Saturday, May 18, 2024

Punjab

ਰੋਜ਼ਗਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਨੌਕਰੀ ਦੇਣ ਲਈ ਲਗਾਤਾਰ ਪਲੇਸਮੈਂਟ ਕੈਂਪ ਜਾਰੀ

PUNJAB NEWS EXPRESS | October 22, 2020 05:05 PM

ਪਟਿਆਲਾ:ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਘਰ ਘਰ ਰੋਜ਼ਗਾਰ'ਦੇਣ ਦੇ ਮਿਸ਼ਨ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈਪਿਛਲੇ 15 ਦਿਨਾਂ ਦੇ ਅੰਦਰ ਲਗਾਏ ਪਲੇਸਮੈਂਟ ਕੈਂਪਾਂ 'ਚ 167 ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਪਿਛਲੇ 15 ਦਿਨਾਂ ਦੌਰਾਨ ਵੱਖ-ਵੱਖ ਸਥਾਨਾਂ ਅਤੇ ਰੋਜ਼ਗਾਰ ਬਿਊਰੋ ਵਿਖੇ ਲਗਾਏ ਪਲੇਸਮੈਂਟ ਕੈਂਪਾਂ 'ਚ ਆਈ.ਸੀ.ਆਈ.ਸੀ.ਆਈ., ਅਕੈਡਮੀ ਫ਼ਾਰ ਸਕਿੱਲ, ਐਮਾਜ਼ੋਨ ਪੇ ਕੇ.ਵਾਈ.ਸੀ., ਐਸ.ਬੀ.ਆਈ. ਲਾਈਫ਼ ਇੰਸ਼ੋਰੈਂਸ, ਅਕਾਲ ਅਕੈਡਮੀ, ਸਵਰਾਜ ਇੰਜਣ ਅਤੇ ਹਾਈਵੇ ਇੰਡਸਟਰੀਜ਼ ਲਿਮ: ਲੁਧਿਆਣਾ ਵੱਲੋਂ ਪਲੇਸਮੈਂਟ ਕੈਂਪਾਂ 'ਚ ਸ਼ਮੂਲੀਅਤ ਕਰਕੇ ਯੋਗ ਨੌਜਵਾਨ ਦੀ ਚੋਣ ਕੀਤੀ ਗਈ। ਉਨ੍ਹਾਂ ਦੱਸਿਆ ਦੱਸਿਆ ਕਿ ਇਨ੍ਹਾਂ ਪਲੇਸਮੈਂਟ ਕੈਂਪਾਂ 'ਚ ਨੌਜਵਾਨਾਂ ਨੇ ਕੋਵਿਡ-19 ਦੇ ਚਲਦੇ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਵਧ ਚੜ੍ਹ ਕੇ ਹਿੱਸਾ ਲਿਆ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਨੌਜਵਾਨ ਬਿਊਰੋ ਵਿਖੇ ਮੁਫ਼ਤ ਲਾਇਬ੍ਰੇਰੀ ਸਹੂਲਤਾਂ, ਮੁਫ਼ਤ ਇੰਟਰਨੈਂਟ ਅਤੇ ਕੈਰੀਅਰ ਗਾਈਡੈਂਸ ਵਰਗੀਆਂ ਸਹੂਲਤਾਂ ਦਾ ਆਨੰਦ ਮਾਣ ਸਕਦੇ ਹਨ। ਬਿਊਰੋ ਵੱਲੋਂ ਉਪਰੋਕਤ ਗਤੀਵਿਧੀਆਂ ਦੀਆਂ ਸਹੂਲਤਾਂ ਹੁਣ ਨੌਜਵਾਨਾਂ ਨੂੰਕੋਵਿਡ-19 ਦੇ ਚਲਦੇ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏਲਗਾਤਾਰ ਮੁਹੱਈਆ ਕਰਵਾਈਆਂ ਜਾਣਗੀਆਂ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣਾ ਨਾਮ www.pgrkam.com ਪੋਰਟਲ ਤੇ ਦਰਜ ਕਰਵਾਉਣ ਅਤੇ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ ਨੌਜਵਾਨ ਬਿਊਰੋ ਦੇਹੈਲਪਲਾਈਨ ਨੰਬਰ 98776-10877'ਤੇ ਸੰਪਰਕ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ