Thursday, October 15, 2026
ਤਾਜਾ ਖਬਰਾਂ
• ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ

Punjab

ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਹਰ ਹਾਲ ਕਰੇਗੀ-ਧਰਮਸੋਤ

PUNJAB NEWS EXPRESS | October 17, 2020 02:27 PM

ਨਾਭਾ:ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਹਰ ਹਾਲ ਕਰੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ 3 ਕਿਸਾਨ ਮਾਰੂ ਕਾਨੂੰਨਾਂ ਖ਼ਿਲਾਫ਼ ਲੜੀ ਜਾ ਰਹੀ ਲੜਾਈ ਨੂੰ ਮੁਕਾਮ 'ਤੇ ਪਹੁੰਚਾਇਆ ਜਾਵੇਗਾ।
ਅੱਜ ਨਾਭਾ ਦੇ ਪਿੰਡ ਅੱਚਲ ਵਿਖੇ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਪਟਿਆਲਾ ਜ਼ਿਲ੍ਹੇ 'ਚ ਸ਼ੁਰੂਆਤ ਕਰਵਾਉਣ ਮੌਕੇ ਸ. ਧਰਮਸੋਤ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਨੂੰ ਇੱਕ ਵਿਸ਼ੇਸ਼ ਤੋਹਫ਼ਾ ਦਿੱਤਾ ਹੈ, ਜਿਸ ਕਰਕੇ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 9 ਬਲਾਕਾਂ ਦੇ 117 ਪਿੰਡਾਂ 'ਚ 121 ਕਰੋੜ ਰੁਪਏ ਦੀ ਲਾਗਤ ਨਾਲ 2959 ਕੰਮ ਕਰਵਾਏ ਜਾਣਗੇ। ਜਦੋਂਕਿ ਇਕੱਲੇ ਨਾਭਾ ਬਲਾਕ 'ਚ ਹੀ 20.12 ਕਰੋੜ ਰੁਪਏ ਦੀ ਲਾਗਤ ਨਾਲ 405 ਕੰਮ ਕਰਵਾਏ ਜਾਣਗੇ।
ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਐਮ.ਪੀ. ਸ੍ਰੀ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵੈਬ ਕਾਨਫਰੰਸ ਰਾਹੀਂ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਨੂੰ ਆਨਲਾਈਨ ਸ਼ੁਰੂ ਕਰਨ ਮੌਕੇ ਪਟਿਆਲਾ ਜ਼ਿਲ੍ਹੇ ਦੇ 117 ਪਿੰਡਾਂ ਨੂੰ ਸਮਾਰਟ ਬਣਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਨਾਭਾ ਬਲਾਕ ਦੇ ਪਿੰਡ ਅੱਚਲ ਵਿਖੇ ਕਰਵਾਈ। ਉਨ੍ਹਾਂ ਨੇ ਪਿੰਡ ਦੇ ਸਰਕਾਰੀ ਮਿਡਲ ਸਮਾਰਟ ਸਕੂਲ ਵਿਖੇ ਨਵੇਂ ਉਸਾਰੇ ਕਮਰੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ 3 ਕਿਸਾਨ ਮਾਰੂ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ, ਜਿਸ ਦੌਰਾਨ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦੀ ਗੱਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਮਾਰਨ ਲੱਗੀ ਹੋਈ ਹੈ ਪਰੰਤੂ ਕਾਂਗਰਸ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਆਪਣੀ ਲੜਾਈ ਡੱਟਕੇ ਲੜੇਗੀ।
ਸ. ਧਰਮਸੋਤ ਨੇ ਹੋਰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਭ੍ਰਿਸ਼ਟਾਚਾਰ ਮੁਕਤ ਅਤੇ ਗੁਣਵੱਤਾ ਭਰਪੂਰ ਕਾਰਜ ਕਰਵਾਕੇ ਸਾਰੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਦੀ ਆਪਣੀ ਵਚਨਬੱਧਤਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਪਿੰਡਾਂ ਦਾ ਵਿਕਾਸ ਬਿਨ੍ਹਾਂ ਕਿਸੇ ਵਿਤਕਰੇ ਤੋਂ ਕਰਨ ਦੇ ਮਿੱਥੇ ਟੀਚੇ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਕਰਦਿਆਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਦੌਰਾਨ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪ੍ਰਤੀ ਬਲਾਕ 5 ਖੇਡ ਸਟੇਡੀਅਮਾਂ ਤਹਿਤ ਪਿੰਡਾਂ 'ਚ 750 ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਤੋਂ ਬਿਨ੍ਹਾਂ ਸਰਕਾਰ ਨੇ 15 ਲੱਖ ਬੇਰੁਜ਼ਗਾਰਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਅਤੇ ਹੁਣ 1 ਲੱਖ ਸਰਕਾਰੀ ਅਸਾਮੀਆਂ 'ਤੇ ਭਰਤੀ ਸ਼ੁਰੂ ਕੀਤੀ ਜਾ ਰਹੀ ਹੈ।
ਇਸ ਦੌਰਾਨ ਬਲਾਕ ਸੰਮਤੀ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ, ਐਸ.ਡੀ.ਐਮ. ਸ੍ਰੀ ਕਾਲਾ ਰਾਮ ਕਾਂਸਲ, ਡੀ.ਐਸ.ਪੀ. ਸ੍ਰੀ ਰਾਜੇਸ਼ ਛਿੱਬੜ, ਸ. ਧਰਮਸੋਤ ਦੇ ਪੀਏ ਚਰਨਜੀਤ ਬਾਤਿਸ਼, ਬੀ.ਡੀ.ਪੀ.ਓ ਸੁਰਿੰਦਰ ਸਿੰਘ ਧਾਲੀਵਾਲ, ਸਰਪੰਚ ਪਰਮਜੀਤ ਕੌਰ, ਯਾਦਵਿੰਦਰ ਸਿੰਘ ਸਮੇਤ ਗ੍ਰਾਮ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ 

ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ 

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ

ਜੇ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ - CM ਮਾਨ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ - ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਸੌਂਦ

ਪਰਮਿੰਦਰ ਝੋਟੇ ਦੇ ਕਤਲ ਮਾਮਲੇ 'ਤੇ CM ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ