Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਪੰਜਾਬ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਿਵੇਕਲੀ ਪਹਿਲਕਦਮੀ

PUNJAB NEWS EXPRESS | January 26, 2023 08:23 AM

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਵੱਲੋਂ ਨਿਵੇਕਲੀ ਪਿਰਤ ਕਾਇਮ ਕਰਦਿਆਂ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਸੂਬੇ ਦੇ 50 ਤੋਂ ਵੀ ਜ਼ਿਆਦਾ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਭਲਕੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹਾਂ ਤੇ ਸਨਮਾਨਿਤ ਕਰਨ ਵਾਸਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੂਚੀ ਭੇਜ ਕੇ ਉਹਨਾਂ ਨੂੰ ਸਨਮਾਨ ਦੇਣ ਲਈ ਕਿਹਾ ਹੈ।

ਸ. ਬੈਂਸ ਨੇ ਕਿਹਾ ਕਿ ਅਧਿਆਪਕ ਕੌਮ ਦਾ ਨਿਰਮਾਤਾ ਹੈ ਅਤੇ ਇਸ ਵਰਗ ਦਾ ਸਨਮਾਨ ਕਰਨਾ ਸਰਕਾਰ ਅਤੇ ਸਮਾਜ ਦਾ ਮੁੱਢਲਾ ਫ਼ਰਜ਼ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚੋਂ ਵਿਲੱਖਣ ਕੰਮ ਕਰਕੇ ਮਹਿਕਮੇ ਦਾ ਨਾਂਅ ਰੌਸ਼ਨ ਕਰਨ ਅਧਿਆਪਕਾਂ ਬਾਰੇ ਜਦੋਂ ਉਹਨਾਂ ਨੂੰ ਪਤਾ ਲੱਗਿਆ ਤਾਂ ਉਹਨਾਂ ਤੁਰੰਤ ਡਿਪਟੀ ਕਮਿਸ਼ਨਰਾਂ ਨੂੰ ਸਨਮਾਨਿਤ ਕਰਨ ਬਾਰੇ ਕਿਹਾ।

ਸ. ਬੈਂਸ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਭਵਿੱਖ ਵਿੱਚ ਆਜ਼ਾਦੀ ਅਤੇ ਗਣਤੰਤਰ ਦਿਹਾੜਿਆਂ ਤੇ ਸਨਮਾਨਿਤ ਕਰਨ ਦੀ ਪ੍ਰਥਾ ਕਾਇਮ ਰਹੇਗੀ ਅਤੇ ਇਹ ਲਿਸਟਾਂ ਉਹ ਖੁਦ ਤਿਆਰ ਕਰਕੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜਿਆ ਕਰਨਗੇ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਫੀਲਡ ਵਿਜਿਟ ਦੌਰਾਨ ਅਧਿਆਪਕਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇ ਅਤੇ ਕਿਸੇ ਦੇ ਵੀ ਸਨਮਾਨ ਨੂੰ ਠੇਸ ਨਾਂ ਪਹੁੰਚਾਈ ਜਾਵੇ।

ਸ. ਬੈਂਸ ਨੇ ਕਿਹਾ ਕਿ ਮਜ਼ਬੂਤ ਸਮਾਜ ਦੀ ਸਿਰਜਨਾ ਵਿੱਚ ਸਭ ਤੋਂ ਵੱਡਾ ਰੋਲ ਅਧਿਆਪਕ ਦਾ ਹੀ ਹੈ ਅਤੇ ਇਸ ਵਰਗ ਦੇ ਸਨਮਾਨ ਦੀ ਬਹਾਲੀ ਵਾਸਤੇ ਉਹ ਹਰ ਸੰਭਵ ਕੋਸ਼ਿਸ਼ ਕਰਨਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ, ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਵੇਰੀਫਿਕੇਸ਼ਨ ਦਾ ਨਵਾਂ ਸ਼ਡਿਊਲ ਜਾਰੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਅੰਤਿਮ ਵਿਦਾਈ ਦਾ ਹੱਕ ਵੀ ਨਹੀਂ ਮਿਲਿਆ: ਸੁਖਬੀਰ ਬਾਦਲ

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ

ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਢੀਂਡਸਾ