Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

Punjab

ਅੰਦੋਲਨ ਕਰ ਰਹੇ ਕਿਸਾਨਾਂ ਦਾ ਰਿੰਲਾਇਸ ਪੰਪ 'ਤੇ ਅਣਮਿਥੇ ਸਮੇਂ ਦਾ ਧਰਨਾ ਜਾਰੀ

PUNJAB NEWS EXPRESS | October 29, 2020 12:36 PM

ਸਮਰਾਲਾ:ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਧਰਨੇ ਅਤੇ ਰੋਸ਼ ਪ੍ਰਦਸ਼ਨ ਜਾਰੀ ਰੱਖਦੇ ਹੋਏ ਆਪਣੀ ਲੜਾਈ ਨੂੰ ਮਜਬੂਤ ਕਰਨ ਲਈ 5 ਨਵੰਬਰ ਨੂੰ ਦੇਸ਼ ਭਰ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ।
ਇਲਾਕੇ ਦੇ ਕਿਸਾਨਾਂ ਵੱਲੋਂ ਰਿੰਲਾਇਸ ਦੇ ਪੈਟਰੋਲ ਪੰਪਾਂ ਅਤੇ ਟੋਲ ਪਲਾਜ਼ਿਆਂ 'ਤੇ ਦਿੱਤੇ ਜਾ ਰਹੇ ਧਰਨੇ ਲਗਾਤਾਰ ਜਾਰੀ ਰੱਖੇ ਹੋਏ ਹਨ ਅਤੇ ਅੱਜ ਵੀ ਪਿੰਡ ਨੌਲੜੀ ਵਿਖੇ ਰਿੰਲਾਇਸ ਪੰਪ ਅੱਗੇ ਕਿਸਾਨਾ ਵੱਲੋਂ ਰੋਸ ਪ੍ਰਦਸ਼ਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦਾ ਵਤੀਰਾ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਵਿੱਚ ਭੜਕਾਹਟ ਵਾਲਾ ਮਾਹੌਲ ਪੈਦਾ ਕਰਨ ਵਾਲਾ ਹੈ। ਇਨ੍ਹਾਂ ਆਗੂਆਂ ਨੇ ਕਿਸਾਨਾਂ ਨੂੰ ਕੇਂਦਰ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆ ਕਿਹਾ ਕਿ ਕਿਸਾਨ ਸ਼ਾਂਤਮਈ ਤਰੀਕੇ ਨਾਲ ਆਪਣੇ ਅੰਦੋਲਨ ਨੂੰ ਸਫ਼ਲ ਕਰਕੇ ਖੇਤੀ ਬਿੱਲ ਰੱਦ ਕਰਵਾਉਣ ਤੱਕ ਆਪਣੀ ਲੜਾਈ ਨੂੰ ਜਾਰੀ ਰੱਖਣਗੇ। ਇਨ੍ਹਾਂ ਆਗੂਆਂ ਨੇ 5 ਨਵੰਬਰ ਨੂੰ ਦੇਸ਼ ਵਿਆਪੀ ਅੰਦੋਲਨ ਦੌਰਾਨ ਸੜ੍ਹਕਾਂ ਜਾਮ ਕਰਨ ਦੇ ਪ੍ਰੋਗਰਾਮ ਨੂੰ ਸਫਲ ਕਰਨ ਲਈ ਕਿਸਾਨਾਂ ਨੂੰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਵੀ ਦਿੱਤਾ।
ਇਸ ਧਰਨੇ ਵਿੱਚ ਹੋਰਨਾਂ ਤੋਂ ਇਲਾਵਾ ਰਜਿੰਦਰ ਸਿੰਘ ਕੋਟ ਪਨੈਚ, ਬਲਵੰਤ ਸਿੰਘ ਰਾਜੇਵਾਲ, ਗੁਰਦੀਪ ਸਿੰਘ ਰੁਪਾਲੋ, ਅਜੈਬ ਸਿੰਘ, ਪ੍ਰਗਟ ਸਿੰਘ ਪਨੈਚ, ਸਰਪੰਚ ਬੂਟਾ ਸਿੰਘ ਰਾਏਪੁਰ, ਕੈਪ.ਰਘਵੀਰ ਸਿੰਘ, ਸਿੰਗਾਰਾ ਸਿੰਘ, ਭਾਗ ਸਿੰਘ, ਅਮ੍ਰਿਤਪਾਲ ਸਿੰਘ, ਹਰਪਾਲ ਸਿੰਘ, ਕੁਲਵਿੰਦਰ ਸਿੰਘ ਪੂਰਬਾ, ਗੁਰਵੀਰ ਸਿੰਘ, ਅਵਤਾਰ ਸਿੰਘ, ਸੁਰਿੰਦਰ ਸਿੰਘ ਤੇ ਹਰੀ ਸਿੰਘ ਆਦਿ ਸਮੇਤ ਅਨੇਕਾਂ ਹੋਰ ਆਗੂ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਵੱਡੀ ਖ਼ਬਰ: ਪੰਜਾਬ ਦੇ 8 IPS ਅਫਸਰਾਂ ਦੇ ਤਬਾਦਲੇ, ਦੇਖੋ ਲਿਸਟ

ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

CM ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ