Saturday, May 18, 2024

Punjab

ਪੰਜਾਬ ਸਰਕਾਰ ਵਲੋਂ ਜੇ.ਈ ਅਤੇ ਇਸ ਤੋਂ ਉਪਰਲੇ ਪੱਧਰ ਦੇ ਇੰਜਨੀਅਰਾਂ ਦੀਆਂ ਅਸਾਮੀਆਂ ਸਾਂਝੇ ਇਮਤਿਹਾਨ ਰਾਹੀਂ ਭਰਨ ਦਾ ਫੈਸਲਾ

PUNJAB NEWS EXPRESS | October 15, 2020 05:41 PM

ਚੰਡੀਗੜ੍ਹ:ਪੰਜਾਬ ਸਰਕਾਰ ਵਲੋਂ ਸਾਰੇ ਵਿਭਾਗਾਂ/ ਬੋਰਡਾਂ/ ਕਾਰਪੋਰੇਸ਼ਨਾਂ/ ਅਥਾਰਟੀਆਂ ਆਦਿ ਵਿਚ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਇਸ ਤੋਂ ਉਪਰਲੇ ਪੱਧਰ ਦੀਆਂ ਸਾਰੀਆਂ ਇੰਜੀਨੀਅਰਿੰਗ ਅਸਾਮੀਆਂ ਲਈ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ) ਰਾਹੀਂ ਇਕ ਸਾਂਝੇ ਇਮਤਿਹਾਨ ਨਾਲ ਕੀਤੀ ਜਾਵੇਗੀ।

ਪੰਜਾਬ ਰੋਜ਼ਗਾਰ ਉਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫੈਸਲਾ ਹਾਲ ਹੀ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਸੀ,  ਜਿਸ ਨਾਲ ਇਨ੍ਹਾਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਵਿੱਚ ਇਕਸਾਰਤਾ ਆਵੇਗੀ।

ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਨੌਕਰੀ ਦੇ ਚਾਹਵਾਨ ਯੋਗ ਨੌਜਵਾਨਾਂ ਲਈ ਵਧੇਰੇ ਲਾਭਕਾਰੀ ਸਿੱਧ ਹੋਵੇਗਾ ਅਤੇ ਮੌਜੂਦਾ ਸਮੇਂ ਵੱਖ-ਵੱਖ ਏਜੰਸੀਆਂ ਦੇ  ਪੱਧਰਾਂ `ਤੇ ਚਲਾਈ ਜਾ ਰਹੀ ਭਰਤੀ ਪ੍ਰਕਿਰਿਆ ਨੂੰ ਸੁਖਾਲਾ ਬਣਾਏਗਾ। ਇਕੋ ਚੈਨਲ ਅਤੇ ਸਾਂਝੇ ਇਮਤਿਹਾਨ ਰਾਹੀਂ ਭਰਤੀ ਪ੍ਰਕ੍ਰਿਆ ਵਿਚ ਇਕਸਾਰਤਾ ਆਵੇਗੀ ਅਤੇ ਭਰਤੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰੇਗੀ।

ਸ੍ਰੀ ਚੰਨੀ ਨੇ ਅੱਗੇ ਕਿਹਾ ਕਿ ਨੌਕਰੀ ਤਲਾਸ਼ ਰਹੇ ਯੋਗ ਨੌਜਵਾਨ ਹੁਣ ਆਪਣੀ ਤਿਆਰੀ ਲਈ ਇੱਕੋ ਸਿਲੇਬਸ ‘ਤੇ ਧਿਆਨ ਕੇਂਦਰਤ ਕਰ ਸਕਣਗੇ। ਉਹਨਾਂ ਅੱਗੇ ਕਿਹਾ ਕਿ ਇਸ ਨਾਲ ਬਿਨੈਕਾਰਾਂ ਅਤੇ ਸੂਬੇ `ਤੇ ਵਿੱਤੀ ਬੋਝ ਘਟੇਗਾ ਜਿਸ ਨੂੰ ਵੱਖ-ਵੱਖ ਟੈਸਟ ਕਰਵਾਉਣ ਲਈ ਵਾਧੂ ਵਿੱਤੀ ਬੋਝ ਝੱਲਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ ਪੜਾਅਵਾਰ ਅਤੇ ਸਮਾਂਬੱਧ ਢੰਗ ਨਾਲ ਸਰਕਾਰੀ ਵਿਭਾਗਾਂ,  ਬੋਰਡਾਂ,  ਕਾਰਪੋਰੇਸ਼ਨਾਂ ਅਤੇ ਏਜੰਸੀਆਂ ਵਿੱਚ ਖਾਲੀ ਅਸਾਮੀਆਂ ਭਰਨ ਲਈ ਸੂਬਾ ਰੋਜ਼ਗਾਰ ਯੋਜਨਾ 2020-22 ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਕਿਹਾ ਕਿ ਇਹ ਭਰਤੀ ਪ੍ਰਕਿਰਿਆ ਨੂੰ ਘਰ ਘਰ ਰੋਜ਼ਗਾਰ ਮਿਸ਼ਨ ਹੇਠ ਲਿਆ ਕੇ ਸੁਖਾਲਾ ਬਣਾਉਣ ਸਬੰਧੀ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਅੱਗੇ  ਕਿਹਾ ਕਿ ਸਰਕਾਰੀ ਅਸਾਮੀਆਂ ਲਈ ਭਰਤੀ ਵਿਚ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਲਈ ਅਜਿਹੇ ਹੋਰ ਕਦਮ ਚੁੱਕੇ ਜਾਣਗੇ। ਇਕੋ ਪ੍ਰੀਖਿਆ ਦਾ ਲਾਭ ਇਹ ਵੀ ਹੋਵੇਗਾ ਕਿ ਇਕੋ ਸਮੇਂ ਵੱਡੀ ਗਿਣਤੀ ਵਿਚ ਖਾਲੀ ਅਸਾਮੀਆਂ ਲਈ ਭਰਤੀ ਕੀਤੀ ਜਾ ਸਕੇਗੀ,  ਜਿਸ ਨਾਲ ਸਰਕਾਰੀ ਅਮਲੇ ਦੇ ਯਤਨਾਂ ਅਤੇ ਸਮੇਂ ਦੀ ਬਚਤ ਹੋਵੇਗੀ। ਉਨ੍ਹਾਂ ਅੱਗੇ  ਕਿਹਾ ਕਿ ਇਸ ਨਾਲ ਅਜਿਹੀ ਸਥਿਤੀ ਵੀ ਨਹੀਂ ਬਣੇਗੀ ਜਿੱਥੇ ਇਕੋ ਬਿਨੇਕਾਰ ਕਈ ਅਸਾਮੀਆਂ ਲਈ ਚੁਣਿਆ ਜਾਂਦਾ ਹੈ ਜਿਸ ਨਾਲ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਵਿਚ ਬੇਲੋੜੀ ਦੇਰੀ ਹੁੰਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ