Sunday, May 19, 2024

Punjab

ਕੇਂਦਰ ਸਰਕਾਰ ਕਿਸਾਨਾਂ ਦੀ ਸਮੱਸਿਆ ਹੱਲ ਕਰਨ ਦੀ ਬਿਜਾਏ ਬਿਹਾਰ ਚੋਣਾਂ ਤੋ ਬਾਦ ਰਾਜ ਵਿਚ ਰਾਸ਼ਟਰਪਤੀ ਰਾਜ ਲਾਉਣ ਦੀ ਤਾਕ ਵਿਚ ,ਇੰਜ ਸਿੱਧੂ

PUNJAB NEWS EXPRESS | October 21, 2020 03:43 PM

ਬਰਨਾਲਾ:ਕੇਂਦਰ ਸਰਕਾਰ ਸਮੁੱਚੇ ਦੇਸ਼ ਦੇ ਕਿਸਾਨਾਂ ਦੀ ਚਲ ਰਹੀ ਸਮੱਸਿਆ ਨੂੰ ਹੱਲ ਕਰਨ ਦੀ ਬਿਜਾਏ ਕੇਂਦਰ ਸਰਕਾਰ ਪੰਜਾਬ ਦੇ ਹਾਲਾਤ ਖਰਾਬ ਕਰਨ ਤੇ ਤੁਲੀ ਹੋਈ ਹੈ ਬਿਹਾਰ ਦੀਆਂ ਚੋਣਾਂ ਖਤਮ ਹੋਣ ਉਪਰੰਤ ਪੰਜਾਬ ਵਿੱਚ ਚੁਣੀ ਹੋਈ ਸਰਕਾਰ ਨੂੰ ਤੋੜਕੇ ਰਾਸਟਰਪਤੀ ਰਾਜ ਲਾਉਣ ਦੀ ਤਾਕ ਵਿੱਚ ਹੈ ਇੱਕ ਪ੍ਰੈਸ ਨੋਟ ਜਾਰੀ ਕਰਦਿਆ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਇੰਜ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕੇ ਕੇਂਦਰ ਸਰਕਾਰ ਨੂੰ ਦੇਸ਼ ਦੇ ਕਿਸਾਨਾਂ ਦੀਆ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ ।ਓਹਨਾ ਕਿਹਾ ਕੇ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਤੇ ਇਥੇ ਤਕਰੀਬਨ 80 ਪ੍ਰਤਿਸਤ ਲੋਕ ਖੇਤੀ ਕਰਦੇ ਹਨ ਤੇ ਦੇਸ਼ ਵਿਚ ਸਭ ਤੋਂ ਵੱਧ ਪੰਜਾਬ ਸੂਬਾ ਪ੍ਰਭਾਵਿਤ ਹੋਵੇਗਾ ਕੇਂਦਰ ਸਰਕਾਰ ਨੂੰ ਅਜਿਹੀਆਂ ਕੋਝੀਆਂ ਚਾਲਾ ਨਹੀਂ ਚਲਣੀਆ ਚਾਹੀਦੀਆਂ ਸਗੋ ਕਿਸਾਨਾਂ ਦੀ ਟੋਪ ਲੀਡਰਸਿ਼ਪ ਨਾਲ ਪ੍ਰਧਾਨ ਮੰਤਰੀ ਜੀ ਨੂੰ ਆਪ ਨਿਜੀ ਤੌਰ ਤੇ ਗੱਲ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਦੀਆ 2 ਮੁੱਖ ਮੰਗਾਂ ਐਮ ਐੱਸ ਪੀ ਤੋ ਘੱਟ ਕੋਈ ਭੀ ਫਸਲ ਨਾ ਖਰੀਦੇ ਅਤੇ ਕੋਈ ਭੀ ਝਗੜਾ ਹੋਵੇ ਉਸ ਨੂੰ ਅਦਾਲਤਾਂ ਵਿਚ ਲੈਕੇ ਜਾਣ ਦੀ ਇਜਾਜਤ ਹੋਵੇ ਨੂੰ ਆਰਡੀਨੈਂਸ ਵਿਚ ਜਰੂਰੀ ਸੋਧ ਕਰ ਦੇਣੀ ਚਾਹੀਦੀ ਹੈ ਤਾਕੇ ਦੇਸ਼ ਵਿਚ ਅਮਨ ਅਮਾਨ ਤੇ ਸ਼ਾਂਤੀ ਬਹਾਲ ਰਹੇ ਸਿੱਧੂ ਨੇ ਸਰਕਾਰ ਨੂੰ ਚੇਤਾਵਨੀ ਦਿਤੀ ਕੇ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਮਸਲੇ  ਜਲਦੀ ਹੱਲ ਨਾ ਕੀਤੇ ਤਾਂ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ।ਸਾਬਕਾ ਫੌਜੀਆਂ ਵੱਲੋਂ ਕਿਸਾਨ ਵੀਰਾ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰਦਿਆ ਸਿੱਧੂ ਨੇ ਕਿਸਾਨ ਵੀਰਾ ਨੂੰ ਭਰੋਸਾ ਦਿੱਤਾ ਕੇ ਦੇਸ਼ ਦੇ ਸਮੁੱਚੇ ਸਾਬਕਾ ਫੌਜੀ ਓਹਨਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਇਸ ਮੌਕੇ ਸਿੱਧੂ ਤੋ ਇਲਾਵਾ ਲੈਫ, ਭੋਲਾ ਸਿੰਘ ਸਿੱਧੂ ਸੂਬੇਦਾਰ ਸਰਬਜੀਤ ਸਿੰਘ ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ ਅਵਤਾਰ ਸਿੰਘ ਸਿੱਧੂ ਸੂਬੇਦਾਰ ਗੁਰਜੰਟ ਸਿੰਘ ਜਗਸੀਰ ਸਿੰਘ ਭੈਣੀ ਗੁਰਤੇਜ ਸਿੰਘ ਹਰਪਾਲ ਸਿੰਘ ਸੂਬੇਦਾਰ ਮੇਜਰ ਰਾਜ ਸਿੰਘ ਬਲਵਿੰਦਰ ਸਿੰਘ ਸਮਾਓ ਗੁਰਮੀਤ ਸਿੰਘ ਦੂਲੋ ਗੁਰਦੇਵ ਸਿੰਘ ਮੱਕੜ ਹੌਲਦਾਰ ਗੁਲਾਬ ਸਿੰਘ ਪਰਗਟ ਸਿੰਘ ਸੁਖਵਿੰਦਰ ਸਿੰਘ ਭੱਠਲ ਪ੍ਰੀਤਮ ਸਿੰਘ ਗੁਰਪਿਆਰ ਸਿੰਘ ਭੈਣੀ ਰਣਜੀਤ ਸਿੰਘ ਚਮਕੌਰ ਸਿੰਘ ਹਰਜਿੰਦਰ ਸਿੰਘ ਆਦਿ ਆਗੂ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ