Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਭੀਖ ਮੰਗਦੇ ਬੱਚਿਆਂ ਨੂੰ ਭਿੱਖਿਆ ਦੇ ਰਾਹ ਤੋਂ ਸਿੱਖਿਆ ਦੇ ਰਾਹ 'ਤੇ ਲਿਜਾਣ ਦੇ ਪਟਿਆਲਾ ਮਾਡਲ ਨੂੰ ਪੂਰੇ ਪੰਜਾਬ 'ਚ ਲਾਗੂ ਕੀਤਾ ਜਾਵੇਗਾ-ਡਾ. ਬਲਜੀਤ ਕੌਰ

PUNJAB NEWS EXPRESS | January 27, 2023 08:28 PM

ਪਟਿਆਲਾ : ਭੀਖ ਮੰਗਦੇ ਬੱਚਿਆਂ ਨੂੰ 'ਭਿੱਖਿਆ ਦੇ ਰਾਹ ਤੋਂ ਸਿੱਖਿਆ' ਦੇ ਰਾਹ 'ਤੇ ਲਿਜਾਣ ਦੇ ਪਟਿਆਲਾ ਮਾਡਲ ਨੂੰ ਪੂਰੇ ਪੰਜਾਬ 'ਚ ਲਾਗੂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਗਣਤੰਤਰ ਦਿਵਸ ਦੀ ਪੂਰਬਲੀ ਸ਼ਾਮ ਮੌਕੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਹਾਥ ਕਲਮ ਤੇ ਪਲੇਅ ਵੇਅਜ ਸਕੂਲ ਦੀ ਸਹਾਇਤਾ ਨਾਲ ਚਲਾਏ ਜਾ ਰਹੇ ਸਕੂਲ ਆਨ ਵੀਲ੍ਹ 'ਚ ਪੜ੍ਹਦੇ ਬੱਚਿਆਂ ਨਾਲ ਮੁਲਾਕਾਤ ਕਰਨ ਮੌਕੇ ਕੀਤਾ।
ਕੈਬਨਿਟ ਮੰਤਰੀ, ਇਸ ਦੌਰਾਨ ਮਾਤਾ ਖੀਵੀ ਬਿਰਧ ਘਰ ਵੀ ਗਏ, ਜਿੱਥੇ ਉਨ੍ਹਾਂ ਨੇ ਇੱਥੇ ਰਹਿ ਰਹੇ 28 ਦੇ ਕਰੀਬ ਬਜ਼ੁਰਗ ਮਰਦਾਂ ਤੇ ਔਰਤਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ-ਸੁੱਖ ਜਾਣਿਆ ਅਤੇ ਉਨ੍ਹਾਂ ਨੂੰ ਹੌਂਸਲਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸਦਾ ਨਾਲ ਖੜ੍ਹੇਗੀ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਲਈ ਸਮਾਜ ਦੇ ਹਰ ਵਰਗ ਨੂੰ ਨਾਲ ਲੈਕੇ ਚੱਲ ਰਹੀ ਹੈ, ਇਸ ਲਈ ਮਾਤਾ ਖੀਵੀ ਬਿਰਧ ਘਰ ਤੇ ਸਕੂਲ ਆਨ ਵੀਲ੍ਹ ਚਲਾਉਣ ਚਲਾਉਣ ਵਾਲੀਆਂ ਸੰਸਥਾਵਾਂ ਦਾ ਸਹਿਯੋਗ ਬਹੁਤ ਹੀ ਸ਼ਲਾਘਾਯੋਗ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਸਕੂਲ ਆਨ ਵੀਲ੍ਹ ਦੇ ਵਿਦਿਆਰਥੀ ਬੱਚਿਆਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਇਹ ਬੱਚੇ ਕਿਸੇ ਵੀ ਪਾਸੋਂ ਵਿਹੂਣੇ ਨਹੀਂ ਸਗੋਂ ਵਿਲੱਖਣ ਕਲਾ ਦੇ ਮਾਲਕ ਹਨ ਪਰੰਤੂ ਇਨ੍ਹਾਂ ਨੂੰ ਸਰਪ੍ਰਸਤੀ ਦੀ ਲੋੜ ਹੈ, ਜਿਹੜੀ ਕਿ ਸਕੂਲ ਆਨ ਵੀਲ ਇਨ੍ਹਾਂ ਨੂੰ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਨੇ ਇਸ ਸਕੂਲ 'ਚ ਕੰਮ ਕਰਦੇ ਵਲੰਟੀਅਰਾਂ ਕਮਲ, ਰਜਨੀ, ਕੰਵਰ, ਚਾਰੂ ਤੇ ਗੁਰਦੀਪ ਸਿੰਘ ਨਾਲ ਮੁਲਾਕਾਤ ਕਰਕੇ ਇਨ੍ਹਾਂ ਬੱਚਿਆਂ ਨੂੰ ਸਟੇਸ਼ਨਰੀ ਤੇ ਮਠਿਆਈਆਂ ਵੰਡੀਆਂ।
ਡਾ. ਬਲਜੀਤ ਕੌਰ ਨੇ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਪੰਜਾਬ 'ਚ ਬਿਰਧ ਆਸ਼ਰਮ ਖੁੱਲ੍ਹਣ, ਕਿਉਂਕਿ ਸਾਡੇ ਸੰਸਕਾਰ ਸਾਨੂੰ ਆਪਣੇ ਬਜੁਰਗਾਂ ਦੀ ਸੇਵਾ ਸੰਭਾਲ ਕਰਨਾ ਸਿਖਾਉਂਦੇ ਹਨ ਪਰੰਤੂ ਫਿਰ ਵੀ ਜਿਸ ਤਰ੍ਹਾਂ ਮਾਤਾ ਖੀਵੀ ਬਿਰਧ ਘਰ ਹਰਭਜਨ ਸਿੰਘ ਤੇ ਮੈਨੇਜਰ ਗੁਰਬਖ਼ਸ਼ ਸਿੰਘ ਵੱਲੋਂ ਚਲਾਇਆ ਜਾ ਰਿਹਾ ਹੈ ਤੇ ਜਿਸ ਤਰ੍ਹਾਂ ਇੱਥੇ ਬਜ਼ੁਰਗਾਂ ਦੀ ਸੇਵਾ ਹੋ ਰਹੀ ਹੈ, ਇਹ ਮਾਡਲ ਵੀ ਪੰਜਾਬ ਸਰਕਾਰ ਆਪਣੇ ਸਰਕਾਰੀ ਬਿਰਧ ਆਸ਼ਰਮਾਂ ਵਿੱਚ ਅਪਣਾਏਗੀ। ਉਨ੍ਹਾਂ ਨੇ ਇੱਥੇ ਬਜ਼ੁਰਗਾਂ ਨੂੰ ਫਲ ਤੇ ਗਰਮ ਕੱਪੜੇ ਵੀ ਵੰਡੇ।
ਇਸ ਤੋਂ ਪਹਿਲਾਂ ਸਰਕਟ ਹਾਊਸ ਵਿਖੇ ਕੌਮੀ ਧੀ ਦਿਵਸ ਦੇ ਸਬੰਧ ਵਿੱਚ ਪਟਿਆਲਾ ਦੀਆਂ ਖੇਡਾਂ 'ਚ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਣ ਵਾਲੀਆਂ ਧੀਆਂ, ਆਰਚਰੀ ਦੀ ਕੌਮਾਂਤਰੀ ਖਿਡਾਰਨ ਹਰਮਿਲਨ ਕੌਰ ਤੇ ਹਾਕੀ ਦੀ ਕੌਮਾਂਤਰੀ ਖਿਡਾਰਨ ਪਰਨੀਤ ਕੌਰ ਸਮੇਤ ਸਵੈ ਸਹਾਇਤਾ ਗਰੁੱਪ ਪਟਿਆਲਾ ਕਿੰਗ ਚਲਾ ਰਹੀ ਹਰਪ੍ਰੀਤ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿਵਾਉਣ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਇਹ ਬੱਚੀਆਂ ਪਟਿਆਲਾ ਹੀ ਨਹੀਂ ਬਲਕਿ ਪੰਜਾਬ ਦਾ ਮਾਣ ਹਨ, ਇਸ ਲਈ ਪੰਜਾਬ ਸਰਕਾਰ ਇਨ੍ਹਾਂ ਦੀ ਪਿੱਠ 'ਤੇ ਖੜ੍ਹੀ ਹੈ।
ਇਸ ਮੌਕੇ ਡਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਏ.ਡੀ.ਸੀਜ਼ ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ, ਈਸ਼ਾ ਸਿੰਘਲ, ਸਹਾਇਕ ਕਮਿਸ਼ਨਰ ਯੂ.ਟੀ. ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਐਸ.ਪੀ. ਸਰਫ਼ਰਾਜ ਆਲਮ ਤੇ ਹਰਵੰਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਤੇ ਹੋਰ ਪਤਵੰਤੇ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਗੜ੍ਹੀ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਕਰੇਗਾ ਸ਼ੁਰੂ

ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ, 14 ਗ੍ਰਿਫ਼ਤਾਰ

₹5 ਕਰੋੜ ਦੀ ਕਥਿਤ ਰਿਸ਼ਵਤ ਮਾਮਲੇ ’ਚ ਅਮਰਦੀਪ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ

ਨਿਹੰਗ ਹਰਜੀਤ ਸਿੰਘ ਰਸੂਲਪੁਰ ’ਤੇ ਲੱਗੇ ਜਬਰ-ਜਨਾਹ ਦੇ ਦੋਸ਼

‘ਆਪ’ ਸਰਕਾਰ ਨੇ ਕਾਨੂੰਨ-ਵਿਵਸਥਾ ਦਾ ਬਿਠਾਇਆ ਭੱਠਾ, ਪੰਜਾਬ ਨੂੰ ‘ਪੁਲਿਸ ਸਟੇਟ’ ਵਿੱਚ ਬਦਲਿਆ: ਪਰਗਟ ਸਿੰਘ

ਪਰਵਿੰਦਰ ਝੋਟਾ ਕਤਲ ਕਾਂਡ: ਸੁਨੀਲ ਜਾਖੜ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ