Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਸੁਖਬੀਰ ਵੱਲੋਂ ਐਸਜੀਪੀਸੀ ਮੈਂਬਰਾਂ ਤੇ ਅਧਿਕਾਰੀਆਂ 'ਤੇ ਕਰਾਸ ਕੇਸ ਦਰਜ ਕਰਨ ਦੀ ਨਿਖੇਧੀ

PUNJAB NEWS EXPRESS | October 29, 2020 12:56 PM

ਅੰਮ੍ਰਿਤਸਰ:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ 'ਤੇ ਬੀਤੀ 24 ਅਕਤੂਬਰ ਨੂੰ ਹੋਏ ਹਿੰਸਕ ਹਮਲੇ ਸਬੰਧੀ ਕਰਾਸ ਕੇਸ ਦਰਜ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਾਬਤ ਹੋ ਗਿਆ ਹੈ  ਕਿ ਮੁਲਜ਼ਮਾਂ ਨੂੰ ਕਾਂਗਰਸ ਸਰਕਾਰ ਦੀ ਪੁਸ਼ਤ-ਪਨਾਹੀ ਹੈ  ।
ਸ਼ਰਾਰਤੀ ਅਨਸਰ, ਜਿਨ੍ਹਾਂ ਨੇ ਇਕ ਮਹੀਨੇ ਤੋਂ ਸ਼੍ਰੋਮਣੀ ਕਮੇਟੀ ਦਫਤਰ ਅੱਗੇ ਰੌਲਾ ਪਾਇਆ ਹੋਇਆ ਸੀ ਅਤੇ ਬੀਤੇ ਦਿਨੀਂ ਹਿੰਸਕ ਹਮਲਾ ਕੀਤਾ ਸੀ, ਨੂੰ ਕਾਂਗਰਸ ਸਰਕਾਰ ਨੇ ਹੀ
ਸਪਾਂਸਰ ਕੀਤਾ ਸੀ। ਉਨ੍ਹਾਂ ਕਿਹਾ ਕਿ ਹੋਰ ਦੂਜਾ ਕੋਈ ਕਾਰਣ ਨਹੀਂ ਬਣਦਾ ਕਿ ਕਾਂਗਰਸ ਸਰਕਾਰ ਇਸ ਤੱਥ ਨੂੰ ਝੁਠਲਾਏ ਕਿ ਸਤਿਕਾਰ ਕਮੇਟੀਆਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਵੀ ਭੰਗ ਕੀਤੀ ਅਤੇ ਆਪਣੀਆਂ ਗਤੀਵਿਧੀਆਂ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਏ ਕਾਂਗਰਸ ਸਰਕਾਰ ਪੀੜਤਾਂ ਖ਼ਿਲਾਫ਼ ਹੀ ਕਰਾਸ ਕੇਸ ਦਰਜ ਕਰ ਕੇ ਸਤਿਕਾਰ ਕਮੇਟੀਆਂ ਦਾ ਬਚਾਅ ਕਰ ਰਹੀ ਹੈ। ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੱਥ ਦੀ ਵੀ ਪ੍ਰਵਾਹ ਨਹੀਂ ਕੀਤੀ ਕਿ ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਨਿਸ਼ਾਨਾ ਬਣਾਇਆ, ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਚ ਰਹਿਤ ਮਰਿਆਦਾ ਦੀ ਵੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਤਾਂ ਇਹ ਯਕੀਨੀ ਬਣਾਉਣਾ ਚਾਹੀਦਾ ਸੀ ਕਿ ਸਿੱਖਾਂ ਦੀ ਧਾਰਮਿਕ ਸੰਸਥਾ ਦਾ ਪ੍ਰਬੰਧ ਸੌਖਿਆਂ ਹੀ ਚੱਲੇ ਅਤੇ ਇਸ ਦੇ ਰਸਤੇ ਵਿੱਚ ਰੁਕਾਵਟ ਨਾ ਆਵੇ, ਜਿਵੇਂ ਕਿ ਵਿਘਨ ਪਾਉਣ ਵਾਲੀਆਂ ਤਾਕਤਾਂ ਨੇ ਕੀਤਾ, ਜਿਨ੍ਹਾਂ ਨੇ 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਗੇਟ ਨੂੰ ਤਾਲਾ ਲਾ ਕੇ ਬੰਦ ਕਰ ਦਿੱਤਾ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਸਬੰਧੀ ਅਦਾਲਤ ਵਿੱਚ ਕੇਸ ਲੜੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ