Friday, April 26, 2024

Punjab

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਹਫ਼ਤਾ

PUNJAB NEWS EXPRESS | October 28, 2020 05:29 PM

ਪਟਿਆਲਾ:ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਦੇ ਦਿਸ਼ਾ ਨਿਰਦੇਸ਼ 'ਤੇ ਐਸ.ਐਸ.ਪੀ. ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਸ. ਮਨਦੀਪ ਸਿੰਘ ਸਿੱਧੂ ਦੀ ਅਗਵਾਈ 'ਚ ਪਟਿਆਲਾ ਰੇਂਜ ਅਧੀਨ ਪੈਂਦੀਆਂ ਯੂਨਿਟਾਂ ਪਟਿਆਲਾ, ਸੰਗਰੂਰ ਅਤੇ ਬਰਨਾਲਾ 'ਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਅੱਜ ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਸ. ਮਨਦੀਪ ਸਿੰਘ ਸਿੱਧੂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਲਾਅ ਕਾਲਜ ਦੇ ਵਿਦਿਆਰਥੀਆਂ, ਸਰਕਾਰੀ ਗਰਲਜ਼ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਐਚ.ਡੀ.ਐਫ.ਸੀ. ਬੈਕ ਦੇ ਸਟਾਫ਼ ਨਾਲ ਗੱਲ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਐਸ.ਐਸ.ਪੀ. ਵੱਲੋਂ ਵਿਸਥਾਰਪੂਰਵਕ ਜਵਾਬ ਦਿੱਤੇ ਗਏ ਅਤੇ ਉਨ੍ਹਾਂ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਆਨ ਲਾਈਨ ਸਹੁੰ ਚੁੱਕੀ ਗਈ। ਇਸ ਮੌਕੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਬਿਊਰੋ ਵੱਲੋਂ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਹਫ਼ਤਾ ਭਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਇਸੇ ਤਰ੍ਹਾਂ ਭ੍ਰਿਸ਼ਟਾਚਾਰ ਵਿਰੁੱਧ ਮਨਾਏ ਜਾ ਰਹੇ ਹਫ਼ਤੇ ਦਾ ਜ਼ਿਲ੍ਹਾ ਪੱਧਰੀ ਸਮਾਗਮ ਉਪ ਕਪਤਾਨ ਵਿਜੀਲੈਂਸ ਬਿਊਰੋ ਸ. ਜਤਿੰਦਰਪਾਲ ਸਿੰਘ ਵੱਲੋਂ ਸਰਕਾਰੀ ਕੋ ਐਂਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ. ਤੋਤਾ ਸਿੰਘ ਚਾਹਲ, ਲੈਕਚਰਾਰ ਡਾ. ਸੁਖਦਰਸ਼ਨ ਸਿੰਘ ਚਹਿਲ, ਡਾ. ਅਮਰਜੀਤ ਕੌਰ, ਅਮਰਜੀਤ ਸ਼ਰਮਾ ਤੇ ਹਰਦੀਪ ਕੌਰ ਸਮੇਤ 60 ਦੇ ਕਰੀਬ ਵਿਦਿਆਰਥੀਆਂ ਨੇ ਭ੍ਰਿਸ਼ਟਾਚਾਰ ਜਾਗਰੂਕਤਾ ਲਈ ਕਰਵਾਏ ਸੈਮੀਨਾਰ 'ਚ ਹਿੱਸਾ ਲਿਆ।
ਸੈਮੀਨਾਰ ਦੌਰਾਨ ਡੀ.ਐਸ.ਪੀ. ਜਤਿੰਦਰਪਾਲ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਦੇ ਹੋਏ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸੂਚਨਾਵਾਂ ਦੇਣ ਲਈ ਵਿਜੀਲੈਂਸ ਬਿਊਰੋ ਪੰਜਾਬ ਦੀ ਮੇਲ ਆਈਡੀ, ਦਫ਼ਤਰ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਅਤੇ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਦੇ ਟੈਲੀਫੋਨ ਨੰਬਰਾਂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ