Tuesday, March 19, 2024

Punjab

ਕੈਪਟਨ ਅਮਰਿੰਦਰ ਸਿੰਘ ਨੇ ਬੀਰ ਦਵਿੰਦਰ ਸਿੰਘ ਵੱਲੋਂ ਰਾਜਪਾਲ ਦੀ ਕੀਤੀ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਨੂੰ ਬੇਲੋੜਾ ਦੱਸਿਆ

PUNJAB NEWS EXPRESS | October 26, 2020 05:49 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਜਪਾਲ ਦੀ ਬੀਰ ਦਵਿੰਦਰ ਸਿੰਘ ਵੱਲੋਂ ਕੀਤੀ ਗਈ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਸ ਸੰਵਿਧਾਨਕ ਅਹੁਦੇ ਦੀ ਅਜਿਹੀ ਆਲੋਚਨਾ ਬਿਲਕੁਲ ਬੇਲੋੜੀ ਸੀ, ਜਿਸ ਦੀ ਕੋਈ ਤੁਕ ਨਹੀਂ ਸੀ ਬਣਦੀ।

ਮੁੱਖ ਮੰਤਰੀ ਨੇ ਰਾਜਪਾਲ ਵੱਲੋਂ ਮੁਲਾਕਾਤੀਆਂ ਨੂੰ ਰਾਜ ਭਵਨ ਦੇ ਅੰਦਰ ਦਾਖਲ ਹੋਣ ਦੀ ਇਜਾਜ਼ਤ ਨਾ ਦੇਣ ਸਬੰਧੀ ਬੀਰ ਦਵਿੰਦਰ ਸਿੰਘ ਵੱਲੋਂ ਉਨ੍ਹਾਂ ਦੀ ਕੀਤੀ ਆਲੋਚਨਾ ਬਾਰੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕੋਵਿਡ ਦੇ ਹਾਲਾਤ ਨੂੰ ਵੇਖਦੇ ਅਤੇ ਸਾਵਧਾਨੀਆਂ ਵਰਤੇ ਜਾਣ ਦੀ ਲੋੜ ਦੇ ਮੱਦੇਨਜ਼ਰ ਖਾਸ ਕਰਕੇ ਸਮਾਜਿਕ/ਸਰੀਰਕ ਦੂਰੀ ਬਣਾਏ ਰੱਖੇ ਜਾਣ ਸਬੰਧੀ, ਰਾਜਪਾਲ ਦਾ ਵਤੀਰਾ ਨਾ ਸਿਰਫ ਸਹੀ ਸਗੋਂ ਮਿਸਾਲੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰੇਕ ਵਿਅਕਤੀ ਵੱਲੋਂ ਕੋਵਿਡ ਪ੍ਰੋਟੋਕਾਲਾਂ ਦੀ ਸਖ਼ਤੀ ਨਾਲ ਪਾਲਣਾ ਕੀਤੇ ਜਾਣ ਦੀ ਲੋੜ ਹੈ ਅਤੇ ਸਾਬਕਾ ਡਿਪਟੀ ਸਪੀਕਰ ਦੀਆਂ ਟਿੱਪਣੀਆਂ ਉਨ੍ਹਾਂ ਵਰਗੇ ਸੀਨੀਅਰ ਸਿਆਸਤਦਾਨ ਨੂੰ ਨਹੀਂ ਸੋਭਦੀਆਂ।

ਰਾਜਪਾਲ ਵੱਲੋਂ ਕੋਵਿਡ ਫੈਲਣ ਕਾਰਨ ਸੰਸਦ ਮੈਂਬਰਾਂ ਅਤੇ ਹੋਰ ਮੁਲਾਕਾਤੀਆਂ ਨੂੰ ਇੱਜ਼ਤ ਨਾ ਬਖਸ਼ੇ ਜਾਣ ਸਬੰਧੀ ਬੀਰ ਦਵਿੰਦਰ ਸਿੰਘ ਦੀ ਟਿੱਪਣੀ ਬਾਰੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਆਗੂ ਨੇ ਨਾ ਤਾਂ ਸਥਿਤੀ ਨੂੰ ਸਮਝਿਆ ਅਤੇ ਇਹ ਬਿਆਨ ਉਨ੍ਹਾਂ ਵਿਚ ਪ੍ਰਪੱਕਤਾ ਦੀ ਘਾਟ ਦਾ ਮੁਜ਼ਾਹਰਾ ਕਰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਰ ਦਵਿੰਦਰ ਸਿੰਘ ਖੁਦ ਵੀ ਵਿਧਾਨ ਸਭਾ ਵਿਚ ਡਿਪਟੀ ਸਪੀਕਰ ਵਰਗੇ ਸੰਵਿਧਾਨਕ ਅਹੁਦੇ ਉੱਤੇ ਰਹਿ ਚੁੱਕੇ ਹਨ ਅਤੇ ਇਸ ਕਾਰਨ ਉਨ੍ਹਾਂ ਨੂੰ ਰਾਜਪਾਲ ਦੇ ਅਹੁਦੇ ਦੀ ਮਾਣ-ਮਰਿਆਦਾ ਦੀ ਇੱਜ਼ਤ ਕਰਨ ਦਾ ਹੋਰ ਵੀ ਵਧੇਰੇ ਗਿਆਨ ਹੋਣਾ ਚਾਹੀਦਾ ਸੀ ਅਤੇ ਇਹ ਰਾਜਪਾਲ ਨਹੀਂ ਸਗੋਂ ਬੀਰ ਦਵਿੰਦਰ ਸਿੰਘ ਹੈ ਜਿਸ ਨੇ ਮਾਣ-ਇੱਜ਼ਤ ਭਰੇ ਸੁਚੱਜੇ ਵਤੀਰੇ ਦੀ ਘਾਟ ਦਾ ਪ੍ਰਦਰਸ਼ਨ ਕੀਤਾ ਹੈ।

ਪੰਜਾਬ ਦੇ ਸਮੂਹ ਮੰਤਰੀਆਂ ਅਤੇ ਵਿਧਾਇਕਾਂ (ਭਾਜਪਾ ਨੂੰ ਛੱਡ ਕੇ) ਦੀ ਰਾਜਪਾਲ ਨਾਲ 22 ਅਕਤੂਬਰ ਨੂੰ ਹੋਈ ਮੁਲਾਕਾਤ ਉੱਤੇ ਬੀਰ ਦਵਿੰਦਰ ਸਿੰਘ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਅਤੇ ਨਾ ਹੀ ਕਿਸੇ ਵੀ ਵਿਧਾਇਕ ਨੇ ਇਸ ਮੀਟਿੰਗ ਸਬੰਧੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਕਰਨ ਦੀ ਵਜ੍ਹਾ ਦੇਖੀ। ਉਨ੍ਹਾਂ ਵੱਲੋਂ ਤਾਂ ਸਗੋਂ ਇੰਨੇ ਥੋੜੇ ਸਮੇਂ ਦੇ ਨੋਟਿਸ ਉੱਤੇ ਰਾਜਪਾਲ ਵੱਲੋਂ ਉਨ੍ਹਾਂ ਦਾ ਯਾਦ ਪੱਤਰ ਅਤੇ ਖੇਤੀਬਾੜੀ ਕਾਨੂੰਨਾਂ ਖਿਲਾਫ ਪਾਸ ਕੀਤੇ ਮਤਿਆਂ ਦੀ ਕਾਪੀ ਲੈਣੀ ਕਬੂਲ ਕਰਨ ਸਬੰਧੀ ਰਾਜਪਾਲ ਵੱਲੋਂ ਵਿਖਾਈ ਗਈ ਰਜ਼ਾਮੰਦੀ ਦੀ ਸ਼ਲਾਘਾ ਕੀਤੀ ਗਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਬੀਰ ਦਵਿੰਦਰ ਸਿੰਘ ਵੱਲੋਂ ਅਜਿਹੀ ਹੀ ਸਥਿਤੀ ਉੱਤੇ ਨਾ ਖੁਸ਼ੀ ਜ਼ਾਹਰ ਕੀਤੇ ਜਾਣ ਦੀ ਨਾ ਸਿਰਫ ਕੋਈ ਵਜ੍ਹਾ ਹੀ ਪੱਲੇ ਨਹੀਂ ਪੈਂਦੀ ਸਗੋਂ ਕਿਸੇ ਵੀ ਤਰੀਕੇ ਨਾਲ ਮੀਡੀਆ ਦੀਆਂ ਸੁਰਖੀਆਂ ਵਿਚ ਬਣੇ ਰਹਿਣ ਲਈ ਉਨ੍ਹਾਂ ਦਾ ਤਰਲੋ-ਮੱਛੀ ਹੋਣਾ ਸਾਫ ਜ਼ਾਹਰ ਹੁੰਦਾ ਹੈ।''

ਮੁੱਖ ਮੰਤਰੀ ਨੇ ਦੱਸਿਆ ਕਿ ਰਾਜਪਾਲ ਵੀ.ਪੀ. ਸਿੰਘ ਬਦਨੌਰ ਹਮੇਸ਼ਾ ਹੀ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੀ ਗੱਲ ਨੂੰ ਸਹਿਜ ਭਾਵਨਾ ਨਾਲ ਸੁਣਨ ਲਈ ਉਪਲਬੱਧ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਅਜਿਹੇ ਸੰਕਟ ਭਰੇ ਸਮਿਆਂ ਦੌਰਾਨ ਵੀ ਮਿਲਦੇ ਹਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜਪਾਲ ਦੀ ਸ਼ਲਾਘਾ ਕਰਨ ਦੀ ਬਜਾਏ ਬੀਰ ਦਵਿੰਦਰ ਸਿੰਘ ਵੱਲੋਂ ਆਪਣੀ ਸਿਆਸਤ ਚਮਕਾਉਣ ਲਈ ਮੌਜੂਦਾ ਸਥਿਤੀ ਨੂੰ ਵਰਤਿਆ ਜਾ ਰਿਹਾ ਹੈ ਅਤੇ ਇਸ ਕਾਰਨ ਸਾਬਕਾ ਡਿਪਟੀ ਸਪੀਕਰ ਦੀਆਂ ਟਿੱਪਣੀਆਂ ਅਫਸੋਸਨਾਕ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ 

ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

ਐੱਸਕੇਐੱਮ ਨੂੰ 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ 'ਚ ਦੇਸ਼ ਪੱਧਰੀ ਮਹਾਂਪੰਚਾਇਤ/ਕਿਸਾਨ ਰੈਲੀ ਕਰਨ ਲਈ ਮਿਲ਼ੀ ਇਜਾਜ਼ਤ 

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਅਧਿਆਪਕਾਂ ਅਤੇ ਨਾਨ ਟੀਚਿੰਗ ਤੋਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ