Monday, May 20, 2024

Punjab

ਸ਼ਹੀਦ ਭਗਤ ਸਿੰਘ ਇੱਕ ਹੀਰੋ,1947 ਦੀ ਜੰਗ 'ਚ ਪਟਿਆਲਾ ਰਿਆਸਤੀ ਫ਼ੌਜ ਦਾ ਯੋਗਦਾਨ ਅਤੇ ਪਾਕਿਸਤਾਨ-ਚੀਨ-ਯੂਕਰੇਨ ਜੰਗ ਤੇ ਭਾਰਤ ਬਾਰੇ ਵਿਸਥਾਰਤ ਚਰਚਾ

PUNJAB NEWS EXPRESS | January 29, 2023 09:40 AM

ਪਟਿਆਲਾ : ਪਟਿਆਲਾ ਹਹੈਰੀਟੇਜ ਫੈਸਟੀਵਲ ਤਹਿਤ ਕਰਵਾਏ ਗਏ ਦੋ ਰੋਜਾ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਪਹਿਲੇ ਦਿਨ ਤਿੰਨ ਸਮਕਾਲੀ ਵਿਸ਼ਿਆਂ 'ਤੇ ਪੈਨਲ ਵਿਚਾਰ ਵਟਾਂਦਰਾ ਕਰਵਾਇਆ ਗਿਆ।ਇਸ ਚਰਚਾ ਨੇ ਮਿਲਟਰੀ ਲਿਟਰੇਚਰ ਫੈਸਟੀਵਲ 'ਚ ਸ਼ਿਰਕਤ ਕਰਨ ਪੁੱਜੇ ਨੌਜਵਾਨ ਵਿਦਿਆਰਥੀਆਂ ਵਿੱਚ ਫ਼ੌਜ ਪ੍ਰਤੀ ਭਾਰੀ ਦਿਲਚਸਪੀ ਪੈਦਾ ਕੀਤੀ।
ਇਸ ਮੌਕੇ ਸ਼ਹੀਦ ਭਗਤ ਸਿੰਘ ਇਕ ਹੀਰੋ, ਪਕਿਸਤਾਨ, ਚੀਨ ਅਤੇ ਯੂਕਰੇਨ ਦੇ ਭਾਰਤ ਲਈ ਪ੍ਰਭਾਵ ਸਮੇਤ 1947 ਦੀ ਜੰਗ ਵਿੱਚ ਪਟਿਆਲਾ ਰਿਆਸਤੀ ਫ਼ੌਜ ਦੇ ਯੋਗਦਾਨ ਅਤੇ ਭੂਮਿਕਾ ਬਾਰੇ ਚਰਚਾ ਨੇ ਹਾਜ਼ਰੀਨ ਨੂੰ ਬੰਨ੍ਹ ਕੇ ਬਿਠਾਈ ਰੱਖਿਆ।
ਪੈਨਲ ਚਰਚਾ ਵਿਚ ਸ਼ਾਮਲ, ਉੱਘੇ ਬੁਲਾਰਿਆਂ ਜਿਵੇਂ ਡਾ: ਮਨਪ੍ਰੀਤ ਮਹਿਨਾਜ਼, ਆਈਏਐਸ ਅਫ਼ਸਰ ਆਰ.ਕੇ. ਕੌਸ਼ਿਕ, ਡਾ: ਹਰਜੇਸ਼ਵਰ ਸਿੰਘ, ਜਸਵੰਤ ਜਫ਼ਰ, ਲੈਫਟੀਨੈਂਟ ਜਨਰਲ ਕੇ ਡਾਵਰ, ਲੈਫਟੀਨੈਂਟ ਜਨਰਲ ਕੇਜੇ ਸਿੰਘ, ਲੈਫਟੀਨੈਂਟ ਜਨਰਲ ਅਨਿਲ ਆਹੂਜਾ, ਮੇਜਰ ਜਨਰਲ ਏ.ਪੀ. ਸਿੰਘ, ਮੇਜਰ ਜਨਰਲ ਹਰਵਿਜੇ ਸਿੰਘ, ਡਾ: ਕਮਲ ਕਿੰਗਰ, ਲੈਫ਼. ਜਨਰਲ ਐਚ.ਐਸ. ਪਨਾਗ, ਡਾ. ਏ.ਐਸ. ਸੇਖੋਂ, ਅਤੇ ਬ੍ਰਿਗੇਡੀਅਰ ਅਦਿਵਿਤਯ ਮਦਾਨ ਨੇ ਆਪਣੇ ਡੂੰਘੇ ਗਿਆਨ ਨਾਲ ਹਾਜ਼ਰੀਨ ਨੂੰ ਲੁਕੇ ਤੱਥਾਂ ਤੋਂ ਜਾਣੂ ਕਰਵਾਇਆ।
ਪਟਿਆਲਾ ਰਿਆਸਤ ਦੀ ਫ਼ੌਜ, ਜਿਸਨੂੰ ਕਿ 'ਰਜਿੰਦਰਾ ਸਿੱਖਸ' ਵਜੋਂ ਜਾਣਿਆ ਜਾਂਦਾ ਸੀ ਤੇ ਹੁਣ ਇਹ ਭਾਰਤੀ ਫੌਜ ਦੇ ਬਹਾਦਰੀ ਦੇ ਇਤਿਹਾਸ ਨੂੰ ਹੁਣ 15 ਪੰਜਾਬ ਵਜੋਂ ਜਾਣਿਆ ਜਾਂਦਾ ਹੈ, ਨੂੰ ਖੂਬ ਸਰਾਹਨਾ ਪ੍ਰਾਪਤ ਹੋਈ ਕਿਉਂਕਿ ਇਸ ਫ਼ੌਜ ਨੇ ਪਹਿਲੇ ਵਿਸ਼ਵ ਯੁੱਧ, ਦੂਜੇ ਵਿਸ਼ਵ ਯੁੱਧ ਅਤੇ ਆਜ਼ਾਦੀ ਤੋਂ ਤੁਰੰਤ ਬਾਅਦ ਪਹਿਲੀ ਭਾਰਤ ਪਾਕਿਸਤਾਨ ਜੰਗ ਦੌਰਾਨ ਆਪਣੀ ਬਹਾਦਰੀ ਦੇ ਜੌਹਰ ਦਿਖਾਏ ਸਨ।

ਇਸ ਮੌਕੇ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ.ਜਨ (ਰਿਟਾ.) ਡਾ. ਜੇ.ਐਸ. ਚੀਮਾ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਕਰਨਲ ਪੈਰੀ ਗਰੇਵਾਲ, ਕਰਨਲ ਰੁਸ਼ਨੀਰ ਸਿੰਘ ਚਹਿਲ, ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ ਯੂ.ਟੀ. ਡਾ. ਅਕਸ਼ਿਤਾ ਗੁਪਤਾ, ਮੇਲੇ ਦੇ ਨੋਡਲ ਅਫ਼ਸਰ ਐਸ.ਡੀ.ਐਮ ਚਰਨਜੀਤ ਸਿੰਘ, ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ, ਡੀ.ਡੀ.ਐਫ ਪ੍ਰਿਆ ਸਿੰਘ,

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ