Tuesday, March 19, 2024

Punjab

ਨਵਾਂਸ਼ਹਿਰ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ-

PUNJAB NEWS EXPRESS | October 26, 2020 04:46 PM
 
ਨਵਾਂਸ਼ਹਿਰ: ਨਵਾਂਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਕਰਦਿਆਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਅੱਜ ਜ਼ਿਲਾ ਹਸਪਤਾਲ, ਨਵਾਂਸ਼ਹਿਰ ਵਿਖੇ ਆਈ. ਸੀ. ਯੂ ਲੋਕ ਅਰਪਿਤ ਕੀਤਾ ਗਿਆ। ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਪੰਜਾਬ ਲਾਰਜ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਐਸ. ਐਸ. ਪੀ ਅਲਕਾ ਮੀਨਾ ਦੀ ਮੌਜੂਦਗੀ ਵਿਚ ਆਈ. ਸੀ. ਯੂ ਲੋਕਾਂ ਨੂੰ ਸਪਰਪਿਤ ਕਰਦਿਆਂ ਐਮ. ਪੀ ਮਨੀਸ਼ ਤਿਵਾੜੀ ਨੇ ਕਿਹਾ ਕਿ ਨਵਾਂਸ਼ਹਿਰ ਵਿਖੇ ਲੰਬੇ ਸਮੇਂ ਤੋਂ ਆਈ. ਸੀ. ਯੂ ਦੀ ਘਾਟ ਰੜਕਦੀ ਆ ਰਹੀ ਸੀ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਇਹ ਸਹੂਲਤ ਮਿਲਣ ਨਾਲ ਹੁਣ ਹੰਗਾਮੀ ਹਾਲਤ ਵਿਚ ਜ਼ਿਲੇ ਦੇ ਗੰਭੀਰ ਮਰੀਜ਼ਾਂ ਨੂੰ ਹੋਰਨਾਂ ਜ਼ਿਲਿਆਂ ਵਿਚ ਰੈਫਰ ਕਰਨ ਦੀ ਲੋੜ ਨਹੀਂ ਪਵੇਗੀ। ਉਨਾਂ ਦੱਸਿਆ ਕਿ ਅਤਿ-ਆਧੁਨਿਕ ਉਪਕਰਨਾਂ ਅਤੇ ਸਹੂਲਤਾਂ ਨਾਲ ਲੈਸ ਇਸ ਆਈ. ਸੀ. ਯੂ ਵਿਚ ਵੈਂਟੀਲੇਟਰ, ਪਾਈਪ ਪੈਪ ਮਸ਼ੀਨ, ਹਾਈਫਲੋਰ ਨੇਜ਼ਲ ਆਕਸੀਜਨ ਮਸ਼ੀਨ ਆਦਿ ਦੀ ਸਹੂਲਤ ਉਪਲਬੱਧ ਹੈ, ਜੋ ਕਿ ਕੋਵਿਡ-19 ਦੇ ਗੰਭੀਰ ਮਰੀਜ਼ਾਂ ਲਈ ਬੇਹੱਦ ਉਪਯੋਗੀ ਹਨ। ਇਸ ਦੌਰਾਨ ਉਨਾਂ ਵੱਲੋਂ ਅਡਵਾਂਸ ਲਾਈਫ ਸਪੋਰਟ ਐਂਬੂਲੈਂਸ ਨੂੰ ਵੀ ਝੰਡੀ ਦਿੱਤੀ ਗਈ। 
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਦੱਸਿਆ ਕਿ ਐਮ. ਪੀ ਮਨੀਸ਼ ਤਿਵਾੜੀ ਵੱਲੋਂ ਆਪਣੇ ਐਮ. ਪੀ ਲੈਡ ਫੰਡ ਵਿਚੋਂ ਸਿਵਲ ਹਸਪਤਾਲ ਨਵਾਂਸ਼ਹਿਰ ਨੂੰ 25 ਲੱਖ ਰੁਪਏ ਦੇ ਫੰਡ ਨਾਲ ਡਾਕਟਰੀ ਉਪਕਰਨ ਅਤੇ ਸਾਮਾਨ ਮੁਹੱਈਆ ਕਰਵਾਇਆ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਨਾਂ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਸ ਨਾਲ ਜ਼ਿਲੇ ਵਿਚ ਸਿਹਤ ਸੇਵਾਵਾਂ ਨੂੰ ਵੱਡਾ ਹੁਲਾਰਾ ਮਿਲੇਗਾ। 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨ ਮਜਾਰਾ, ਤਹਿਸੀਲਦਾਰ ਕੁਲਵੰਤ ਸਿੰਘ, ਸਿਵਲ ਸਰਜਨ ਡਾ. ਰਜਿੰਦਰ ਪ੍ਰਸਾਦ ਭਾਟੀਆ, ਡੀ. ਆਈ. ਓ ਡਾ. ਦਵਿੰਦਰ ਢਾਂਡਾ, ਐਸ. ਐਮ. ਓ ਡਾ. ਹਰਵਿੰਦਰ ਸਿੰਘ, ਜੋਗਿੰਦਰ ਸਿੰਘ ਬਗੌਰਾ, ਬਲਬੀਰ ਸਿੰਘ ਬਰਨਾਲਾ, ਸੁਰਿੰਦਰ ਸਿੰਘ ਰਾਣਾ, ਡਾ. ਕਮਲਜੀਤ ਲਾਲ, ਡਾ. ਸਰਤਾਜ ਸਿੰਘ, ਚੇਤ ਰਾਮ ਰਤਨ, ਰਮਨ ਉਮਟ, ਪਰਵੀਨ ਭਾਟੀਆ, ਜੋਗਿੰਦਰ ਸਿੰਘ ਸ਼ੋਕਰ, ਬੌਬੀ ਤਨੇਜਾ, ਰਾਕੇਸ਼ ਕੁਮਾਰ ਹੈਪੀ ਤੇ ਹੋਰ ਹਾਜ਼ਰ ਸਨ।  

Have something to say? Post your comment

google.com, pub-6021921192250288, DIRECT, f08c47fec0942fa0

Punjab

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ 

ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

ਐੱਸਕੇਐੱਮ ਨੂੰ 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ 'ਚ ਦੇਸ਼ ਪੱਧਰੀ ਮਹਾਂਪੰਚਾਇਤ/ਕਿਸਾਨ ਰੈਲੀ ਕਰਨ ਲਈ ਮਿਲ਼ੀ ਇਜਾਜ਼ਤ 

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਅਧਿਆਪਕਾਂ ਅਤੇ ਨਾਨ ਟੀਚਿੰਗ ਤੋਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ