Friday, April 26, 2024

Punjab

ਵਿਜੈ ਇੰਦਰ ਸਿੰਗਲਾ ਨੇ ਅੰਤਰਰਾਸ਼ਟਰੀ ਸਿੱਖਿਆ ਦਿਵਸ ਅਤੇ ਕੌਮੀ ਬਾਲੜੀ ਦਿਵਸ ਮੌਕੇ ਨੌਜਵਾਨਾਂ ਨੂੰ ਦਿੱਤੀ ਵਧਾਈ

January 24, 2021 06:23 PM

ਚੰਡੀਗੜ:  ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਸੂਬੇ ਦੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਸਿੱਖਿਆ ਦਿਵਸ ਅਤੇ ਰਾਸ਼ਟਰੀ ਬਾਲੜੀ ਦਿਵਸ ਦੀ ਵਧਾਈ ਦਿੱਤੀ ਅਤੇ  ਭਵਿੱਖ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਆਸ ਅਤੇ ਅਰਦਾਸ ਕੀਤੀ।

ਆਪਣੇ ਟਵੀਟ ਸੰਦੇਸ਼ ਰਾਹੀਂ ਕੈਬਨਿਟ ਮੰਤਰੀ ਨੇ ਕਿਹਾ , “ਸਿੱਖਿਆ, ਸਾਡੀ ਅੰਦਰੂਨੀ ਉੂਰਜਾ ਨੂੰ ਸੇਧ ਦੇਣ, ਤੁਹਾਡੇ ਸੁਪਨਿਆਂ ਨੂੰ ਪਰਵਾਜ਼ , ਅਤੇ  ਸਖਸੀਅਤ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ #ਅੰਤਰਰਾਸ਼ਟਰੀ ਸਿੱਖਿਆ ਦਿਵਸ ਮੌਕੇ , ਆਓ ਆਪਾਂ ਸਿੱਖਿਆ ਦੀ ਸੌਗਾਤ ਦੇਣ ਦਾ ਪ੍ਰਣ ਕਰੀਏ ਅਤੇ ਸੁਨਹਿਰੇ ਭਵਿੱਖ, ਲੋਕਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਅਗਾਂਹਵਧੂ ਸਮਾਜਾਂ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਈਏ।’’
ਇਸ ਮੌਕੇ ਕੈਬਨਿਟ ਮੰਤਰੀ ਨੇ ਕੌਮੀ ਬਾਲੜੀ ਦਿਵਸ ‘ਤੇ ਨਿੱਘੀ ਵਧਾਈ ਵੀ ਦਿੱਤੀ ਅਤੇ ਧੀਆਂ ਨੂੰ ਰੂੜੀਵਾਦੀ ਮਾਨਸਿਕਤਾ ਅੱਗੇ ਝੁਕਣ ਦੀ ਥਾਂ ਡੱਟ ਕੇ ਜੀਵਨ ਨਿਰਵਾਹ ਕਰਨ ਦਾ ਸੰਕਲਪ ਲੈਣ ਲਈ ਵੀ ਅਪੀਲ ਕੀਤੀ। ਉਹਨਾਂ ਟਵੀਟ ਕੀਤਾ “ਆਓ ਅਸੀਂ ਆਪਣੇ ਯਤਨਾਂ ਨੂੰ ਅੱਗੇ ਵਧਾਉਂਦਿਆਂ ਧੀਆਂ ਦੀ ਸਿੱਖਿਆ ਪ੍ਰਾਪਤੀ ਅਤੇ ਸੁਪਨੇ ਸਰ ਕਰਨ ਨੂੰ ਯਕੀਨੀ ਬਣਾਉਣ ਵਿੱਚ ਯੋਗਦਾਨ ਪਾਈਏ ਕਿਉਂਕਿ ਕੋਈ ਵੀ ਸਮਾਜ ਔਰਤਾਂ ਦੀ ਭਾਗੀਦਾਰੀ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦਾ!“ ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਵਲ ਮੁੰਡਿਆਂ ਦੇ ਤਿਉਹਾਰ ਮਨਾਉਣ ਦੀ ਰਵਾਇਤ ਨੂੰ ਤੋੜਨ ਲਈ ‘ਧੀਆਂ ਦੀ ਲੋਹੜੀ’ ਮਨਾਉਣ ਦਾ ਫੈਸਲਾ ਕੀਤਾ ਹੈ।
ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਰਾਹੀਂ ਨੌਜਵਾਨ ਪੀੜੀ ਨੂੰ ਸਮਰੱਥ ਬਣਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਆਨਲਾਈਨ ਅਧਿਐਨ ਦੀ ਸਹੂਲਤ ਦੇਣ ਲਈ 1.74 ਲੱਖ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਹਨ। ਰਾਜ ਸਰਕਾਰ ਨੇ ਔਰਤਾਂ ਲਈ ਸਰਕਾਰੀ ਨੌਕਰੀਆਂ ਵਿਚ 33% ਰਾਖਵਾਂਕਰਨ ਅਤੇ ਪੀ.ਆਰ.ਆਈਜ਼ ਤੇ ਸ਼ਹਿਰੀ ਸਥਾਨਕ ਇਕਾਈਆਂ ਵਿੱਚ 50% ਰਾਖਵਾਂਕਰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ।   

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ