Saturday, July 27, 2024

Punjab

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ-ਕੁਲਤਾਰ ਸਿੰਘ ਸੰਧਵਾਂ

PUNJAB NEWS EXPRESS | January 27, 2023 08:17 PM

ਚੰਡੀਗੜ : ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿੱਚ ਵਾਧਾ ਕਰਨ ਦੀ ਸਰਾਹਨਾ ਕਰਦੇ ਹੋਏ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ ਹੈ ਅਤੇ ਭਗਵੰਤ ਮਾਨ ਸਰਕਾਰ ਸਿਹਤ ਬੁਨਿਆਦੀ ਢਾਂਚੇ ਦਾ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਸੂਬੇ ਦਾ ਕੋਈ ਵੀ ਵਿਅਕਤੀ ਸਿਹਤ ਸਹੂਲਤਾਂ ਤੋਂ ਵਿਰਵਾ ਨਾ ਰਹੇ।

ਸੂਬੇ ਸਰਕਾਰ ਵੱਲੋਂ ਪੰਜ ਸੌ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨੂੰ ਇੱਕ ਇਤਿਹਾਸਕ ਕਦਮ ਦੱਸਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਦੇਸ਼ ਭਰ ਵਿੱਚ ਇੱਕ ਵਿਲੱਖਣ ਯੋਜਨਾ ਹੈ ਅਤੇ ਇਨਾਂ ਦੇ ਰਾਹੀਂ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ. ਸੰਧਵਾਂ ਨੇ ਕਿਹਾ ਕਿ ਓੁਹ ਦਿਨ ਛੇਤੀਂ ਆਵੇਗਾ ਜਦੋਂ ਸੂਬੇ ਭਰ ਦੇ ਸਮੁੱਚੇ ਲੋਕਾਂ ਨੂੰ ਆਪਣੇ ਇਲਾਜ ਲਈ ਟੱਕਰਾਂ ਮਾਰਨ ਤੋਂ ਛੁਟਕਾਰਾ ਮਿਲ ਜਾਵੇਗਾ।

ਗੌਰਤਲਬ ਹੈ ਕਿ ਸੂਬੇ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਮੋਹਾਲੀ ਵਿਖੇ ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ ਖੋਲਿਆ ਹੈ ਅਤੇ ਇਸ ’ਤੇ ਲਗਭਗ 375 ਕਰੋੜ ਰੁਪਏ ਦੀ ਲਾਗਤ ਆਉਣ ਦੀ ਉਮੀਦ ਹੈ। ਇਸੇ ਤਰਾਂ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਵੀ ਕ੍ਰਮਵਾਰ 422 ਕਰੋੜ ਅਤੇ 412 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ। ਮਲੇਰਕੋਟਲਾ ਅਤੇ ਸੰਗਰੂਰ ਵਿੱਚ ਵੀ ਮੈਡੀਕਲ ਕਾਲਜ ਖੋਲਣ ਦਾ ਪ੍ਰਸਤਾਵ ਹੈ। ਸਿਹਤ ਸਹੂਲਤਾਂ ਦੇਣ ਲਈ 880 ਸਟਾਫ ਨਰਸਾਂ ਅਤੇ 81 ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਗਈ ਹੈ। ਸ. ਸੰਧਵਾਂ ਨੇ ਕਿਹਾ ਕਿ ਸਿਹਤ ਬੁਨਿਆਦੀ ਢਾਂਚੇ ਨੂੰ ਬੇਹਤਰ ਬਨਾਉਣਾ ਸੂਬਾ ਸਰਕਾਰ ਦੀ ਤਰਜੀਹ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵੱਲ ਜੀਅ ਤੋੜ ਯਤਨ ਕਰ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

-ਆਪ ਪਾਰਟੀ ਦੇ 28 ਮਹੀਨਿਆਂ ਦੇ ਰਾਜ ਦੌਰਾਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ:- ਜੋਸ਼ੀ

ਮੈਂ ਨਿਮਾਣੇ ਸਿੱਖ ਸ਼ਰਧਾਲੂ ਵਜੋਂ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ: ਸੁਖਬੀਰ ਬਾਦਲ

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ

ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ

ਸ. ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿੱਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਾਲੀ ਇਮਦਾਦ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ

ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਕੀਤਾ ਐਲਾਨ

ਪੰਜਾਬ ਕਾਂਗਰਸ ਵੱਲੋਂ ਬੀਬੀ ਸੁਰਿੰਦਰ ਕੌਰ ਜੀ ਦੇ ਸਮਰਥਨ ਵਿੱਚ ਫਲੈਗ ਮਾਰਚ ਨਾਲ ਜਲੰਧਰ ਪੱਛਮੀ ਜ਼ਿਮਨੀ ਚੋਣ ਮੁਹਿੰਮ ਦੀ ਕੀਤੀ ਸਮਾਪਤੀ