Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਪੰਜਾਬ ਸਰਕਾਰ ਨੇ 1 ਜਨਵਰੀ 2021 ਤੋਂ ਰਾਤ ਦਾ ਕਰਫ਼ਿਊ ਹਟਾਇਆ

ਪੰਜਾਬ ਨਿਊਜ਼ ਐਕਸਪ੍ਰੈਸ | December 30, 2020 09:07 PM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ 1 ਜਨਵਰੀ 2021 ਤੋਂ ਰਾਤ ਦਾ ਕਰਫਿਊ ਹਟਾਉਣ ਦਾ ਫੈਸਲਾ ਲਿਆ ਹੈ ਅਤੇ ਲੋਕਾਂ ਨੂੰ ਕੋਵਿਡ ਨੇਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਜ ਦੇ ਸਾਰੇ ਸ਼ਹਿਰਾਂ/ਕਸਬਿਆਂ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦੇ ਕਰਫਿਊ ਅਤੇ ਰਾਤ 9.30 ਵਜੇ ਤੱਕ ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸ ਆਦਿ ਨੂੰ ਬੰਦ ਕਰਨ ਸਬੰਧੀ ਪਾਬੰਦੀਆਂ 31 ਦਸੰਬਰ, 2020 ਤੱਕ ਜਾਰੀ ਰਹਿਣਗੀਆਂ।ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਗਿਰਾਵਟ ਦੇ ਨਾਲ ਇਹ ਦੋਵੇਂ ਪਾਬੰਦੀਆਂ 1 ਜਨਵਰੀ, 2021 ਤੋਂ ਲਾਗੂ ਨਹੀਂ ਰਹਿਣਗੀਆਂ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ ਵਿਚ ਅੰਦਰੂਨੀ ਅਤੇ ਬਾਹਰੀ ਸਮਾਜਿਕ ਇਕੱਠਾਂ ਵਿੱਚ ਕ੍ਰਮਵਾਰ 100 ਅਤੇ 250 ਵਿਅਕਤੀਆਂ ਦੀ ਸ਼ਰਤ 31 ਦਸੰਬਰ 2020 ਤੱਕ ਲਾਗੂ ਰਹੇਗੀ। ਉਨ੍ਹਾਂ ਦੱਸਿਆ ਕਿ 1 ਜਨਵਰੀ, 2021 ਤੋਂ ਇਨ੍ਹਾਂ ਪਾਬੰਦੀਆਂ ਵਿੱਚ ਅੰਦਰੂਨੀ ਅਤੇ ਬਾਹਰੀ ਸਮਾਜਿਕ ਇਕੱਠਾਂ ਵਾਸਤੇ ਕ੍ਰਮਵਾਰ 200 ਅਤੇ 500 ਵਿਅਕਤੀਆਂ ਤੱਕ ਢਿੱਲ ਦੇਣ ਦਾ ਫੈਸਲਾ ਲਿਆ ਗਿਆ ਹੈ।
 ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਥਾਰਟੀਆਂ ਗ੍ਰਹਿ ਮਾਮਲੇ ਮੰਤਰਾਲੇ / ਸੂਬਾ ਸਰਕਾਰ ਵੱਲੋੋਂ ਜਾਰੀ ਸਾਰੀਆਂ ਹਦਾਇਤਾਂ ਦੇ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣਗੇ ਜਿਸ ਵਿੱਚ ਇੱਕ ਦੂਜੇ ਤੋਂ ਘੱਟ ਘੱਟ 6 ਫੁੱਟ ਦੀ ਸਮਾਜਿਕ ਵਿੱਥ ਬਣਾ ਕੇ ਰੱਖਣਾ, ਬਾਜ਼ਾਰਾਂ ਅਤੇ ਜਨਤਕ ਟਰਾਂਸਪੋੋਰਟ ਵਿੱਚ ਭੀੜ ਨੂੰ ਨਿਯਮਤ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਸੁਰੱਖਿਆ ਨੇਮਾਂ ਜਿਵੇਂ ਮਾਸਕ ਪਾਉਣ ਅਤੇ ਜਨਤਕ ਥਾਵਾਂ `ਤੇ ਥੁੱਕਣਾ ਆਦਿ ਦੀ ਉਲੰਘਣਾ ਲਈ ਜ਼ੁਰਮਾਨਾ ਲਗਾਇਆ ਜਾਵੇਗਾ।
ਇਸ ਸਬੰਧ ਵਿਚ ਕੇਂਦਰੀ ਗ੍ਰਹਿ ਸਕੱਤਰ ਵੱਲੋਂ ਸੂਬਿਆਂ ਨੂੰ ਨਿਗਰਾਨੀ, ਰੋਕਥਾਮ ਅਤੇ ਸਾਵਧਾਨੀ ਸਬੰਧੀ ਗ੍ਰਹਿ ਮਾਮਲੇ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।ਇਸ ਲਈ ਜ਼ਿਲ੍ਹਾ ਅਥਾਰਟੀਆਂ ਨੂੰ  28 ਦਸੰਬਰ, 2020 ਨੂੰ ਗ੍ਰਹਿ ਮਾਮਲੇ ਮੰਤਰਾਲੇ ਵੱਲੋਂ ਜਾਰੀ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੀ ਸਲਾਹ ਦਿੱਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ