Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਕੋਵਿਡ-19 ਕਰਕੇ ਲਾਗੂ ਰਾਤ ਦਾ ਕਰਫਿਊ ਹਟਾਇਆ, -ਹੋਟਲ, ਰੈਸਟੋਰੈਂਟਸ, ਮੈਰਿਜ ਪੈਲੇਸ ਬੰਦ ਕਰਨ ਦੀ ਸਮਾਂ ਸੀਮਾ ਵੀ ਹਟਾਈ

ਪੰਜਾਬ ਨਿਊਜ਼ ਐਕਸਪ੍ਰੈਸ | January 01, 2021 08:19 PM

ਪਟਿਆਲਾ: ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਕੋਵਿਡ-19 ਕਰਕੇ ਲਾਗੂ ਰਾਤ ਦੇ ਕਰਫਿਊ ਦੇ ਹੁਕਮਾਂ ਅਤੇ ਸਮਾਜਿਕ ਇਕੱਠਾਂ 'ਤੇ ਲਾਗੂ ਵਾਧੂ ਬੰਦਿਸ਼ਾਂ ਦੇ ਹੁਕਮਾਂ ਵਿੱਚ ਸੋਧ ਕਰਦਿਆਂ ਰਾਤ (10 ਵਜੇ ਤੋਂ ਸਵੇਰੇ 5 ਵਜੇ ਤੱਕ) ਦਾ ਕਰਫਿਊ ਹਟਾ ਦਿੱਤਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਵਧੀਕ ਮੁੱਖ ਸਕੱਤਰ, ਗ੍ਰਹਿ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ 29 ਦਸੰਬਰ ਨੂੰ ਦਿੱਤੇ ਨਿਰਦੇਸ਼ਾਂ ਤਹਿਤ ਲਾਗੂ ਕੀਤੇ ਹਨ, ਜਿਨ੍ਹਾਂ ਮੁਤਾਬਕ, 1 ਜਨਵਰੀ ਤੋਂ ਸਮਾਜਿਕ ਇਕੱਠਾਂ, ਜਿਨ੍ਹਾਂ 'ਚ ਇਨਡੋਰ ਅਤੇ ਆਊਟਡੋਰ ਸ਼ਾਮਲ ਹਨ, ਦੀ ਗਿਣਤੀ ਹੁਣ ਕ੍ਰਮਵਾਰ 100 ਤੋਂ 200 ਅਤੇ 250 ਤੋਂ 500 ਤੱਕ ਵਧਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਹੋਟਲ, ਰੈਸਟੋਰੈਂਟਸ, ਮੈਰਿਜ ਪੈਲੇਸ ਆਦਿ ਨੂੰ ਰਾਤ 9.30 ਵਜੇ ਬੰਦ ਕਰਨ ਦੀ ਪਾਬੰਦੀ ਵੀ ਹਟਾ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਲਾਗੂ ਬੰਦਿਸ਼ਾਂ ਤੇ ਹਦਾਇਤਾਂ ਦੀ ਪਾਲਣਾਂ ਯਕੀਨੀ ਬਣਾਏ ਜਾਣ ਦੀ ਲੋੜ ਹੈ, ਜਿਨ੍ਹਾਂ 'ਚ ਮਾਸਕ ਪਹਿਨਣ ਅਤੇ ਜਨਤਕ ਥਾਵਾਂ 'ਤੇ ਥੁੱਕਣ ਦੀ ਮਨਾਹੀ ਅਤੇ ਦੋ ਗਜ਼ ਦੀ ਦੂਰੀ ਬਣਾ ਕੇ ਰੱਖਣੀ ਲਾਜਮੀ ਹੈ। ਉਲੰਘਣਾ ਕਰਨ ਵਾਲਿਆਂ ਵਿਰੁੱਧ ਆਫ਼ਤ ਪ੍ਰਬੰਧਨ ਐਕਟ 2005 ਦੀਆਂ ਧਾਰਾਵਾਂ 51 ਤੇ 60 ਅਤੇ ਆਈ.ਪੀ.ਸੀ. 1860 ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਕੁਮਾਰ ਅਮਿਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਵਿਰੁੱਧ ਜੰਗ ਨੂੰ ਜਿੱਤਣ ਲਈ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਧਾਰਤ ਸੰਚਾਲਨ ਵਿਧੀ (ਐਸ.ਓ.ਪੀਜ) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ