦੇਣਗੇ।

ਇਸ ਦੌਰਾਨ ਮੁੰਬਈ ਪਹੁੰਚਣ 'ਤੇ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਵੱਡੇ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਸਿਖਰਲੇ ਪੱਧਰ 'ਤੇ ਲੈ ਜਾਣ ਲਈ ਪਹਿਲਾਂ ਹੀ ਸਖ਼ਤ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਫਿਲਮ ਸਿਟੀ ਸਥਾਪਤ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਫਿਲਮ ਸਨਅਤ ਨਾਲ ਜੁੜੇ ਉਨ੍ਹਾਂ ਦੇ ਵੱਡੀ ਗਿਣਤੀ ਦੋਸਤ ਮੁੰਬਈ ਵਿੱਚ ਵਸਦੇ ਹਨ, ਇਸ ਲਈ ਉਹ ਉਨ੍ਹਾਂ ਨੂੰ ਪੰਜਾਬ ਵਿੱਚ ਆਪਣੇ ਉੱਦਮ ਖੋਲ੍ਹਣ ਲਈ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬੀ ਫਿਲਮ ਸਨਅਤ ਪਹਿਲਾਂ ਹੀ ਬਹੁਤ ਵੱਡੀ ਹੈ ਅਤੇ ਇਹ ਪ੍ਰਸਤਾਵਿਤ ਫਿਲਮ ਸਿਟੀ ਇਸ ਨੂੰ ਵਿਆਪਕ ਪਸਾਰ ਦਾ ਮੌਕਾ ਦੇਵੇਗੀ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਦੌਰੇ ਨਾਲ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਮੁੰਬਈ ਵਿੱਚ ਸਨਅਤਕਾਰਾਂ ਸਾਹਮਣੇ ਪੰਜਾਬ ਨੂੰ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਦਰਸਾਉਣਗੇ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਹੈ ਅਤੇ ਸੂਬੇ ਵਿੱਚ ਨਵੇਂ ਨਿਵੇਸ਼ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਦੌਰਾਨ ਮੁੰਬਈ ਦੌਰੇ 'ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦਾ ਭਰਵਾਂ ਸੁਆਗਤ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ