Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਵਾਸਤੇ ਵਿਦਿਆਰਥੀਆਂ ਤੋਂ ਟ੍ਰਾਂਸਫਰ ਸਰਟੀਫਿਕੇਟ ਨਾ ਲੈਣ ਦੀ ਸਕੂਲ ਮੁਖੀਆਂ ਨੂੰ ਹਦਾਇਤ

PUNJAB NEWS EXPRESS | September 09, 2020 05:03 PM

ਚੰਡੀਗੜ੍ਹ:ਪੰਜਾਬ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਲਈ ਮਜ਼ਬੂਰ ਨਾ ਕਰਨ ਵਾਸਤੇ ਸਕੂਲ ਮੁਖੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਕੂਲ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਨੇ ਇਸ ਸਬੰਧ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਲਿਖੇ ਪੱਤਰ ਵਿੱਚ ਇਹ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦਾਖਲੇ ਸਬੰਧੀ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਸਬੰਧ ਵਿੱਚ ਕੋਈ ਮੁਸ਼ਕਲ ਨਾ ਆਵੇ।

ਬੁਲਾਰੇ ਅਨੁਸਾਰ ਸਿੱਖਿਆ ਸਕੱਤਰ ਨੇ ਆਪਣੇ ਪੱਤਰ ਵਿੱਚ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਲਈ ਮਜ਼ਬੂਰ ਨਾ ਕੀਤਾ ਜਾਵੇ ਅਤੇ ਉਨ੍ਹਾਂ ਨੇ ਅਜਿਹੇ ਵਿਦਿਆਰਥੀਆਂ ਨੂੰ ਆਪਣੇ ਪੱਧਰ ’ਤੇ ਦਾਖਲਾ ਦੇਣ ਲਈ ਸਕੂਲ ਮੁਖੀਆਂ ਨੂੰ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਟ੍ਰਾਂਸਫਰ ਸਰਟੀਫਿਕੇਟ ਨਾ ਹੋਣ ਵਾਲੇ ਵਿਦਿਆਰਥੀਆ ਦੇ ਮਾਪਿਆਂ ਤੋਂ ਪੜ੍ਹਾਈ ਦੇ ਸਬੰਧ ਵਿੱਚ ਲਿਖਤੀ ਤੌਰ ’ਤੇ ਲਿਆ ਜਾਵੇ। ਬੁਲਾਰੇ ਅਨੁਸਾਰ ਟ੍ਰਾਂਸਫਰ ਸਰਟੀਫਿਕੇਟ ਨਾ ਦੇਣ ਵਾਲੇ ਸਕੂਲਾਂ ਦੇ ਨਾਂ ਮੁੱਖ ਦਫਤਰ ਨੂੰ ਭੇਜਣ ਵਾਸਤੇ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਵੇਰੀਫਿਕੇਸ਼ਨ ਦਾ ਨਵਾਂ ਸ਼ਡਿਊਲ ਜਾਰੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਅੰਤਿਮ ਵਿਦਾਈ ਦਾ ਹੱਕ ਵੀ ਨਹੀਂ ਮਿਲਿਆ: ਸੁਖਬੀਰ ਬਾਦਲ

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ

ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਢੀਂਡਸਾ

ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ, ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਗਿਆਸਪੁਰਾ

ਵਿਜੀਲੈਂਸ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸ਼ੇਰੋਂ ਪਿੰਡ ਵਾਸੀ ਮੋਹਨਜੀਤ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ ਪਹੁੰਚਿਆ