Wednesday, March 29, 2023
ਤਾਜਾ ਖਬਰਾਂ
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ, ਸਿੱਖ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਕਰੜੀ ਨਿੰਦਾ ਕੀਤੀਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜਨਵਰਾਤਰਿਆਂ ਦੇ ਤਿਉਹਾਰ ਮੌਕੇ ਮੰਦਿਰ ਸ੍ਰੀ ਕਾਲੀ ਦੇਵੀ ਸਲਾਹਕਾਰੀ ਕਮੇਟੀ ਨੇ ਵਿਦਿਆਰਥਣਾਂ ਨੂੰ ਸਾਇਕਲ, ਖਿਡਾਰਨਾਂ ਨੂੰ ਖੇਡ ਕਿੱਟਾਂ ਤੇ ਦਿਵਿਆਂਗਜਨਾਂ ਨੂੰ ਟਰਾਈਸਾਈਕਲ ਵੰਡੇਖੇਡ ਮੰਤਰੀ ਮੀਤ ਹੇਅਰ ਨੇ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਦਿੱਤੀ ਮੁਬਾਰਕਬਾਦ

Punjab

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪਿੰਡ ਮੁਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

PUNJAB NEWS EXPRESS | January 27, 2023 08:56 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਨੂੰ ਪੂਰਾ ਕਰਦਿਆਂ ਅੱਜ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਪ੍ਰਾਹੁਣਚਾਰੀ, ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹਲਕਾ ਖਰੜ੍ਹ ਦੇ ਪਿੰਡ ਮੁੱਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਕਾਂ ਦਾ ਉਦਘਾਟਨ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਖੋਲੇ ਆਮ ਆਦਮੀ ਕਲੀਨਿਕਾਂ ਦੀ ਲਗਾਤਾਰਤਾ ਵਿੱਚ ਹੋਰ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਪ੍ਰਦਾਨ ਕਰਣਗੇ। ਉਨਾਂ ਨੇ ਦੱਸਿਆ ਕਿ ਇੰਨਾਂ ਆਮ ਆਦਮੀ ਕਲੀਨਿਕਾਂ ਵਿਚ ਓਪੀਡੀ ਸੇਵਾਵਾਂ, ਟੀਕਾਕਰਨ ਸੇਵਾਵਾਂ, ਜੱਚਾ ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ, ਮੁਫਤ ਲੈਬ ਟੈਸਟ ਆਦਿ ਦੀ ਸਹੁਲਤ ਉਪਲੱਬਧ ਹੋਵੇਗੀ ਅਤੇ ਇੱਥੋਂ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ। ਉਨਾਂ ਨੇ ਕਿਹਾ ਕਿ ਇਹ ਕਲੀਨਿਕ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਣਗੇ ਅਤੇ ਹੁਣ ਲੋਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਘਰ ਦੇ ਬਹੁਤ ਨਜ਼ਦੀਕ ਮਿਲਣਗੀਆਂ ਮਿਲਣਗੀਆਂ ।

ਇਸ ਤੋਂ ਇਲਾਵਾ ਮੰਤਰੀ ਨੇ ਨਵੇਂ ਖੁੱਲੇ ਆਮ ਆਦਮੀ ਕਲੀਨਿਕਾਂ ਦੇ ਵੱਖ ਵੱਖ ਕਮਰਿਆ ਵਿੱਚ ਜਾ ਕੇ ਸਿਹਤ ਸਹੂਲਤਾਂ ਦਾ ਜ਼ਾਇਜਾ ਲਿਆ। ਉਨ੍ਹਾਂ ਇਸ ਮੌਕੇ ਮੌਜੂਦ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਮਿਆਰੀ ਸਿਹਤ ਸੂਹਲਤਾਂ ਦੇਣ ਵਿੱਚ ਕੋਈ ਘਾਟ ਨਾ ਆਉਣ ਦਿੱਤੀ ਜਾਵੇ ਅਤੇ ਸਾਰੀਆਂ ਮੈਡੀਕਲ ਸਹੂਲਤਾਂ ਲੋਕਾਂ ਨੂੰ ਸਮੇਂ ਸਿਰ ਦੇਣਾ ਯਕੀਨੀ ਬਣਾਇਆ ਜਾਵੇ । ਉਨ੍ਹਾਂ ਨੇ ਇਸ ਮੌਕੇ ਮੌਜੂਦ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਛੇਤੀ ਹੀ ਹੱਲ ਕਰਨ ਦਾ ਭਰੋਸਾ ਦਿੱਤਾ ।

Have something to say? Post your comment

Punjab

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ, ਸਿੱਖ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਕਰੜੀ ਨਿੰਦਾ ਕੀਤੀ

ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ

ਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਨਵਰਾਤਰਿਆਂ ਦੇ ਤਿਉਹਾਰ ਮੌਕੇ ਮੰਦਿਰ ਸ੍ਰੀ ਕਾਲੀ ਦੇਵੀ ਸਲਾਹਕਾਰੀ ਕਮੇਟੀ ਨੇ ਵਿਦਿਆਰਥਣਾਂ ਨੂੰ ਸਾਇਕਲ, ਖਿਡਾਰਨਾਂ ਨੂੰ ਖੇਡ ਕਿੱਟਾਂ ਤੇ ਦਿਵਿਆਂਗਜਨਾਂ ਨੂੰ ਟਰਾਈਸਾਈਕਲ ਵੰਡੇ

ਮੁੱਖ ਮੰਤਰੀ ਨੇ ਰਾਜਪੁਰਾ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ

ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ 'ਟੂਰਿਜ਼ਮ ਇਨ ਮਿਸ਼ਨ ਮੋਡ' ਤਹਿਤ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਰਣਨੀਤੀ ਘੜਨ ਵਾਸਤੇ ਨਵੀਂ ਦਿੱਲੀ ਵਿਖੇ ਆਯੋਜਿਤ ਚਿੰਤਨ ਸ਼ਿਵਿਰ ‘ਚ ਕੀਤੀ ਸ਼ਮੂਲੀਅਤ

ਮਾਨ ਸਰਕਾਰ ਦੀ ਨਿਵੇਕਲੀ ਪਹਿਲਕਦਮੀ: ਬਾਗਬਾਨੀ ਵਿਭਾਗ ਦੀਆਂ ਫ਼ਸਲੀ ਵਿਭਿੰਨਤਾ ਸਕੀਮਾਂ ਕਿਸਾਨਾਂ ਨੂੰ ਕੌਮਾਂਤਰੀ ਮੰਡੀਆਂ ਵਿੱਚ ਮੁਕਾਬਲੇ ਦੇ ਯੋਗ ਬਣਾਉਣਗੀਆਂ: ਚੇਤਨ ਸਿੰਘ ਜੌੜਾਮਾਜਰਾ

ਸੀ.ਈ.ਓ. ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਸਿੱਖਿਆ, ਭਲਾਈ ਸਕੀਮਾਂ ਨਾਲ ਸਬੰਧਤ ਵਿਭਾਗਾਂ ਨਾਲ ਕੀਤੀ ਮੀਟਿੰਗ

ਖਟਕੜ ਕਲਾਂ ਆਮ ਆਦਮੀ ਕਲੀਨਿਕ ’ਤੇ ਸਰਦਾਰ ਭਗਤ ਸਿੰਘ ਨਾਲ ਸਬੰਧਤ ਤਸਵੀਰਾਂ ਦੀ ਮੁੜ ਸਥਾਪਤੀ ’ਚ ਦੇਰੀ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਨੂੰ ਕਾਰਨ ਦੱਸੋ ਨੋਟਿਸ

ਪਿੰਡ ਮੁਗਲ ਸਰਾਏ ਵਿਖੇ ਮਨਾਇਆ ਪੋਸ਼ਣ ਪਖਵਾੜਾ