Thursday, April 25, 2024

Punjab

ਮਸਲੇ ਦਾ ਹੱਲ ਨਾ ਕੱਢਕੇ ਅਤੇ ਕਿਸਾਨਾਂ ਨੂੰ ਬੇਇੱਜ਼ਤ ਕਰਕੇ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ : ਭਗਵੰਤ ਮਾਨ

ਪੰਜਾਬ ਨਿਊਜ਼ ਐਕਸਪ੍ਰੈਸ | January 23, 2021 03:52 PM

ਚੰਡੀਗੜ੍ਹ:  ਕਿਸਾਨਾਂ ਅਤੇ ਕੇਂਦਰ ਸਰਕਾਰ ਵਿੱਚਕਾਰ ਹੋਈ 11ਵੇਂ ਗੇੜ ਦੀ ਮੀਟਿੰਗ ਅਸਫਲ ਰਹਿਣ ਉੱਤੇ ਆਮ ਆਦਮੀ ਪਾਰਟੀ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੇ ਬਜਾਏ ਨਿਕੰਮੀ ਤੇ ਅਸਫਲ ਸਿੱਧ ਹੋ ਰਹੀ ਹੈ।  ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਮਸਲਾ ਹੱਲ ਕਰਨ ਦੀ ਬਜਾਏ ਇਸ ਮਾਮਲੇ ਨੂੰ ਭੜਕਾਉਣ ਦਾ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸਰਕਾਰ ਨੇ ਕਿਸਾਨਾਂ ਦਾ ਮਸਲਾ ਹੱਲ ਕਰਨ ਦੀ ਬਜਾਏ ਕਿਸਾਨ ਆਗੂਆਂ ਦੀ ਬੇਇੱਜਤੀ ਕਰਨਾ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਗੱਡੀ ਹਮਲਾ ਕਰਵਾਕੇ ਸ਼ੀਸੇ ਭੰਨਣਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਦੇਸ਼ ਵਾਸੀਆਂ ਨੂੰ ਉਮੀਦ ਸੀ ਕਿ ਸਰਕਾਰ ਕਿਸਾਨਾਂ ਦੀ ਸਿੱਧੀ-ਸਾਦੀ ਮੰਗ ਨੂੰ ਮੰਨਦੇ ਹੋਏ ਤੁਰੰਤ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਮੰਨੇਗੀ। ਪ੍ਰੰਤੂ ਬਹੁਤ ਦੁੱਖਦਾਈ ਹੈ ਕਿ ਮੋਦੀ ਸਰਕਾਰ ਦੇ ਮੰਤਰੀਆਂ ਨੇ ਉਲਟਾਂ ਗੁੰਡਿਆਂ ਦੀ ਤਰ੍ਹਾਂ ਕਿਸਾਨ ਆਗੂਆਂ ਨੂੰ ਹੀ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਗੁੰਡਿਆਂ ਵੱਲੋਂ ਕਿਸਾਨ ਆਗੂਆਂ ਡਾਕਟਰ ਦਰਸ਼ਨ ਪਾਲ ਅਤੇ ਰਾਕੇਸ਼ ਟਿਕੈਤ ਨੂੰ ਲਗਾਤਾਰ ਦਿੱਤੀਆਂ ਜਾ ਰਹੀਆਂ ਜਾਨੋ ਮਾਰਨ ਦੀਆਂ ਧਮਕੀਆਂ ਅਤੇ ਪਰਿਵਾਰਾਂ ਖਿਲਾਫ ਕੀਤੀ ਜਾ ਰਹੀ ਭੱਦੀ ਸ਼ਬਦਵਲੀ ਨੇ ਭਾਰਤੀ ਜਨਤਾ ਪਾਰਟੀ ਦਾ ਅਸਲ ਚੇਹਰਾ ਸਾਹਮਣੇ ਲਿਆ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਲੋਕਤੰਤਰਿਕ ਦੇਸ਼ 'ਚ ਹਰੇਕ ਨਾਗਰਿਕ ਨੂੰ ਆਪਣੀ ਗੱਲ ਕਹਿਣ ਦੀ ਆਜ਼ਾਦੀ ਹੈ, ਪ੍ਰੰਤੂ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਇਹ ਕਹਿਣਾ ਕਿ ਉਨ੍ਹਾਂ ਮੀਡੀਆ ਵਿੱਚ ਆਪਣੀ ਗੱਲ ਕਿਉਂ ਕੀਤੀ, ਇਹ ਕਿਸੇ ਐਂਮਰਜੈਂਸੀ ਤੋਂ ਘੱਟ ਨਹੀਂ ਹੈ, ਜਿਸ ਦੌਰਾਨ ਮੁੱਢਲੇ ਅਧਿਕਾਰਾਂ ਨੂੰ ਕੁਚਲਿਆ ਜਾਂਦਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਕ ਲੋਕਤੰਤਰ ਢੰਗ ਨਾਲ ਚੁਣੇ ਗਈ ਕੇਂਦਰ ਸਰਕਾਰ ਅੱਜ ਦੇਸ਼ ਵਿੱਚ ਇਕ ਤਾਨਾਸ਼ਾਹ ਦੀ ਤਰ੍ਹਾਂ ਰਾਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਤਾਂ ਇਹ ਸੀ ਕਿ ਉਹ ਆਪਣੇ ਦੇਸ਼ ਦੇ ਅੰਨਦਾਤਾ ਦੀ ਮੰਗ ਨੂੰ ਮੰਨਦੀ ਹੋਈ ਤੁਰੰਤ ਕਾਲੇ ਕਾਨੂੰਨ ਰੱਦ ਕਰਦੀ, ਪ੍ਰੰਤੂ ਸਰਕਾਰ ਕਿਸਾਨਾਂ ਦੇ ਸਬਰ ਦੀ ਪ੍ਰੀਖਿਆ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਡਰਾਉਣ, ਧਮਕਾਉਣ ਜਾਂ ਭਟਕਾਉਣ ਵਾਲੀਆਂ ਘਟੀਆਂ ਚਾਲਾਂ ਬੰਦ ਕਰਕੇ ਤੁਰੰਤ ਮੌਤ ਦੇ ਵਾਰੰਟ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ