Wednesday, September 23, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Punjab

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਵਿਕਾਸ ਕਾਰਜਾਂ 'ਤੇ ਲਗਭਗ 29.08 ਕਰੋੜ ਰੁਪਏ ਖਰਚ ਕਰਨ ਦਾ ਕੀਤਾ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ

PUNJAB NEWS EXPRESS | January 27, 2023 08:26 PM

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਵਿਕਾਸ ਕਾਰਜਾਂ 'ਤੇ ਕਰੀਬ 29.08 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ ਹੈ।ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੁਲਾਸਾ ਕੀਤਾ ਕਿ ਨਗਰ ਨਿਗਮ ਲੁਧਿਆਣਾ ਲਈ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਢੋਆ-ਢੁਆਈ ਲਈ ਹੁੱਕ ਲੋਡਰਾਂ ਅਤੇ ਸੈਕੰਡਰੀ ਸਟੋਰੇਜ ਲਈ ਪੋਰਟੇਬਲ ਕੰਪੈਕਟਰਾਂ ਦੀ ਸਪਲਾਈ, ਸਥਾਪਨਾ, ਟੈਸਟਿੰਗ ਅਤੇ ਚਾਲੂ ਕਰਨ 'ਤੇ 27.67 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਵਿੱਚ ਸੰਚਾਲਣ ਅਤੇ ਰੱਖ-ਰੱਖਾਅ ਵੀ ਸ਼ਾਮਲ ਹੈ। ਇਸੇ ਤਰ੍ਹਾਂ ਕੋਰਟ ਕੰਪਲੈਕਸ, ਡੀ.ਸੀ ਦਫ਼ਤਰ ਅਤੇ ਸਬੰਧਤ ਖੇਤਰਾਂ ਵਿੱਚ ਨਿਗਰਾਨੀ ਦੇ ਬੁਨਿਆਦੀ ਢਾਂਚੇ ਨੂੰ ਲਾਗੂ ਕਰਨ ਲਈ 66.76 ਲੱਖ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸੈਂਟਰਲ ਸਟੋਰ ਨਗਰ ਨਿਗਮ ਲੁਧਿਆਣਾ ਲਈ ਰੈਡੀ ਮਿਕਸ ਰੋਡ ਰਿਪੇਅਰ ਬਿਟੂਮਿਨਸ ਸਮੱਗਰੀ ਦੀ ਸਪਲਾਈ ਲਈ 74.70 ਲੱਖ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੀ ਵੱਡੀ ਆਬਾਦੀ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਮਿਲੇਗਾ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਨੇ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਡਾ ਨਿੱਜ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

CM ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਸਰਹੱਦੀ ਖੇਤਰਾਂ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਜਾਰੀ: ਕਟਾਰੂਚੱਕ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਈਡੀ ਦੇ ਛਾਪੇ ਹੋਏ ਤੇਜ਼, ਏਜੰਸੀ ਭਾਜਪਾ ਦੇ ਸਿਆਸੀ ਵਿੰਗ ਵਜੋਂ ਕਰ ਰਹੀ ਹੈ ਕੰਮ: ਬਲਤੇਜ ਪੰਨੂ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ

ਹਰਪਾਲ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼