Friday, April 26, 2024

Punjab

ਇਲੈਕਟੋਰਲ ਲਿਟਰੇਸੀ ਕਲੱਬ ਮੈਬਰਾਂ ਲਈ ਵੋਟਰ ਜਾਗਰੂਕਤਾ ਵਿਸ਼ੇ 'ਤੇ ਆਨਲਾਈਲ ਕੁਇਜ ਮੁਕਾਬਲੇ ਅੱਜ-ਪੂਜਾ ਸਿਆਲ

PUNJAB NEWS EXPRESS | October 26, 2020 05:08 PM

ਪਟਿਆਲਾ:ਪਟਿਆਲਾ ਦੇ ਵਧੀਕ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਹੈ ਕਿ ਪੰਜਾਬ ਦੇ ਮੁੱਖ ਚੋਣ ਅਫ਼ਸਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਲਈ ਚਲਾਈ ਮੁਹਿੰਮ ਤਹਿਤ ਆਨਲਾਈਨ ਕੁਇਜ ਮੁਕਾਬਲੇ 27 ਅਕਤੂਬਰ ਨੂੰ ਦੁਪਹਿਰ12.45ਵਜੇ ਤੋਂ 01.15ਵਜੇਦੌਰਾਨ ਕਰਵਾਏ ਜਾਣੇ ਹਨ। ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਫਲੈਕਸੀ ਕੁਇਜ ਰਾਹੀਂ ਕਰਵਾਏ ਜਾਣਗੇ।
ਏ.ਡੀ.ਸੀ. ਨੇ ਦੱਸਿਆ ਕਿ ਰਾਜ ਦੇ ਸਮੂਹ ਬੂਥ ਲੈਵਲ ਅਫ਼ਸਰਾਂ ਤੇ ਸਮੂਹ ਵਿਦਿਅਕ ਸੰਸਥਾਵਾਂ ਵਿੱਚ ਗਠਿਤ ਕੀਤੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਮੈਬਰਾਂ ਲਈ ਵੋਟਰ ਜਾਗਰੂਕਤਾ ਵਿਸ਼ੇ 'ਤੇ ਇਹ ਕੁਇਜ਼ ਮੁਕਾਬਲੇ ਪਹਿਲਾਂ ਗਾਂਧੀ ਜਯੰਤੀ ਵਾਲੇ ਦਿਨ ਆਨਲਾਈਲ ਕਰਵਾਏ ਜਾਣੇ ਸਨ ਪਰੰਤੂ ਕਿਸੇ ਤਕਨੀਕੀ ਕਾਰਣ ਕਰਕੇ ਇਨ੍ਹਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।
ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਸਮੂਹ ਬੂਥ ਲੈਵਲ ਅਫਸਰਾਂ ਅਤੇਇਲੈਕਟੋਰਲ ਲਿਟਰੇਸੀ ਕਲੱਬ ਦੇ ਮੈਂਬਰਾਂ ਨੂੰ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ ਵਲੋਂ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਇਨ੍ਹਾਂ ਮੁਕਾਬਲਿਆਂ 'ਚ ਉਤਸ਼ਾਹ ਨਾਲ ਹਿੱਸਾ ਲੈਣ।
ਮੁਕਾਬਲੇ ਵਿੱਚ ਕੁਲ 50 ਐਮ.ਸੀ.ਕਿਉ (ਇੱਕ ਤੋਂ ਵਧੇਰੇ ਉਤਰਾਂ ਵਾਲੇ ਪ੍ਰਸ਼ਨ) ਦਿੱਤੇ ਜਾਣਗੇ, ਜਿਨ੍ਹਾਂ ਨੂੰ ਨਿਰਧਾਰਤ ਸਮੇਂ ਦੇ 30 ਮਿੰਟਾਂ ਅੰਦਰ ਹੱਲ ਕਰਨਾ ਹੋਵੇਗਾ। ਇਸ ਸਬੰਧੀ ਬੂਥ ਲੇਵਲ ਅਫਸਰ ਤੇ ਕਲੱਬ ਮੈਂਬਰਾਂ ਦੇ ਲਿੰਕ ਕੁਇਜ ਸ਼ੁਰੂ ਹੋਣ ਦੇ ਨਿਰਧਾਰਤ ਸਮੇਂ ਤੋਂ ਪੰਜ ਮਿੰਟ ਪਹਿਲਾਂ ਮੁੱਖ ਚੋਣ ਅਫਸਰ, ਪੰਜਾਬ ਦੇ ਫੇਸਬੁੱਕ ਅਤੇ ਟਵਿੱਟਰ ਪੇਜ਼ 'ਤੇ ਸਾਂਝੇ ਕਰ ਦਿੱਤੇ ਜਾਣਗੇ।
ਏ.ਡੀ.ਸੀ. ਨੇ ਦੱਸਿਆ ਕਿ ਇਸ ਕੁਇਜ ਵਿੱਚ ਜੇਤੂਆਂ ਨੂੰ 5000 ਰੁਪਏ ਦਾ ਪਹਿਲਾ, 4000 ਰੁਪਏ ਦਾ ਦੂਜਾ ਅਤੇ 3000 ਰੁਪਏ ਦਾ ਤੀਜਾ ਇਨਾਮ ਦਿੱਤਾ ਜਾਵੇਗਾ। ਜ਼ਿਲ੍ਹੇ ਵਿੱਚ ਆਉਂਦੇ ਵਿਧਾਨ ਸਭਾ ਚੋਣ ਹਲਕਾ 109-ਨਾਭਾ, 110-ਪਟਿਆਲਾ ਦਿਹਾਤੀ, 111-ਰਾਜਪੁਰਾ, 113-ਘਨੌਰ, 114-ਸਨੌਰ, 115-ਪਟਿਆਲਾ, 116-ਸਮਾਣਾ ਅਤੇ 117-ਸ਼ੁਤਰਾਣਾ ਦੇ ਸਮੂਹ ਬੂਥ ਲੈਵਲ ਅਫ਼ਸਰਾਂ ਤੇਇਲੈਕਟੋਰਲ ਲਿਟਰੇਸੀ ਕਲੱਬ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਕਰਵਾਏ ਜਾਣ ਵਾਲੇ ਆਨਲਾਈਨ ਕੁਇਜ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਂਦੇ ਹੋਈ ਸ਼ਮੂਲੀਅਤ ਯਕੀਨੀ ਬਣਾਉਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ