Monday, May 20, 2024

Punjab

ਪਟਿਆਲਾ ਦਾ ਪਲੇਠਾ ਮਿਲਟਰੀ ਲਿਟਰੇਚਰ ਫੈਸਟੀਵਲ ਪੂਰੀ ਫ਼ੌਜੀ ਸ਼ਾਨੌ ਸੌਕਤ ਨਾਲ ਸ਼ੁਰੂ

PUNJAB NEWS EXPRESS | January 29, 2023 09:58 AM

ਪਟਿਆਲਾ : ਪਟਿਆਲਾ ਦਾ ਪਲੇਠਾ ਦੋ ਦਿਨਾਂ ਮਿਲਟਰੀ ਲਿਟਰੇਚਰ ਫੈਸਟੀਵਲ ਪੂਰੀ ਫ਼ੌਜੀ ਸ਼ਾਨੌ ਸੌਕਤ ਨਾਲ ਇੱਥੇ ਖ਼ਾਲਸਾ ਕਾਲਜ ਵਿਖੇ ਆਰੰਭ ਹੋ ਗਿਆ।ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਫ਼ੌਜੀ ਸਾਹਿਤ ਮੇਲੇ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੇ ਗੈਂਗਸਟਰਾਂ ਦੇ ਚੁੰਗਲ ਵਿੱਚੋਂ ਕੱਢਣ ਲਈ ਅਜਿਹੇ ਮਿਲਟਰੀ ਲਿਟਰੇਚਰ ਫੈਸਟੀਵਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਤੇ ਯੂਨੀਵਰਸਿਟੀਆਂ ਦੇ ਪੱਧਰ ਉਤੇ ਕਰਵਾਏਗੀ।
ਡਾ. ਬਲਬੀਰ ਸਿੰਘ ਨੇ ਜਨਰਲ ਮਾਨਿਕ ਸ਼ਾਹ, ਜਨਰਲ ਹਰਬਖ਼ਸ਼ ਸਿੰਘ, ਜਨਰਲ ਜਗਜੀਤ ਸਿੰਘ ਅਰੋੜਾ ਤੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਵਰਗੇ ਕਈ ਫ਼ੌਜੀ ਜਰਨੈਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਿਲਟਰੀ ਦੀਆਂ ਵੀਰ ਗਾਥਾਵਾਂ ਤੇ ਮਿਲਟਰੀ ਦੇ ਮਾਣਮੱਤੇ ਇਤਿਹਾਸ ਤੋਂ ਸਾਡੀਆਂ ਅਗਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਜਿਹੇ ਮਿਲਟਰੀ ਲਿਟਰੇਚਰ ਫੈਸਟੀਵਲ ਜ਼ਿਲ੍ਹਿਆਂ ਵਿੱਚ ਕਰਵਾਉਣ ਦੇ ਐਲਾਨ ਤਹਿਤ ਪਟਿਆਲਾ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਨਿਵੇਕਲੀ ਪਹਿਲਕਦਮੀ ਕੀਤੀ ਹੈ।
ਸਿਹਤ ਮੰਤਰੀ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਅਤੇ ਭਾਰਤੀ ਫ਼ੌਜ ਤੋਂ ਪੰਜਾਬੀ ਨੌਜ਼ਵਾਨਾਂ ਨੂੰ ਨਸ਼ਾ ਮੁਕਤ ਕਰਨ ਅਤੇ ਪੰਜਾਬ ਦੀ ਭਾਰਤੀ ਫ਼ੌਜ ਵਿੱਚ ਜਾਣ ਦੀ ਵਿਰਾਸਤ ਨੂੰ ਹੋਰ ਅੱਗੇ ਤੋਰਨ ਲਈ ਸਹਿਯੋਗ ਦੀ ਮੰਗ ਵੀ ਕੀਤੀ।
ਪਿਛਲੇ 5 ਸਾਲਾਂ ਵਿੱਚ ਸਾਡੇ 98 ਪੰਜਾਬੀ ਫ਼ੌਜੀ ਨੌਜਵਾਨਾਂ ਦੀ ਜੰਮੂ ਕਸ਼ਮੀਰ ਵਿੱਚ ਹੋਈ ਸ਼ਹਾਦਤ ਦਾ ਜ਼ਿਕਰ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੜਾਈਆਂ ਕੇਵਲ ਯੁੱਧ ਦੇ ਮੈਦਾਨ ਵਿੱਚ ਹੀ ਨਹੀਂ ਹੁੰਦੀਆਂ ਬਲਕਿ ਸਾਡੇ ਦੁਸ਼ਮਣ ਮੁਲਕਾਂ ਦੀਆਂ ਕੂਟਨੀਤੀਆਂ ਕਰਕੇ ਦੇਸ਼ ਵਿਰੋਧੀ ਤਾਕਤਾਂ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੇ ਗੈਂਗਸਟਰਵਾਦ ਤੇ ਹੋਰ ਸਮਾਜਿਕ ਬੁਰਾਈਆਂ ਵੱਲ ਵੀ ਧੱਕਦੀਆਂ ਹਨ, ਜਿਸ ਲਈ ਪੰਜਾਬ ਸਰਕਾਰ ਰਾਜ ਦੇ ਨਸ਼‌ਿਆਂ ਦੀ ਲਤ ਲਗਾ ਚੁੱਕੇ 3 ਲੱਖ ਨੌਜਵਾਨਾਂ ਨੂੰ ਬਚਾਉਣ ਲਈ ਜੀਅ-ਜਾਨ ਨਾਲ ਤਤਪਰ ਹੈ।
ਇਸ ਤੋਂ ਪਹਿਲਾਂ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਫੈਸਟੀਵਲ ਨੂੰ ਜ਼ਿਲ੍ਹਿਆਂ ਵਿੱਚ ਕਰਵਾਉਣ ਦੇ ਫੈਸਲੇ ਤਹਿਤ ਇਸ ਸਾਲ ਅੰਮ੍ਰਿਤਸਰ, ਜਲੰਧਰ, ਬਠਿੰਡਾ ਤੇ ਫ਼ਿਰੋਜ਼ਪੁਰ ਵਿਖੇ ਵੀ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਏ ਜਾਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਭਾਰਤੀ ਫ਼ੌਜ ਵਿੱਚ ਜਾ ਕੇ ਜਿੰਦਗੀ ਦੇ ਅਸਲ ਹੀਰੋ ਬਨਣ ਲਈ ਵੀ ਪ੍ਰੇਰਤ ਕੀਤਾ।
ਭਾਰਤੀ ਫ਼ੌਜ ਦੀ ਪਟਿਆਲਾ ਸਥਿਤ ਬਲੈਕ ਐਲੀਫੈਂਟ ਡਿਵੀਜਨ ਦੇ ਕਮਾਂਡਰ ਮੇਜਰ ਜਨਰਲ ਪੁਨੀਤ ਅਹੂਜਾ ਨੇ ਕਿਹਾ ਕਿ ਇਸ ਮਿਲਟਰੀ ਲਿਟਰੇਚਰ ਵਿਚ ਫੌਜੀ ਵੈਟਰਨ ਦੀ ਮੌਜੂਦਗੀ ਅਤੇ ਨੌਜ਼ਵਾਨਾਂ ਦੀ ਭਰਵੀਂ ਸ਼ਮੂਲੀਅਤ ਨੇ ਇਸ ਨੂੰ ਸ਼ਾਨਦਾਰ ਬਣਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਫ਼ੌਜੀ ਇਤਿਹਾਸ ਦੇ ਸੰਦਰਭ ਵਿੱਚ ਪਟਿਆਲਾ ਇੱਕ ਖਾਸ ਸਥਾਨ ਰੱਖਦਾ ਹੈ, ਇਸ ਲਈ ਅਜਿਹੇ ਸਮਾਗਮਾਂ ਲਈ ਫ਼ੌਜ ਵੱਲੋਂ ਸਿਵਲ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਜ਼ਿਲ੍ਹੇ ਨਾਲ ਸਬੰਧਤ 10 ਵੀਰ ਨਾਰੀਆਂ ਨੂੰ ਵੀ ਸਨਮਾਨਤ ਕੀਤਾ ਗਿਆ।ਮਿਲਟਰੀ ਲਿਟਰੇਚਰ ਫੈਸਟੀਵਲ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਅਤੇ ਭਾਰਤੀ ਫ਼ੌਜ ਦਾ ਵਿਸ਼ੇਸ਼ ਧੰਨਵਾਦ ਕੀਤਾ।ਇਸ ਦੌਰਾਨ ਸ਼ਹੀਦ ਭਗਤ ਸਿੰਘ ਇੱਕ ਹੀਰੋ, 1947 ਦੀ ਜੰਗ ਵਿੱਚ ਪਟਿਆਲਾ ਰਿਆਸਤੀ ਫ਼ੌਜ ਦਾ ਯੋਗਦਾਨ ਅਤੇ ਪਾਕਿਸਤਾਨ-ਚੀਨ-ਯੂਕਰੇਨ ਜੰਗ ਤੇ ਭਾਰਤ ਬਾਰੇ ਫ਼ੌਜੀ ਮਾਹਰਾਂ ਦੀ ਪੈਨਲ ਚਰਚਾ ਵੀ ਹੋਈਆਂ। ਜਦੋਂਕਿ ਫ਼ੌਜੀ ਟੈਂਕ, ਬੈਂਡ ਤੇ ਹੋਰ ਸਾਜੋ-ਸਮਾਨ ਸਮੇਤ ਜੰਗਜੂ ਕਲਾਵਾਂ ਤੇ ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ ਨੇ ਇਥੇ ਪੁੱਜੇ ਵੱਡੀ ਗਿਣਤੀ ਦਰਸ਼ਕ, ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਕੀਲਿਆ।
ਇਸ ਮੌਕੇ ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ.ਜਨ (ਰਿਟਾ.) ਡਾ. ਜੇ.ਐਸ. ਚੀਮਾ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਕਰਨਲ ਪੈਰੀ ਗਰੇਵਾਲ, ਕਰਨਲ ਰੁਸ਼ਨੀਰ ਸਿੰਘ ਚਹਿਲ, ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ ਯੂ.ਟੀ. ਡਾ. ਅਕਸ਼ਿਤਾ ਗੁਪਤਾ, ਮੇਲੇ ਦੇ ਨੋਡਲ ਅਫ਼ਸਰ ਐਸ.ਡੀ.ਐਮ ਚਰਨਜੀਤ ਸਿੰਘ, ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ, ਡੀ.ਡੀ.ਐਫ ਪ੍ਰਿਆ ਸਿੰਘ, ਮੇਜਰ ਨਕੁਲ, ਹਰਸ਼ੇਰ ਸਿੰਘ ਗਰੇਵਾਲ ਤੇ ਟੀਨਾ ਗਰੇਵਾਲ, ਪ੍ਰੀਤ ਕੌਰ, ਰਿਤੂ ਜੈਨ, ਤਵਲੀਨ ਸੇਖੋਂ, ਨਿਕੂ ਸੰਧੂ, ਕੋਮੋਡੋਰ ਐਮ.ਐਸ. ਸ਼ੇਰਗਿਲ ਤੇ ਧਰਮਪਤਨੀ ਪਰਨੀਤ ਕੌਰ ਸ਼ੇਰਗਿਲ, ਗੀਤ ਗਰੇਵਾਲ, ਲੁਕੇਸ਼ ਕੁਮਾਰ, ਸੁਖਦੇਵ ਸੈਣੀ, ਅੰਗਦ ਸਿੰਘ, ਕਨਿਸ਼ਕ ਮਹਿਤਾ, ਇਸ਼ਾਨ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਡਿਫੈਂਸ ਸਟੱਡੀਜ ‌ਵਿਭਾਗ ਦੇ ਵਲੰਟੀਅਰਾਂ ਦੀ ਟੀਮ ਨੇ ਇਸ ਫੈਸਟੀਵਲ ਨੂੰ ਨੇਪਰੇ ਚਾੜਨ ਲਈ ਯੋਗਦਾਨ ਪਾਇਆ।ਇਸ ਮੌਕੇ ਪਰਦੀਪ ਜੋਸ਼ਨ ਤੇ ਐਡਵੋਕੇਟ ਮਨਪ੍ਰੀਤ ਸਿੰਘ, ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਫੌਜ ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਸਮੇਤ ਪਟਿਆਲਾ ਦੇ ਵਸਨੀਕਾਂ ਨੇ ਵੀ ਹਿੱਸਾ ਲਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ