Wednesday, September 09, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

Punjab

PUNJAB SIR 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ

ਪੰਜਾਬ ਨਿਊਜ਼ ਐਕਸਪ੍ਰੈੱਸ | September 09, 2026 06:19 PM

- *ਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾ*

ਚੰਡੀਗੜ੍ਹ, 9 ਸਤੰਬਰ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ)2026 ਤਹਿਤ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਏ ਡਰਾਫਟ ਵੋਟਰ ਖਰੜੇ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਲਈ ਆਖ਼ਰੀ ਮਿਤੀ 12 ਸਤੰਬਰ 2026 ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਇੱਥੇ ਸਾਂਝੀ ਕੀਤੀ ਗਈ ।

ਸ੍ਰੀਮਤੀ ਮਿਤਰਾ ਨੇ ਅੱਗੇ ਦੱਸਿਆ ਕਿ ਈਆਰਓ ਵੱਲੋਂ ਇਤਰਾਜ਼ ਅਤੇ ਦਾਅਵਿਆਂ ਦਾ ਨਾਲੋ-ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਨਿਪਟਾਰੇ ਦਾ ਇਹ ਕਾਰਜ 8 ਅਕਤੂਬਰ 2026 ਤੱਕ ਜਾਰੀ ਰਹੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।

ਉਨ੍ਹਾਂ ਪੰਜਾਬ ਰਾਜ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਡਰਾਫਟ ਵੋਟਰ ਖਰੜੇ ਵਿੱਚ ਆਪਣੇ ਵੋਟ ਸਬੰਧੀ ਤੱਥ ਜਾਂਚ ਲੈਣ ਅਤੇ ਜੇਕਰ ਕੋਈ ਇਸ ਸਬੰਧੀ ਇਤਰਾਜ਼ ਹੈ ਤਾਂ ਉਹ 12 ਸਤੰਬਰ 2026 ਤੱਕ ਪੇਸ਼ ਕਰ ਦਿੱਤਾ ਜਾਵੇ।

ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਕਰਕੇ ਪੰਜਾਬ ਰਾਜ ਦੇ ਸਾਰੇ 18 ਸਾਲ ਦੇ ਨੌਜਵਾਨਾਂ ਅਤੇ ਮਿਤੀ 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਜਾ ਰਹੇ ਨੌਜਵਾਨਾਂ ਅਪੀਲ ਕੀਤੀ ਕਿ ਉਹ ਫਾਰਮ ਨੰਬਰ 6ਏ ਭਰਕੇ ਬੀਐਲਓ ਕੋਲ ਜਮ੍ਹਾਂ ਕਰਵਾ ਸਕਦੇ ਹਨ।

ਕੋਈ ਵੀ ਵਿਅਕਤੀ ਜਿਸਦਾ ਨਾਮ ਪਹਿਲਾਂ ਹੀ 13 ਅਗਸਤ 2026 ਨੂੰ ਪ੍ਰਕਾਸ਼ਿਤ ਡਰਾਫਟ ਰੋਲ ਵਿੱਚ ਮੌਜੂਦ ਹੈ, ਉਹ ਐਂਟਰੀਆਂ ਵਿੱਚ ਸੁਧਾਰ, ਪਤਾ ਬਦਲਾਉਣ ਜਾਂ ਹੋਰ ਵੇਰਵਿਆਂ ਨੂੰ ਅਪਡੇਟ ਕਰਨ ਲਈ ਫਾਰਮ 8 ਜਮ੍ਹਾਂ ਕਰਵਾ ਸਕਦਾ ਹੈ।

ਇਸ ਸਬੰਧੀ ਅਰਜ਼ੀਆਂ https://voters.eci.gov.in ’ਤੇ ਔਨਲਾਈਨ, ਮੋਬਾਈਲ ਐਪ ਰਾਹੀਂ, ਬੂਥ ਲੈਵਲ ਅਫਸਰਾਂ ਰਾਹੀਂ ਆਫ਼ਲਾਈਨ, ਈ.ਆਰ.ਓ./ਏ.ਈ.ਆਰ.ਓ. ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਸ਼੍ਰੀਮਤੀ ਮਿੱਤਰਾ ਨੇ ਜ਼ੋਰ ਦਿੰਦਿਆਂ ਕਿਹਾ, ‘‘ਵੋਟਿੰਗ ਸਿਰਫ਼ ਇੱਕ ਨਾਗਰਿਕ ਫਰਜ਼ ਨਹੀਂ ਸਗੋਂ ਇੱਕ ਮੌਲਿਕ ਸੰਵਿਧਾਨਕ ਅਧਿਕਾਰ ਹੈ ਜਿਸ ਰਾਹੀਂ ਨੌਜਵਾਨ ਨਾਗਰਿਕ ਸਰਗਰਮੀ ਨਾਲ ਦੇਸ਼ ਦੇ ਸ਼ਾਸਨ ਅਤੇ ਭਵਿੱਖ ਨੂੰ ਆਕਾਰ ਦਿੰਦੇ ਹਨ।’’

Have something to say? Post your comment

google.com, pub-6021921192250288, DIRECT, f08c47fec0942fa0

Punjab

ਭੋਆ ਹਲਕੇ ਦੇ ਵਿਕਾਸ ਨੂੰ ਮਿਲੀ ਨਵੀਂ ਗਤੀ, ਤਿੰਨ ਪੁਲਾਂ ’ਤੇ ਖਰਚੇ ਕੀਤੇ ਜਾਣਗੇ ਕਰੀਬ 62 ਕਰੋੜ ਰੁਪਏ: ਕਟਾਰੂਚੱਕ

CM ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ CII ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ ਦਾ ਹੈਲਪ ਡੈਸਕ ਕਰਮਚਾਰੀ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ 'ਤੇ ਵਾਰ ਦਾ 232ਵਾਂ ਦਿਨ: ਪੰਜਾਬ ਪੁਲਿਸ ਵੱਲੋਂ 549 ਥਾਈਂ ਛਾਪੇਮਾਰੀ; 200 ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਜਣੇ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਡਾ. ਬਲਜੀਤ ਕੌਰ ਨੇ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਨਾਲ ਮਨਾਈ ਤੀਜ ਤੇ ਰੱਖੜੀ

ਆਪ ਨੇ ਹੀ ਪੰਥ ਨੂੰ ਦੋਫਾੜ ਕਰਨ ਵਾਸਤੇ ’ਵਾਰਿਸ’ ਦੀ ਸਥਾਪਨਾ ਕੀਤੀ, ਦੋਵੇਂ ਪਾਰਟੀਆਂ ਰਲ ਕੇ ਬੇਅਦਬੀ ਮਾਮਲੇ ’ਤੇ ਅਕਾਲੀ ਦਲ ਦੇ ਖਿਲਾਫ ਕੂੜ ਪ੍ਰਚਾਰ ਕਰ ਰਹੀਆਂ: ਸੁਖਬੀਰ ਬਾਦਲ

ਅਮਨ ਅਰੋੜਾ ਨੇ 100-125 ਫੀਸਦ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅੰਮ੍ਰਿਤਸਰ ਵਿੱਚ ASI ਨੂੰ ਤੇਜ਼ ਰਫ਼ਤਾਰ ਵਾਹਨ ਨੇ ਕੁਚਲਿਆ, CCTV ਆਈ ਸਾਹਮਣੇ