Wednesday, April 24, 2024

Punjab

ਪੰਜਾਬ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਨਿਊਜ਼ ਐਕਸਪ੍ਰੈਸ | December 24, 2020 10:08 PM

ਚੰਡੀਗੜ੍: ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ 25 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲ 1 ਜਨਵਰੀ, 2021 ਨੂੰ ਦੁਬਾਰਾ ਖੁੱਲ੍ਹਣਗੇ।

ਸ੍ਰੀ ਸਿੰਗਲਾ ਅਨੁਸਾਰ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ।  ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਹੁਣ ਤੱਕ ਸਿਰਫ਼ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿੱਜੀ ਤੌਰ 'ਤੇ ਕਲਾਸਾਂ ਲਾਉਣ ਦੀ ਆਗਿਆ ਦਿੱਤੀ ਗਈ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ