Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਪ੍ਰਵਾਨਿਤ ਨਕਸੇ਼ ਤੋਂ ਉਲਟ ਜਾ ਕੇ ਦੁਕਾਨ ਵਾਧਾ ਕਰਨ ਵਾਲੇ 55 ਲੋਕਾਂ ਨੂੰ ਨਗਰ ਨਿਗਮ ਅਬੋਹਰ ਨੇ ਜਾਰੀ ਕੀਤੇ ਨੋਟਿਸ

PUNJAB NEWS EXPRESS | January 27, 2023 08:20 PM

ਅਬੋਹਰ, ਫਾਜਿਲ਼ਕਾ : ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਕਮ ਕਮਿਸ਼ਨਰ ਨਗਰ ਨਿਗਮ ਅਬੋਹਰ ਡਾ: ਸੇਨੂੰ ਦੁੱਗਲ ਦੇ ਨਿਰਦੇਸ਼ਾਂ ਤੇ ਨਗਰ ਨਿਗਮ ਅਬੋਹਰ ਵੱਲੋਂ ਅਜਿਹੇ 55 ਲੋਕਾਂ ਨੂੰ ਨੋਟਿਸ ਜਾਰੀ ਕੀਤੇ ਹਨ ਜਿੰਨ੍ਹਾ ਨੇ ਪ੍ਰਵਾਨਿਤ ਨਕਸ਼ੇ ਤੋਂ ਉਲਟ ਜਾ ਕੇ ਆਪਣੀ ਦੁਕਾਨ ਦਾ ਵਾਧਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਬਾਜਾਰਾਂ ਵਿਚ ਜਿਵੇਂ ਕਿ ਨਿਰੰਕਾਰੀ ਰੋਡ ਤੇ ਦੁਕਾਨਾਂ ਅੱਗੇ ਬਰਾਮਦੇ ਛੱਡੇ ਗਏ ਸਨ ਤਾਂ ਜ਼ੋ ਇੱਥੇ ਰਾਹਗੀਰ ਆ ਜਾ ਸਕਨ ਅਤੇ ਬਾਜਾਰ ਦੀ ਇਕ ਸੁੰਦਰ ਦਿੱਖ ਬਣੇ ਪਰ ਕੁਝ ਦੁਕਾਨਦਾਰਾਂ ਨੇ ਬਿਨ੍ਹਾਂ ਪ੍ਰਵਾਨਗੀ ਇੰਨ੍ਹਾਂ ਬਰਾਮਦਿਆਂ ਨੂੰ ਹੀ ਆਪਣੀ ਦੁਕਾਨ ਵਿਚ ਸ਼ਾਮਿਲ ਕਰ ਲਿਆ ਅਤੇ ਇਸ ਤਰਾਂ ਕਰਨ ਨਾਲ ਬਾਜਾਰ ਹੋਰ ਭੀੜੇ ਹੋ ਗਏ।
ਇਸ ਲਈ ਨਗਰ ਨਿਗਮ ਨੇ ਹੁਣ ਆਪਣੇ ਨਿਯਮਾਂ ਅਨੁਸਾਰ ਅਜਿਹੇ ਲੋਕਾਂ ਖਿਲਾਫ ਨੋਟਿਸ ਜਾਰੀ ਕੀਤੇ ਹਨ ਅਤੇ ਇਹ ਕਾਰਵਾਈ ਹਾਲੇ ਹੋਰ ਵੀ ਜਾਰੀ ਰਹੇਗੀ ਅਤੇ ਜਿਸ ਕਿਸੇ ਨੇ ਵੀ ਸਰਕਾਰੀ ਸੜਕ ਵੱਲ ਨਜਾਇਜ ਕਬਜਾ ਕੀਤਾ ਹੈ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਅਪੀਲ ਕੀਤੀ ਹੈ ਕਿ ਬਜਾਰਾਂ ਦੀ ਸੁੰਦਰਤਾ ਸਭ ਦੇ ਹਿੱਤ ਵਿਚ ਹੈ ਅਤੇ ਇਸ ਲਈ ਸਭ ਨੂੰ ਇਸ ਮੁਹਿੰਮ ਵਿਚ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਕਿਸੇ ਨੇ ਵੀ ਨਜਾਇਜ ਪੱਕਾ ਜਾਂ ਆਰਜੀ ਕਬਜਾ ਕੀਤਾ ਹੈ ਉਹ ਕਬਜਾ ਛੱਡ ਦੇਵੇ ਤਾਂ ਜ਼ੋ ਬਾਜਾਰ ਸਾਫ ਸੁਥਰੇ, ਖੁੱਲੇ ਢੁੱਲੇ ਹੋਣ ਅਤੇ ਲੋਕਾਂ ਨੂੰ ਸਹੁਤਲ ਹੋਵੇ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਨਗਰ ਨਿਗਮ ਵੱਲੋਂ ਪਾਸ ਨਕਸ਼ੇ ਅਨੁਸਾਰ ਹੀ ਉਸਾਰੀ ਕੀਤੀ ਜਾਵੇ ਅਤੇ ਆਪਣੇ ਪੱਧਰ ਤੇ ਨਕਸ਼ੇ ਵਿਚ ਬਦਲਾਅ ਨਾ ਕੀਤਾ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਐਡਵੋਕੇਟ ਨਿਸਾਰ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਗੜ੍ਹੀ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਕਰੇਗਾ ਸ਼ੁਰੂ

ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ, 14 ਗ੍ਰਿਫ਼ਤਾਰ

₹5 ਕਰੋੜ ਦੀ ਕਥਿਤ ਰਿਸ਼ਵਤ ਮਾਮਲੇ ’ਚ ਅਮਰਦੀਪ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ

ਨਿਹੰਗ ਹਰਜੀਤ ਸਿੰਘ ਰਸੂਲਪੁਰ ’ਤੇ ਲੱਗੇ ਜਬਰ-ਜਨਾਹ ਦੇ ਦੋਸ਼

‘ਆਪ’ ਸਰਕਾਰ ਨੇ ਕਾਨੂੰਨ-ਵਿਵਸਥਾ ਦਾ ਬਿਠਾਇਆ ਭੱਠਾ, ਪੰਜਾਬ ਨੂੰ ‘ਪੁਲਿਸ ਸਟੇਟ’ ਵਿੱਚ ਬਦਲਿਆ: ਪਰਗਟ ਸਿੰਘ

ਪਰਵਿੰਦਰ ਝੋਟਾ ਕਤਲ ਕਾਂਡ: ਸੁਨੀਲ ਜਾਖੜ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ