Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ 'ਚ 'ਵੇਰਕਾ ਹਲਦੀ ਦੁੱਧ' ਜਾਰੀ

PUNJAB NEWS EXPRESS | September 23, 2020 04:47 PM

ਪਟਿਆਲਾ:ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਬਿਮਾਰੀਆਂ ਦੇ ਨਾਲ ਲੜ੍ਹਨ ਲਈ ਸਰੀਰ ਦੀ ਅੰਦਰੂਨੀ ਸਮਰੱਥਾ ਵਧਾਉਣ ਲਈ ਮਿਲਕਫੈਡ ਦੁਆਰਾ ਤਿਆਰ ਇੱਕ ਪੌਸਟਿਕ ਪੀਣ ਵਾਲਾ ਪਦਾਰਥ 'ਵੇਰਕਾ ਹਲਦੀ ਦੁੱਧ' ਅੱਜ ਪਟਿਆਲਾ ਤੋਂ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਇਹ ਦੁੱਧ ਚੰਡੀਗੜ੍ਹ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਾਰੀ ਕਰ ਚੁੱਕੇ ਹਨ ਪਰੰਤੂ ਇਸ ਨੂੰ ਆਮ ਲੋਕਾਂ ਤੱਕ ਹੇਠਲੇ ਪੱਧਰ 'ਤੇ ਪੁੱਜਦਾ ਕਰਨ ਲਈ ਜ਼ਿਲ੍ਹਿਆਂ 'ਚ ਵੀ ਜਾਰੀ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸ.ਡੀ.ਐਮ. ਸ. ਚਰਨਜੀਤ ਸਿੰਘ ਅਤੇ ਵੇਰਕਾ ਮਿਲਕ ਪਲਾਂਟ ਪਟਿਆਲਾ ਦੇ ਜਨਰਲ ਮੈਨੇਜਰ ਸ. ਗੁਰਮੇਲ ਸਿੰਘ ਵੀ ਮੌਜੂਦ ਸਨ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਬਿਮਾਰੀਆਂ ਦੇ ਨਾਲ ਲੜਨ ਦੀ ਅੰਦਰੂਨੀ ਸਮਰੱਥਾਵਧਾਉਣ ਦੇ ਪੱਖ ਤੋਂ ਹਲਦੀ ਦੇ ਔਸਧੀ ਗੁਣਾਂ ਨਾਲ ਭਰਪੂਰ ਇਹ ਉਤਪਾਦ ਕੋਵਿਡ ਮਹਾਂਮਾਰੀ ਦੌਰਾਨ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਹਲਦੀ ਦੁੱਧ ਕੋਰੋਨਾ ਵਾਇਰਸ ਖ਼ਿਲਾਫ਼ ਜੰਗ 'ਚ ਤੰਦਰੁਸਤ ਰਹਿਣ ਅਤੇ ਆਪਣੀ ਰੋਗ ਪ੍ਰਤੀਰੋਧਕ ਸਕਤੀ (ਇਮਿਉਨਟੀ) ਵਧਾਉਣ ਲਈ ਬਦਲਵੇਂ ਤਰੀਕੇ ਵਜੋਂ ਸਾਹਮਣੇ ਆਇਆ ਹੈ।
ਡਿਪਟੀ ਕਮਿਸ਼ਨਰ ਨੇ ਵੇਰਕਾ ਦੇ ਹਵਾਲੇ ਨਾਲ ਦੱਸਿਆ ਕਿ ਵੇਰਕਾ ਹਲਦੀ ਦੁੱਧ ਇਕ ਵਿਲੱਖਣ ਹਲਦੀ ਫਾਰਮੂਲੇ ਦੀ ਵਰਤੋਂ ਕਰਕੇ ਤਿਆਰ ਕੀਤਾ ਗਿਆ ਸੀ, ਜਿਸ ਨੂੰ ਪੰਜਾਬੀ ਯੂਨੀਵਰਸਿਟੀ ਦੇ ਬਾਇਓਤਕਨਾਲੋਜੀ ਵਿਭਾਗ, ਦੁਆਰਾ ਵਿਕਸਤ ਤੇ ਪੇਟੈਂਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਮ ਹਲਦੀ ਨਾਲੋਂ ਮਨੁੱਖੀ ਸਰੀਰ ਦੀ ਹਜਮ ਕਰਨ ਦੀ ਸਕਤੀ ਨੂੰ 10 ਗੁਣਾ ਜਿਆਦਾ ਕਰਦਾ ਹੈ ਅਤੇ ਦੁੱਧ ਵਿਚ ਪੂਰੀ ਤਰ੍ਹਾਂ ਘੁਲਣਸੀਲ ਹੋਣ ਕਾਰਨ ਇਸ ਫਾਰਮੂਲੇ ਨੇ ਉਤਪਾਦ ਨੂੰ ਇਕ ਸੁਚਾਰੂ ਬਣਤਰ ਦਿੱਤੀ ਹੈ।
ਵੇਰਕਾ ਮਿਲਕ ਪਲਾਂਟ ਪਟਿਆਲਾ ਦੇ ਜਨਰਲ ਮੈਨੇਜਰ ਸ. ਗੁਰਮੇਲ ਸਿੰਘ ਦੱਸਿਆ ਕਿ ਵੇਰਕਾ ਨੇ ਇਸ ਸੁਆਦੀ, ਸਿਹਤਮੰਦ ਅਤੇ ਇਮਿਉਨਟੀ ਨੂੰ ਵਧਾਉਣ ਵਾਲੇ ਡਰਿੰਕ, ਜਿਸ ਵਿੱਚ ਕਰਕੂਮਿਨਔਡਸ ਅਤੇ ਨਾਨ-ਕਰਕੁਮਿਨੋਇਡਜ ਜਿਵੇਂ ਟੂਰਮੇਰੋਨਜ ਦੋਵਾਂ ਦੇ ਲਾਭ ਹਨ, ਨੂੰ ਤਿਆਰ ਕਰਨ ਲਈ 50 ਸਾਲਾਂ ਤੋਂ ਵੱਧ ਸਮੇਂ ਦੀ ਆਪਣੀਮੁਹਾਰਤ, ਗਿਆਨ ਅਤੇ ਤਜਰਬੇ ਦੀ ਵਰਤੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ ਪੰਜਾਬ 'ਚ ਵੇਰਕਾ ਹਲਦੀ ਦੁੱਧ ਦੀ ਸਪਲਾਈ ਕਰਨ ਦਾ ਮਾਣ ਪਟਿਆਲਾ ਦੇ ਵੇਰਕਾ ਪਲਾਂਟ ਨੂੰ ਹਾਸਲ ਹੋਇਆ ਹੈ ਅਤੇ ਪਲਾਂਟ ਵੱਲੋਂ ਰੋਜ਼ਾਨਾ 20 ਤੋਂ 25 ਹਜ਼ਾਰ ਹਲਦੀ ਦੁੱਧ ਦੀਆਂ ਬੋਤਲਾਂ ਪੈਕ ਕੀਤੀਆਂ ਜਾਂਦੀਆਂ ਹਨ।
ਸ. ਗੁਰਮੇਲ ਸਿੰਘ ਨੇ ਦੱਸਿਆ ਕਿ ਵੇਰਕਾ ਹਲਦੀ ਦੁੱਧ ਮਿਸਨ ਫ਼ਤਿਹ ਦੇ ਹਿੱਸੇ ਵਜੋਂ 25 ਰੁਪਏ (200 ਮਿਲੀਲੀਟਰ) ਦੀ ਕੀਮਤ ਵਿੱਚ ਲਾਂਚ ਕੀਤਾ ਗਿਆ ਹੈ ਜੋ ਸਮਾਜ ਦੇ ਸਾਰੇ ਵਰਗਾਂ ਵਿੱਚ ਹੈ ਅਤੇ ਇਹ ਦੁੱਧ ਛੋਟੀ ਉਮਰ ਦੇ ਬੱਚਿਆਂ ਤੇ ਬਜੁਰਗਾਂ ਦੀ ਸਿਹਤ ਲਈ ਲਾਭਕਾਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਉਤਪਾਦ ਸਾਰੀਆਂ ਪ੍ਰਚੂਨ ਦੁਕਾਨਾਂ ਅਤੇ ਵੇਰਕਾ ਬੂਥਾਂ 'ਤੇ ਉਪਲੱਬਧ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ