Saturday, April 27, 2024

Punjab

ਕਿਸਾਨ ਔਰਗੈਨਿਕ ਖੇਤੀ ਨੂੰ ਬੜਾਵਾ ਦੇਣ : ਕਾਹਮਾ

PUNJAB NEWS EXPRESS | October 23, 2020 03:37 PM

ਪੰਜਾਬ :ਅੱਜ ਦੇ ਸਮੇਂ ਵਿੱਚ ਸੰਤੁਲਿਤ ਖੁਰਾਕ ਹੀ ਸਾਰੀਆਂ ਬਿਮਾਰੀਆਂ ਦਾ ਹੱਲ ਹੈ। ਘਰ ਦੀ ਲੋੜ ਤੇ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨ ਆਪਣੇ ਘਰ ਵਿੱਚ ਘਰੇਲੂ ਬਗੀਚੀ ਸਬਜ਼ੀਆਂ, ਫਲਦਾਰ ਬੂਟੇ ਜ਼ਹਿਰਾਂ ਰਹਿਤ ਸਬਜ਼ੀ ਤੇ ਫਲ ਪੈਦਾ ਕਰਕੇ ਆਪਣੀ ਸਿਹਤ ਤੁੰਦਰੁਸਤ ਰੱਖ ਸਕਦੇ ਹਨ। ਇਹ ਪ੍ਰਗਟਾਵਾ ਸ਼੍ਰੀ ਜਗਦੀਸ਼ ਸਿੰਘ ਕਾਹਮਾ ਸਹਾਇਕ ਡਾਇਰੈਕਟਰ ਬਾਗਬਾਨੀ ਸ਼ਹੀਦ ਭਗਤਸਿੰਘ ਨਗਰ ਨੇ ਡਾ. ਬਲਦੇਵ ਸਿੰਘ ਬੀਕਾ ਪਿੰਡ ਬੀਕਾ ਬਲਾਕ ਬੰਗਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਵਰਮੀ ਕੰਪੋਸਟ ਪ੍ਰਦਰਸ਼ਨੀ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ। ਇਸ ਸਮੇਂ ਜ਼ਿਲ੍ਹੇ ਦੇ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਆਤਮਾ ਸਕੀਮ ਅਧੀਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਔਰਗੈਨਿਕ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਕਿਸਾਨ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਥੋੜੇ-ਥੋੜੇ ਰਕਬੇ ਵਿੱਚ ਘਰ ਦੀ ਲੋੜ ਮੁਤਾਬਿਕ ਹਰੇਕ ਕਿਸਮ ਦੀ ਫਸਲ ਦੀ ਔਰਗੈਨਿਕ ਤਰੀਕੇ ਨਾਲ ਖੇਤੀ ਕਰਨ ਨੂੰ ਪਹਿਲ ਦੇਣ, ਇਸ ਮੌਕੇ ਜ਼ਿਲ੍ਹੇ ਦੇ ਜ਼ਿਲ੍ਹਾਂ ਸਿਖਲਾਈ ਅਫਸਰ ਡਾ.ਸੁਸ਼ੀਲ ਕੁਮਾਰ ਨੇ ਝੋਨੇਦੀ ਪਰਾਲੀ ਨੂੰ ਖੇਤ ਵਿੱਚ ਵਾਹਣ ਸਬੰਥੀ ਅਤੇ ਖੇਤੀਬਾੜੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਪਰਮਜੀਤ ਸਿੰਘ ਬਾਗਬਾਨੀ ਵਿਕਾਸ ਅਫਸਰ ਬੰਗਾ ਨੇ ਬਾਗਬਾਨੀ ਵਿਭਾਗ ਵਲੋਂ ਚਲਾਈਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆ ਦੱਸਿਆਂ ਕਿ ਜਿਮੀਦਾਰਾਂ ਨੂੰ ਬਾਗਬਾਨੀ ਵਿਭਾਗ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾਵੱਧ ਤੋਂ ਵੱਧ ਫਾਇਦਾ ਲੈਣ ਚਾਹੀਦਾ ਹੈ ਤਾਂ ਜੋ ਜ਼ਿਲ੍ਹੇ ਵਿੱਚ ਹੋਰ ਫਸਲੀ ਵਿਭਿੰਨਤਾ ਲਿਆ ਕੇ ਕੁਦਰਤੀ ਸੋਮਿਆ ਦਾ ਬਚਾਅ ਕੀਤਾ ਜਾ ਸਕੇ। ਇਸ ਸਮੇਂ ਹਰਬਖਸ਼ ਸਿੰਘ, ਬਲਰੀਤ, ਅਮਰਜੀਤ ਸਿੰਘ, ਬੌਵੀ, ਜਰਨੈਲ ਰਾਮ ਅਤੇ ਹੋਰ ਅਗਾਂਹਵਧ ਜਿਮੀਦਾਰ ਵੀ
ਹਾਜ਼ਿਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ