Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਪੰਜਾਬ ਦੀਆਂ ਨਹਿਰਾਂ ’ਚ 29 ਅਕਤੂਬਰ ਤੋਂ 5 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

PUNJAB NEWS EXPRESS | October 28, 2020 05:19 PM

ਚੰਡੀਗੜ੍ਹ:ਪੰਜਾਬ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਸਿੰਜਾਈ ਵਾਸਤੇ 29 ਅਕਤੂਬਰ ਤੋਂ 5 ਨਵੰਬਰ, 2020 ਤੱਕ ਦਾ ਨਹਿਰੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।ਬੁਲਾਰੇ ਨੇ ਦੱਸਿਆ ਕਿ ਹਰੀਕੇ ਸਿਸਟਮ ਵਿੱਚੋਂ ਨਿਕਲਣ ਵਾਲੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਇਸ ਦੇ ਗਰੁੱਪ ‘ਬੀ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿੱਚੋਂ ਨਿਕਲਦੀ ਸਭਰਾਓਂ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ ਤੇ ਇਸ ਦੇ ਰਜਬਾਹਿਆਂ ਅਤੇ ਲਾਹੌਰ ਬ੍ਰਾਂਚ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ